ਅੰਮ੍ਰਿਤਸਰ, 8 ਅਪਰੈਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ।
ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਸ਼ਾਮਲ ਹਨ।
ਬੁਲਾਰੇ ਨੇ ਦੱਸਿਆ ਕਿ ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









