Home » ਦੁਆਬਾ » Congress MLA ਰਾਣਾ ਗੁਰਜੀਤ ਨੂੰ ਝਟਕਾ: ED ਵੱਲੋਂ 22 ਕਰੋੜ ਦੀ ਜਾਇਦਾਦ ਜ਼ਬਤ

Congress MLA ਰਾਣਾ ਗੁਰਜੀਤ ਨੂੰ ਝਟਕਾ: ED ਵੱਲੋਂ 22 ਕਰੋੜ ਦੀ ਜਾਇਦਾਦ ਜ਼ਬਤ

SHARE ARTICLE

227 Views

ਕਪੂਰਥਲਾ, 4 ਅਪ੍ਰੈਲ 2025- ਪੰਜਾਬ ਦੇ ਵਿਧਾਇਕ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਵੱਡਾ ਝਟਕਾ ਈਡੀ ਦੇ ਵੱਲੋਂ ਦਿੱਤਾ ਗਿਆ ਹੈ। ਈਡੀ ਨੇ ਰਾਣੇ ਦੀ 22 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਜਾਣਕਾਰੀ ਮੁਤਾਬਿਕ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਸ਼ੂਗਰ ਦੀ ਵੱਖ ਵੱਖ ਥਾਵਾਂ ’ਤੇ 22 ਕਰੋੜ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ। ਇਹ ਕਾਰਵਾਈ ਐਫਈਐਮਏ ਦੇ ਅਧੀਨ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ 2005 ਤੋਂ ਲੈ ਕੇ 2007 ਤੱਕ ਵਿਦੇਸ਼ੀ ਬੈਂਕਾਂ ਤੋਂ ਕਰੀਬ 100 ਕਰੋੜ ਯਾਨੀ ਕਿ 18 ਮਿਲੀਅਨ ਸ਼ੇਅਰ ਹੋਲਡਰ ਦੇ ਜਰੀਏ ਲੋਨ ਲਿਆ ਸੀ। ਜਿਸ ਦੇ ਬਾਰੇ ਸੇਬੀ ਅਤੇ ਆਰਬੀਆਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਇਸੇ ਮਾਮਲੇ ਦੇ ਵਿੱਚ ਸਾਲ 2018 ਵਿੱਚ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਕੋਲੋਂ ਵੀ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਇਸ ਮਾਮਲੇ ’ਚ ਜੀਡੀਆਰ ਨੂੰ ਅਣਦੇਖਾ ਕੀਤਾ ਗਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ