Home » ਭਾਰਤ » ਚੰਡੀਗੜ੍ਹ » ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਡੀਜੀਪੀ ਗੌਰਵ ਯਾਦਵ ਨੇ ਕੀਤੀ ਸ਼ਰਧਾਂਜਲੀ ਕੀਤੀ ਭੇਟ

ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਡੀਜੀਪੀ ਗੌਰਵ ਯਾਦਵ ਨੇ ਕੀਤੀ ਸ਼ਰਧਾਂਜਲੀ ਕੀਤੀ ਭੇਟ 

SHARE ARTICLE

209 Views

ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਡੀਜੀਪੀ ਗੌਰਵ ਯਾਦਵ ਨੇ ਕੀਤੀ ਸ਼ਰਧਾਂਜਲੀ ਕੀਤੀ ਭੇਟ

 

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

 

– ਡੀਜੀਪੀ ਪੰਜਾਬ ਨੇ ਸ਼ਹੀਦ ਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

 

ਚੰਡੀਗੜ੍ਹ/ਤਰਨਤਾਰਨ, 12 ਅਪ੍ਰੈਲ(ਗੁਰਪ੍ਰੀਤ ਸਿੰਘ)

 

ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਸਸਕਾਰ ਮੌਕੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

 

ਐਸਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਇਸ ਸਮੇਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਨ, 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ 2 ਕਰੋੜ ਰੁਪਏ ਦੀ ਰਾਸ਼ੀ ਵਿੱਚ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ, ਜਦੋਂ ਕਿ ਬਾਕੀ 1 ਕਰੋੜ ਰੁਪਏ ਦੀ ਰਾਸ਼ੀ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਦਿੱਤੀ ਜਾਵੇਗੀ।

 

ਇਸ ਮੌਕੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

 

ਡੀਜੀਪੀ ਨੇ ਅਧਿਕਾਰੀ ਦੀ ਅਥਾਹ ਬਹਾਦਰੀ ਅਤੇ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

 

ਇਸ ਦੌਰਾਨ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ