Home » ਪੰਜਾਬ » ਭਾਮ ਪਿੰਡ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਦੀ ਘਟਨਾ: ਗੁਰਦੁਆਰਾ ਸਾਹਿਬਾਨ ਦੀ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ, ਅਣਗਹਿਲੀ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ- ਜਥੇਦਾਰ ਕੁਲਦੀਪ ਸਿੰਘ ਗੜਗੱਜ* *-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਮ ਪਿੰਡ ਵਿੱਚ ਖੁਦ ਪੁੱਜ ਕੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ*

ਭਾਮ ਪਿੰਡ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਦੀ ਘਟਨਾ: ਗੁਰਦੁਆਰਾ ਸਾਹਿਬਾਨ ਦੀ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ, ਅਣਗਹਿਲੀ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ- ਜਥੇਦਾਰ ਕੁਲਦੀਪ ਸਿੰਘ ਗੜਗੱਜ* *-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਮ ਪਿੰਡ ਵਿੱਚ ਖੁਦ ਪੁੱਜ ਕੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ*

SHARE ARTICLE

218 Views

ਅੰਮ੍ਰਿਤਸਰ, 30 ਮਾਰਚ-
ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਭਾਮ ਪਿੰਡ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਵੇਰੇ ਖੁਦ ਸਬੰਧਤ ਪਿੰਡ ਵਿਖੇ ਪੁੱਜੇ।
ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸਮੂਹ ਪਿੰਡ ਵਾਸੀਆਂ ਕੋਲੋਂ ਘਟਨਾ ਸਬੰਧੀ ਸਮੁੱਚੀ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਗੁਰੂ ਘਰ ਦੇ ਅੰਦਰ ਬਿਜਲੀ ਦਾ ਇੱਕ ਉਪਕਰਨ ਚੱਲਦਾ ਰਹਿ ਗਿਆ ਸੀ ਜਿਸ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਇਆ ਅਤੇ ਅੱਗ ਲੱਗ ਗਈ ਜਿਸ ਵਿੱਚ ਪਾਵਨ ਸਰੂਪ ਅਗਨ ਭੇਟ ਹੋ ਗਏ। ਜਥੇਦਾਰ ਗੜਗੱਜ ਨੇ ਪਿੰਡ ਵਾਸੀਆਂ ਤੇ ਪ੍ਰਬੰਧਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਤੇ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪਿੰਡ ਵਾਸੀਆਂ ਤੇ ਪ੍ਰਬੰਧਕਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰ ਵਿਖੇ 24 ਘੰਟੇ ਪਹਿਰੇਦਾਰੀ ਅਤਿ ਜ਼ਰੂਰੀ ਹੈ ਅਤੇ ਜੇਕਰ ਕਿਸੇ ਪ੍ਰਬੰਧਕ ਕਮੇਟੀ ਵੱਲੋਂ ਇਸ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 8 ਅਪ੍ਰੈਲ ਨੂੰ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਇਕੱਠ ਸੱਦਿਆ ਹੈ ਜਿਸ ਵਿੱਚ ਭਾਮ ਪਿੰਡ ਅੰਦਰ ਅਤੇ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਤਾਂ ਜੋ ਅਗਾਂਹ ਤੋਂ ਅਜਿਹੀ ਘਟਨਾ ਨਾ ਵਾਪਰੇ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਹਿਦਾਇਤਾਂ ਸਪੱਸ਼ਟ ਹਨ ਕਿ ਗੁਰੂ ਘਰ ਵਿਖੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਅਤੇ ਸੇਵਾਦਾਰਾਂ ਦੀ ਗੈਰਹਾਜ਼ਰੀ ਵਿੱਚ ਬਿਜਲੀ ਉਪਕਰਨਾਂ ਨੂੰ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਤਾਕੀਦ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਗੁਰਦੁਆਰਾ ਸਾਹਿਬਾਨ ਵਿਖੇ ਸੀਸੀਟੀਵੀ ਕੈਮਰਿਆਂ ਤੇ ਪਹਿਰੇਦਾਰੀ ਦਾ ਪ੍ਰਬੰਧ ਲਾਜ਼ਮੀ ਹੋਵੇ। ਉਨ੍ਹਾਂ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਹਿਦਾਇਤਾਂ ਦੀ ਉਲੰਘਣਾ ਕਰਨ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ