Home » ਮਾਝਾ » ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਸ਼ਰਧਾਲੂਆਂ ਵੱਲੋਂ ਪਾਵਨ ਸਰੋਵਰ ’ਚ ਇਸ਼ਨਾਨ; ਲੰਗਰ ਹਾਲ ’ਚ ਵਿਸ਼ੇਸ ਪਕਵਾਨਾਂ ਦਾ ਪ੍ਰਬੰਧ; ਲੋਕਾਂ ਨੇ ਵੀ ਸ਼ਹਿਰ ਵਿੱਚ ਵੱਖ ਵੱਖ ਥਾਈਂ ਲੰਗਰ ਲਾਏ

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਸ਼ਰਧਾਲੂਆਂ ਵੱਲੋਂ ਪਾਵਨ ਸਰੋਵਰ ’ਚ ਇਸ਼ਨਾਨ; ਲੰਗਰ ਹਾਲ ’ਚ ਵਿਸ਼ੇਸ ਪਕਵਾਨਾਂ ਦਾ ਪ੍ਰਬੰਧ; ਲੋਕਾਂ ਨੇ ਵੀ ਸ਼ਹਿਰ ਵਿੱਚ ਵੱਖ ਵੱਖ ਥਾਈਂ ਲੰਗਰ ਲਾਏ

SHARE ARTICLE

140 Views

ਅੰਮ੍ਰਿਤਸਰ, 13 ਅਪਰੈਲ

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਅੱਜ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਖਾਲਸਾ ਸਾਜਨਾ ਦਿਵਸ, ਵਿਸਾਖੀ ਤੇ ਐਤਵਾਰ ਇਕੱਠੇ ਹੋਣ ਕਾਰਨ ਅੱਜ ਇੱਥੇ ਸੰਗਤਾਂ ਦੀ ਭਾਰੀ ਆਮਦ ਹੈ। ਸ਼ਰਧਾਲੂ ਪਾਵਨ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ ਅਤੇ ਗੁਰਬਾਣੀ ਦੇ ਕੀਰਤਨ ਦਾ ਵੀ ਆਨੰਦ ਲੈ ਰਹੇ ਹਨ। ਇਸ ਪਾਵਨ ਉਤਸਵ ਮੌਕੇ ਸ੍ਰੀ ਅਕਾਲ ਤਖਤ ਵਿਖੇ ਵੱਡੀ ਗਿਣਤੀ ਵਿੱਚ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਕੀਤਾ ਗਿਆ ਹੈ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਹੋਵੇਗਾ। ਰਾਤ ਨੂੰ ਦੀਪ ਮਾਲਾ ਹੋਵੇਗੀ ਅਤੇ ਰਹਿਰਾਸ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਜਿਵੇਂ ਹੀ ਕਿਵਾੜ ਖੁੱਲ੍ਹੇ ਹਨ ਅਤੇ ਗੁਰੂ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ, ਉਸ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਆ ਰਹੀਆਂ ਹਨ ਅਤੇ ਇਸ ਵੇਲੇ ਤੱਕ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਅੱਜ ਦੇ ਦਿਵਸ ਲਈ ਮਿੱਠੇ ਪਕਵਾਨ ਸਮੇਤ ਵਿਸ਼ੇਸ਼ ਪਕਵਾਨਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਭਾਰੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਸੰਗਤਾਂ ਵੱਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਲੰਗਰ ਵੀ ਲਾਏ ਗਏ ਹਨ। ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਹਨ ਅਤੇ ਗੁਰਬਾਣੀ ਦੇ ਕੀਰਤਨ ਤੋਂ ਇਲਾਵਾ ਲੰਗਰ ਵੀ ਲਾਏ ਗਏ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News