Home » ਦੁਆਬਾ » ਜਲੰਧਰ ‘ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲਾ ਕਿਸੇ ਜਾਨੀ ਨੁਕਸਾਨ ਤੋਂ ਬਚਾਅ, ਘਰ ਦੇ ਵਿਹੜੇ ’ਚ ਟੋਇਆ ਪਿਆ, ਮੋਟਰਸਾਈਕਲ ਤੇ ਕਾਰ ਦਾ ਨੁਕਸਾਨ

ਜਲੰਧਰ ‘ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲਾ ਕਿਸੇ ਜਾਨੀ ਨੁਕਸਾਨ ਤੋਂ ਬਚਾਅ, ਘਰ ਦੇ ਵਿਹੜੇ ’ਚ ਟੋਇਆ ਪਿਆ, ਮੋਟਰਸਾਈਕਲ ਤੇ ਕਾਰ ਦਾ ਨੁਕਸਾਨ

SHARE ARTICLE

195 Views

ਜਲੰਧਰ, 8 ਅਪਰੈਲ  ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇਰ ਰਾਤ ਇਕ – ਡੇਢ ਵਜੇ ਦੇ ਕਰੀਬ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਨੋਰੰਜਨ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਕਰੀਬ 12 ਵਜੇ ਆਪਣੇ ਘਰ ਦੇ ਵਿਹੜੇ ’ਚ ਘੁੰਮ ਰਹੇ ਸਨ। ਜਦੋਂ ਉਹ ਆਪਣੇ ਕਮਰੇ ਵਿਚ ਸੌਣ ਲਈ ਗਏ ਤਾਂ ਕੁਝ ਹੀ ਦੇਰ ਬਾਅਦ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਮੁਲਾਜ਼ਮ ਸਹਿਮ ਗਏ। ਸ੍ਰੀ ਕਾਲੀਆ ਨੇ ਦੱਸਿਆ ਕਿ ਧਮਾਕਾ ਐਨਾ ਜ਼ਬਰਦਸਤ ਸੀ ਕਿ ਇਸ ਨਾਲ ਵਿਹੜੇ ਵਿਚ ਲੱਗੇ ਪੱਥਰ ’ਚ ਟੋਇਆ ਪੈ ਗਿਆ ਅਤੇ ਮੋਟਰਸਾਈਕਲ ਅਤੇ ਕਾਰ ਦਾ ਵੀ ਭਾਰੀ ਨੁਕਸਾਨ ਹੋਇਆ। ਦਰਵਾਜ਼ਿਆਂ ਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਦਾ ਪਤਾ ਲਗਦੇ ਹੀ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਜਾਂਚ ਚਲ ਰਹੀ ਹੈ ਤੇ ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੂਟੇਜ ਲੈ ਕੇ ਹਮਲਾਵਰਾਂ ਦੇ ਵਾਪਸੀ ਰੂਟ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਤਾ ਲਗਾ ਹੈ ਕਿ ਤਿੰਨ ਨੌਜਵਾਨ ਮੋਟਰਸਾਈਕਲ ਤੇ ਈ ਰਿਕਸ਼ਾ ’ਤੇ ਆਏ ਸਨ। ਇਨ੍ਹਾਂ ਵਿਚੋਂ ਇਕ ਨੇ ਕਾਲੀਆ ਦੇ ਘਰ ਅੰਦਰ ਹੈਂਡ ਗ੍ਰਨੇਡ ਸੁੱਟਿਆ ਤੇ ਫ਼ਰਾਰ ਹੋ ਗਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ