Home » ਮਾਝਾ » Bhikhiwind : 9 ਸਾਲਾ ਗੁਰਪ੍ਰਤਾਪ ਸਿੰਘ ਦੀ ਲਾਸ਼ ਗੰਦੇ ਨਾਲੇ ‘ਚੋਂ ਮਿਲੀ, ਪਰਿਵਾਰ ਨੇ ਕਤਲ ਦਾ ਲਗਾਇਆ ਦੋਸ਼

Bhikhiwind : 9 ਸਾਲਾ ਗੁਰਪ੍ਰਤਾਪ ਸਿੰਘ ਦੀ ਲਾਸ਼ ਗੰਦੇ ਨਾਲੇ ‘ਚੋਂ ਮਿਲੀ, ਪਰਿਵਾਰ ਨੇ ਕਤਲ ਦਾ ਲਗਾਇਆ ਦੋਸ਼

SHARE ARTICLE

237 Views

Bhikhiwind : 4 ਅਪ੍ਰੈਲ 2025.   9 ਸਾਲਾ ਗੁਰਪ੍ਰਤਾਪ ਸਿੰਘ ਦੀ ਲਾਸ਼ ਗੰਦੇ ਨਾਲੇ ‘ਚੋਂ ਮਿਲੀ, ਪਰਿਵਾਰ ਨੇ ਕਤਲ ਦਾ ਲਗਾਇਆ ਦੋਸ਼

4 ਅਪ੍ਰੈਲ 2025

ਤਰਨ ਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾੜੀ ਗੌੜ ਸਿੰਘ ‘ਚੋਂ ਇੱਕ ਵੱਡੀ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਤਿੰਨ ਦਿਨਾਂ ਤੋਂ ਲਾਪਤਾ 9 ਸਾਲਾ ਗੁਰਪ੍ਰਤਾਪ ਸਿੰਘ ਦੀ ਲਾਸ਼ ਪਿੰਡ ਦੇ ਗੰਦੇ ਨਾਲੇ ਵਿੱਚੋਂ ਮਿਲੀ ਹੈ।

ਕੀ ਹੈ ਮਾਮਲਾ?

ਬੱਚੇ ਦੇ ਦਾਦਾ ਕਾਬਲ ਸਿੰਘ ਨੇ ਦੱਸਿਆ ਕਿ ਗੁਰਪ੍ਰਤਾਪ 3 ਦਿਨ ਪਹਿਲਾਂ ਘਰ ਤੋਂ ਗਾਇਬ ਹੋ ਗਿਆ ਸੀ। ਲਾਪਤਾ ਹੋਣ ਦੀ ਰਿਪੋਰਟ ਥਾਣਾ ਭਿੱਖੀਵਿੰਡ ‘ਚ ਦਰਜ ਕਰਵਾਈ ਗਈ ਸੀ। ਪਰ ਅੱਜ ਸਵੇਰੇ ਪਿੰਡ ਦੇ ਨਾਲ ਲੰਘਦੇ ਗੰਦੇ ਨਾਲੇ ਵਿੱਚੋਂ ਉਸ ਦੀ ਲਾਸ਼ ਮਿਲੀ

ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

ਮ੍ਰਿਤਕ ਦੇ ਚਾਚਾ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਸਧਾਰਣ ਮੌਤ ਨਹੀਂ, ਉਸਦਾ ਅਗਵਾਹ ਕਰਕੇ ਕਤਲ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਗ੍ਰਫਤਾਰ ਕਰਕੇ ਕੜੀ ਸਜ਼ਾ ਦਿੱਤੀ ਜਾਵੇ

ਪੁਲਿਸ ਦੀ ਕਾਰਵਾਈ

ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ,

“ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜੋ ਵੀ ਜਾਂਚ ‘ਚ ਦੋਸ਼ੀ ਹੋਵੇਗਾ, ਉਸ ਖ਼ਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”

ਪਿੰਡ ‘ਚ ਸੋਗ ਦਾ ਮਾਹੌਲ

ਇਸ ਘਟਨਾ ਨੇ ਪਿੰਡ ‘ਚ ਸੋਗ ਅਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੂਰਾ ਪਿੰਡ ਗੁਰਪ੍ਰਤਾਪ ਦੀ ਅਚਾਨਕ ਅਤੇ ਸ਼ੱਕੀ ਮੌਤ ਤੋਂ ਹੈਰਾਨ ਅਤੇ ਦੁਖੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ