Home » ਪੰਜਾਬ » ਦਸਤੂਰ ਇ ਦਸਤਾਰ ਲਹਿਰ (ਪੰਜਾਬ) ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਦਸਤਾਰ , ਦੁਮਾਲਾ ਮੁਕਾਬਲੇ। *ਖਾਲਸਾ ਪ੍ਰਗਟ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ*।

ਦਸਤੂਰ ਇ ਦਸਤਾਰ ਲਹਿਰ (ਪੰਜਾਬ) ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਦਸਤਾਰ , ਦੁਮਾਲਾ ਮੁਕਾਬਲੇ। *ਖਾਲਸਾ ਪ੍ਰਗਟ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ*।

SHARE ARTICLE

248 Views

ਸੁਲਤਾਨਪੁਰ ਲੋਧੀ 12 ਅਪ੍ਰੈਲ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਖਾਲਸਾ ਪ੍ਰਗਟ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਪ੍ਰਚਾਰਕ , ਪ੍ਰੈਸ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਸੁਲਤਾਨਪੁਰ ਲੋਧੀ ਵਿਖੇ ਨੌ ਸਕੂਲਾਂ ਦੇ ਬੱਚਿਆਂ 300 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਇਹਨਾਂ ਦੇ ਚਾਰ ਗਰੁੱਪ ਬਣਾ ਕੇ ਦਸਤਾਰ , ਦੁਮਾਲਾ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚੋਂ ਪਹਿਲੇ , ਦੂਸਰੇ ਅਤੇ ਤੀਸਰੇ ਸਥਾਨ ਤੇ ਆਓਣ ਵਾਲੇ ਬੱਚਿਆਂ ਨੂੰ ਦਸਤਾਰਾਂ, ਸ਼ੀਲਡਾਂ ਅਤੀ ਸਿੱਖਜ ਫਾਰ ਹਿਊਮਨਟੀ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ ਬਾਕੀ ਸਾਰਿਆਂ ਬੱਚਿਆਂ ਨੂੰ ਮੈਡਲ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਪ੍ਰਸਿੱਧ ਲੇਖਕ ਡਾਕਟਰ ਆਸਾ ਸਿੰਘ ਘੁੰਮਣ, ਡਾਕਟਰ ਪਰਮਜੀਤ ਸਿੰਘ ਮਾਨਸਾ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਦਾਰ ਬਲਦੇਵ ਸਿੰਘ ਕਲਿਆਣ, ਜੂਨੀਅਰ ਮੀਤ ਪ੍ਰਧਾਨ ਸਰਦਾਰ ਸੁਖਵਰਸ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ , ਮਨੈਂਜਰ ਸਰਦਾਰ ਅਵਤਾਰ ਸਿੰਘ ਪਿੱਦੀ, ਹੈਡ ਗ੍ਰੰਥੀ ਗਿਆਨੀ ਸਤਨਾਮ ਸਿੰਘਜ਼ ਅਡੀਸ਼ਨਲ ਗ੍ਰੰਥੀ ਹਰਜਿੰਦਰ ਸਿੰਘ ਚੰਡੀਗੜ੍ਹ , ਬਾਬਾ ਬਲਬੀਰ ਸਿੰਘ ਚਮਕੌਰ ਸਾਹਿਬ ਵਾਲੇ , ਭਾਈ ਜਗਦੀਪ ਸਿੰਘ ਜੀ ਗੋਇੰਦਵਾਲ, ਭਾਈ ਹਰਜੀਤ ਸਿੰਘ ਜੀ ਵਾਂ, ਭਾਈ ਗੁਰਪ੍ਰੀਤ ਸਿੰਘ ਜੀ ਸੋਨਾ ਕਪੂਰਥਲਾ ਵਾਲੇ, ਪੱਤਰਕਾਰ ਸੁਰਿੰਦਰ ਪਾਲ ਸਿੰਘ ਸੋਢੀ, ਪੱਤਰਕਾਰ ਮਨਜੀਤ ਸਿੰਘ ਨੇ ਉਚੇਚੇ ਤੌਰ ਤੇ ਸਮੂਲੀਅਤ ਕੀਤੀ। ਸੁਸਾਇਟੀ ਵੱਲੋਂ ਪਹੁੰਚੇ ਭਾਈ ਹਰਜੀਤ ਸਿੰਘ ਜੀ ਆਸਟਰੇਲੀਆ ਵਾਈਸ ਕੋਆਰਡੀਨੇਟਰ, ਮੀਤ ਸਕੱਤਰ ਭਾਈ ਹਰਚਰਨ ਸਿੰਘ ਓਬੋਕੇ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਵਾਈਸ ਕੋਆਰਡੀਨੇਟਰ ਆਕਾਸ਼ਦੀਪ ਸਿੰਘ ,ਵਜੀਰ ਸਿੰਘ ਅਤੇ ਨਿੰਦਰਪਾਲ ਸਿੰਘ ਨੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਹੋਏ ਅਧਿਆਪਕ ਸਾਹਿਬਾਨ ਮੁੱਖ ਮਹਿਮਾਨ ਸਾਹਿਬਾਨ ਬੱਚੇ ਅਤੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਧਰਤੀ ਤੋਂ ਗੁਰੂ ਨਾਨਕ ਸਾਹਿਬ ਜੀ ਨੇ ਨਿਰਮਲ ਪੰਥ ਦੀ ਸਥਾਪਨਾ ਕਰਨ ਦੇ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਉਸ ਅਸਥਾਨ ਤੇ ਬੱਚਿਆਂ ਦੇ ਸਿਰਾਂ ਤੇ ਦਸਤਾਰਾਂ ਸਜਾ ਕੇ ਅਸੀਂ ਮਾਨ ਮਹਿਸੂਸ ਕਰ ਰਹੇ ਹਾਂ। ਉਨਾਂ ਨੇ ਸਮੁੱਚੀ ਕੌਮ ਨੂੰ ਆਪਣੇ ਆਪਣੇ ਪਿੰਡ ਪੱਧਰ ਤੇ ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ ਸਿੱਖ ਇਤਿਹਾਸ ਸਿੱਖ ਰਹਿਤ ਮਰਿਆਦਾ ਅਤੇ ਸਿੱਖ ਸੱਭਿਆਚਾਰ ਨਾਲ ਜੋੜਨ ਦਾ ਹੋਕਾ ਵੀ ਦਿੱਤਾ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ , ਜੌਨਲ ਇੰਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ , ਸੁਖਵਿੰਦਰ ਸਿੰਘ ਖਾਲੜਾ, ਜਗਦੀਸ਼ ਸਿੰਘ, ਸਾਜਨ ਪ੍ਰੀਤ ਸਿੰਘ , ਤਾਜਬੀਰ ਸਿੰਘ ਨੇ ਬੱਚਿਆਂ ਨੂੰ ਉਹ ਦਸਤਾਰ ਦੀ ਮਹਾਨਤਾ ਤੋਂ ਜਾਣੂੰ ਕਰਾਉਂਦਿਆਂ ਹੋਇਆਂ ਕਿਹਾ ਕਿ ਦਸਤਾਰ ਧਾਰੀ ਦੂਸਰਿਆ ਨਾਲੋਂ ਸਮਾਜ ਕੌਮ ਅਤੇ ਆਪਣੇ ਧਰਮ ਦੇ ਪ੍ਰਤੀ ਵਧੇਰੇ ਵਫਾਦਾਰ ਹੁੰਦਾ ਹੈ ਇਸ ਲਈ ਸੰਸਾਰ ਦੇ ਵਿੱਚ ਵਿਚਰਦਿਆਂ ਹੋਇਆਂ ਦਸਤਾਰਧਾਰੀ ਨੂੰ ਕਦੇ ਵੀ ਅਜਿਹੇ ਕਾਰਜ ਨਹੀਂ ਕਰਨੇ ਚਾਹੀਦੇ ਜਿਸ ਨਾਲ ਵਿਸ਼ਵ ਪੱਧਰ ਤੇ ਦਸਤਾਰਧਾਰੀਆਂ ਨੂੰ ਇੱਕ ਸਮਾਜ ਘਾਤਕ ਦੇ ਤੌਰ ਤੇ ਦੇਖਿਆ ਜਾਵੇ। ਦੇ ਸਿਰ ਤੇ ਲੈ ਕੇ ਇਸ ਸਥਾਨ ਕਰਕੇ ਇਸ ਮੌਕੇ ਤੇ ਪਹੁੰਚੀਆਂ ਹੋਈਆਂ ਜਿਸ ਨੇ ਸਾਰੀਆਂ ਸ਼ਖਸ਼ੀਅਤਾਂ ਨੂੰ ਸ਼ੀਲਡਾਂ ਅਤੇ ਸਿਰ ਪਾਓ ਦੇ ਕੇ ਸੋਸਾਇਟੀ ਦੇ ਸਮੁੱਚੇ ਵੀਰਾਂ ਵੱਲੋਂ ਸਨਮਾਨ ਦਿੱਤਾ ਗਿਆ। ਇਸ ਦੇ ਨਾਲ ਹੀ ਹਰੇਕ ਸਕੂਲ ਦੀ ਲਾਇਬਰੇਰੀ ਦੇ ਲਈ 10 ਕਿਤਾਬਾਂ ਭੇਟਾਂ ਰਹਿਤ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਸਕੂਲਾਂ ਦੇ ਅਧਿਆਪਕ ਸਾਹਿਬਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਪ੍ਰਚਾਰਕ ਪੱਤਰਕਾਰ ਅਤੇ ਬੇਅੰਤ ਸੰਗਤਾਂ ਵੱਡੀ ਪੱਧਰ ਤੇ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ