Home » ਭਾਰਤ » ਚੰਡੀਗੜ੍ਹ » Majithia’s security row: ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

Majithia’s security row: ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

SHARE ARTICLE

222 Views

ਚੰਡੀਗੜ੍ਹ, 2 ਅਪਰੈਲ

Majithia’s security row: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਤੋਂ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੀਆਂ ਰਿਪੋਰਟਾਂ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਕਵਰ ਖ਼ਤਰੇ ਦੇ ਆਧਾਰ ’ਤੇ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ, “ਇਕ ਸੁਰੱਖਿਆ ਸਮੀਖਿਆ ਕਮੇਟੀ ਸਮੇਂ-ਸਮੇਂ ’ਤੇ ਇਸਦੀ ਸਮੀਖਿਆ ਕਰਦੀ ਹੈ ਅਤੇ ਖ਼ਤਰੇ ਦੀ ਧਾਰਨਾ ਦੇ ਆਧਾਰ ’ਤੇ ਸੁਰੱਖਿਆ ਵਧਾਉਣ ਜਾਂ ਘਟਾਉਣ ਦਾ ਫੈਸਲਾ ਕਰਦੀ ਹੈ।” ਅਧਿਕਾਰੀ ਨੇ ਕਿਹਾ ਕਿ ਤਾਜ਼ਾ ਮੀਟਿੰਗ ਵਿਚ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਮਜੀਠੀਆ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ ਅਤੇ ਹੁਣ ਵੀ ਉਨ੍ਹਾਂ ਕੋਲ ਸੁਰੱਖਿਆ ਹੈ ਜਿਸ ਵਿਚ ਇਕ ਐਸਕਾਰਟ ਵਾਹਨ ਅਤੇ ਗੰਨਮੈਨ ਕਾਫ਼ੀ ਗਿਣਤੀ ਵਿੱਚ ਹਨ।-ਪੀਟੀਆਈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ