ਚੰਡੀਗੜ੍ਹ, 7 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਅਸਤੀਫ਼ਾ ਦਿੱਤਾ ਹੈ। ਅਕਾਲੀ ਆਗੂ ਪੀਰ ਮੁਹੰਮਦ ਨੇ ਅਸਤੀਫ਼ਾ ਦੇਣ ਮਗਰੋਂ ਦੋਸ਼ ਅਕਾਲੀ ਲੀਡਰਸ਼ਿਪ ਉਤੇ ਜ਼ੋਰਦਾਰ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਹੈ ਅਤੇ ਤਾਕਤ ਨਹੀਂ ਛੱਡਣਾ ਚਾਹੁੰਦੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਰਮੁਹੰਮਦ ਨੇ ਬੜੀ ਹੁਸ਼ਿਆਰੀ ਨਾਲ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਵਰਕਿੰਗ ਕਮੇਟੀ ਮਗਰੋਂ ਸਮੁੱਚਾ ਢਾਂਚਾ ਉਂਝ ਹੀ ਭੰਗ ਹੋ ਜਾਣਾ ਸੀ ਪਰ ਪੀਰ ਮੁਹੰਮਦ ਨੇ ਦਿਖਾਵੇ ਲਈ ਐਨ ਪਹਿਲਾਂ ਇਹ ਕਦਮ ਚੁੱਕਿਆ ਹੈ। ਡਾ. ਚੀਮਾ ਨੇ ਕਿਹਾ ਕਿ ਇਹ ਪੀਰ ਮੁਹੰਮਦ ਦੀ ‘ਕਲਾ’ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।