Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਵਰਲਡ ਸਿੱਖ ਪਾਰਲੀਮੈਂਟ ਵੱਲੋ ਛਪਾਇਆ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਜਾਰੀ ਕੀਤਾ ਗਿਆ , ਸੰਗਤਾਂ ਨੂੰ ਇਸ ਅਨੁਸਾਰ ਦਿਹਾੜੇ ਮਨਾਉਣ ਦੀ ਕੀਤੀ ਅਪੀਲ !

ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਵਰਲਡ ਸਿੱਖ ਪਾਰਲੀਮੈਂਟ ਵੱਲੋ ਛਪਾਇਆ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਜਾਰੀ ਕੀਤਾ ਗਿਆ , ਸੰਗਤਾਂ ਨੂੰ ਇਸ ਅਨੁਸਾਰ ਦਿਹਾੜੇ ਮਨਾਉਣ ਦੀ ਕੀਤੀ ਅਪੀਲ !

SHARE ARTICLE

370 Views

ਜਰਮਨੀ 31 ਮਾਰਚ ; ਗੁਰਦੁਆਰਾ ਸ਼੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿੱਚ ਹਫਤਾਵਾਰੀ ਦੀਵਾਨ ਸਜਾਏ ਗਏ , ਇਸ ਵਕਤ ਗੁਰਬਾਣੀ ਪਾਠ , ਇਲਾਹੀ ਕੀਰਤਨ ਤੋਂ ਇਲਾਵਾ ਹਫਤਾਵਾਰੀ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਹੋਰਾਂ ਵੱਲੋਂ ਗੁਰਬਾਣੀ ਵਿਚਾਰ ਦੀ ਸਾਂਝ ਸੰਗਤਾਂ ਨਾਲ ਪਾਈ ਗਈ ਜਿਸ ਵਿੱਚ ਬਕਾਇਦਾ ਜ਼ਿਕਰ ਕੀਤਾ ਗਿਆ ਕਿ ਇੱਕ ਵਿਸਾਖ ਨੂੰ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਤੇ ਵਿਸਾਖੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਉਣ ਤੇ ਬਿਕ੍ਰਮੀ ਕੈਲੰਡਰ ਤੋਂ ਛੁਟਕਾਰਾ ਪਾਉਣਾ ਜ਼ਰੂਰੀ ਹੈ ਸਾਡੀ ਕੌਮ ਦੀ ਸਾਡੇ ਕੈਲੰਡਰ ਨਾਲ ਹੀ ਹੋਂਦ ਬਣਦੀ ਹੈ, ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸਾਰੇ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਮਨਾਏ ਜਾਂਦੇ ਹਨ, ਅਤੇ ਇਹ ਕੈਲੰਡਰ ਸਰਦਾਰ ਪਾਲ ਸਿੰਘ ਪੁਰੇਵਾਲ ਹੋਰਾਂ ਵੱਲੋਂ 2003 ਦੇ ਵਿੱਚ ਬੜੀ ਲਗਣ ਮਿਹਨਤ ਮੁਸ਼ੱਕਤ ਦੇ ਨਾਲ ਤਿਆਰ ਕੀਤਾ ਗਿਆ ਸੀ, ਪਰ ਕੁਝ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਇਸ ਕੈਲੰਡਰ ਨੂੰ ਸੋਧਾਂ ਦੇ ਨਾਮ ਦੇ ਉੱਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਸਿੱਖਾਂ ਦੀ ਅੱਡਰੀ ਪਹਿਚਾਣ ਦਾ ਪ੍ਰਤੀਕ ਇਹ ਕੈਲੰਡਰ ਕਦੀ ਵੀ ਖਤਮ ਨਹੀਂ ਹੋ ਸਕਦਾ, ਅੱਜ ਉਹ ਵਿਅਕਤੀ ਸਮੁੱਚੀ ਕੌਮ ਵਿੱਚ ਨਸ਼ਰ ਹੋ ਚੁੱਕੇ ਹਨ ਜਿਨਾਂ ਨੇ ਇਸ ਮੂਲ ਨਾਨਕਸ਼ਾਹੀ ਕੈਲੰਡਰ ਦਾ ਕਤਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ, ਅਖੀਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ, ਪ੍ਰਧਾਨ ਭਾਈ ਉਂਕਾਰ ਸਿੰਘ ,ਭਾਈ ਤਿਰਲੋਕ ਸਿੰਘ, ਭਾਈ ਸੁਖਦੇਵ ਸਿੰਘ ਨੇ ਇਹ ਕੈਲੰਡਰ ਸਾਰੀਆਂ ਸੰਗਤਾਂ ਦੇ ਵਿੱਚ ਵੰਡਿਆ ਅਤੇ ਵਰਲਡ ਸਿੱਖ ਪਾਰਲੀਮੈਂਟ ਦਾ ਕੈਲੰਡਰ ਤਿਆਰ ਕਰਨ ਤੇ ਬਹੁਤ ਧੰਨਵਾਦ ਕੀਤਾ ਗਿਆ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ