Home » ਪੰਜਾਬ » ਗੁਰਮੁਖਿ ਜਨਮੁ ਸਵਾਰਿ ਦਰਗਹ ਚਲਿਆ।

ਗੁਰਮੁਖਿ ਜਨਮੁ ਸਵਾਰਿ ਦਰਗਹ ਚਲਿਆ।

SHARE ARTICLE

46 Views

ਗੁਰਮੁਖਿ ਜਨਮੁ ਸਵਾਰਿ ਦਰਗਹ ਚਲਿਆ।
ਗੁਰਮੁਖਿ ਜਨਮੁ ਸਵਾਰਿ ਦਰਗਹ ਚਲਿਆ।

ਸਚੀ ਦਰਗਹ ਜਾਇ ਸਚਾ ਪਿੜ ਮਲਿਆ।

ਇਸ ਫਾਨੀ ਸੰਸਾਰ ਤੋਂ ਜਾਣਾ ਹਰ ਕਿਸੇ ਨੇ ਹੈ… ਪਰ ਭਾਈ ਗੁਰਦਾਸ ਜੀ ਦੁਆਰਾ ਉਚਾਰਨ ਕੀਤੀਆਂ ਉੱਪਰਲੀਆਂ ਪੰਕਤੀਆਂ ਕੁਝ ਵਿਰਲੇ ਇਨਸਾਨਾਂ ਲਈ ਹੀ ਵਰਤੀਆਂ ਜਾ ਸਕਦੀਆਂ ਹਨ…. ਜਿਵੇਂ ਜਿਲ੍ਹਾ ਤਰਨਤਾਰਨ ਦੇ ਮਹਾਨ ਪ੍ਰਚਾਰਕਾਂ ਵਿੱਚ ਜਾਣੇ ਜਾਂਦੇ ਪ੍ਰਚਾਰਕ ਭਾਈ ਸੁਖਵੰਤ ਸਿੰਘ ਸਭਰਾ… ਜੋ ਕਿ 3 ਦਿਨ ਪਹਿਲਾਂ ਆਪਣੇ ਪਰਿਵਾਰ ਅਤੇ ਸੱਭ ਸੱਜਣਾ ਮਿੱਤਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਮੈਂ ਦੇਖ ਰਿਹਾ ਸੀ ਕਿ ਮਾਝੇ ਦੇ ਹਰ ਇੱਕ ਪ੍ਰਚਾਰਕ ਨੇ ਇਸ ਵੀਰ ਨਾਲ ਬਤੀਤ ਕੀਤੇ ਪਲਾਂ ਨੂੰ ਯਾਦ ਕਰਦਿਆਂ ਪੋਸਟਾਂ ਪਾ ਕੇ ਯਾਦ ਕੀਤਾ ਅਤੇ ਅਫ਼ਸੋਸ ਜਿਤਾਇਆ ਹੈ…. ਮੇਰੀ ਇਸ ਪਿਆਰੇ ਵੀਰ ਨਾਲ ਪਹਿਲੀ ਮੁਲਾਕਾਤ 4-5 ਸਾਲ ਪਹਿਲਾਂ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਤੇ ਹੋਈ ਸੀ ਜਿੱਥੇ ਦਾਸ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਗਾਈ ਕਿਤਾਬਾਂ ਦੀ ਪ੍ਰਦਰਸ਼ਨੀ ਤੇ ਸੇਵਾ ਨਿਭਾ ਰਿਹਾ ਸੀ ਤੇ ਭਾਈ ਸੁਖਵੰਤ ਸਿੰਘ ਸਭਰਾ ਜੋੜ ਮੇਲੇ ਦੇ ਦਿਵਾਨ ਦੀ ਸਟੇਜ ਸੈਕਟਰੀ ਦੀ ਸੇਵਾ ਨਿਭਾ ਰਹੇ ਸਨ, ਜਦੋਂ ਮੈਂ ਦੀਵਾਨ ਹਾਲ ਵਿੱਚ ਮੱਥਾ ਟੇਕਣ ਗਿਆ ਤਾਂ ਭਾਈ ਸਾਹਿਬ ਨੇ ਸਟੇਜ ਤੇ ਬੁਲਾ ਲਿਆ ਅਤੇ ਇੱਕ ਕਵਿਤਾ ਬੋਲਣ ਦਾ ਸਮਾਂ ਦਿੱਤਾ….. ਉਸਤੋਂ ਬਾਅਦ ਜਾਣ ਪਹਿਚਾਣ ਵੱਧ ਗਈ, ਬਹੁਤ ਪਿਆਰੀ ਰੂਹ ਸਨ ਭਾਈ ਸਾਹਿਬ … ਪਿੱਛਲੇ ਸਮੇਂ ਤੋਂ ਭਾਈ ਸਾਹਿਬ ਦੀ ਸਿਹਤ ਸੰਬੰਧੀ ਪਤਾ ਲੱਗਾ ਤੇ ਅਫਸੋਸ ਹੋਇਆ.. ਅਕਾਲ ਪੁਰਖ ਦੇ ਭਾਣੇ ਅਨੁਸਾਰ ਪ੍ਰਚਾਰਕ ਭਾਈ ਸੁਖਵੰਤ ਸਿੰਘ ਸਭਰਾ ਅਕਾਲ ਚਲਾਣਾ ਕਰ ਗਏ ਹਨ… ਪਰਿਵਾਰ ਅਤੇ ਪ੍ਰਚਾਰਕ ਵੀਰਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ… ਅਰਦਾਸ ਹੈ ਕਿ ਗੁਰੂ ਸਾਹਿਬ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ… ਕੌਂਮ ਨੂੰ ਬੇਨਤੀ ਹੈ ਕਿ ਆਪਣੇ ਪ੍ਰਚਾਰਕਾਂ ਦੇ ਪਰਿਵਾਰਾਂ ਦਾ ਖਿਆਲ ਰੱਖਣ…..

ਗੁਰਨਿਸ਼ਾਨ ਸਿੰਘ ਪੁਰਤਗਾਲ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਸ਼ਰਧਾਲੂਆਂ ਵੱਲੋਂ ਪਾਵਨ ਸਰੋਵਰ ’ਚ ਇਸ਼ਨਾਨ; ਲੰਗਰ ਹਾਲ ’ਚ ਵਿਸ਼ੇਸ ਪਕਵਾਨਾਂ ਦਾ ਪ੍ਰਬੰਧ; ਲੋਕਾਂ ਨੇ ਵੀ ਸ਼ਹਿਰ ਵਿੱਚ ਵੱਖ ਵੱਖ ਥਾਈਂ ਲੰਗਰ ਲਾਏ

ਪੰਜਾਬ ਦੀਆਂ ਨਸਲਾਂ ਤੇ ਫ਼ਸਲਾਂ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ: ਮੁੱਖ ਮੰਤਰੀ ਪੀਏਯੂ ਵਿੱਚ ਸਰਕਾਰ-ਕਿਸਾਨ ਮਿਲਣੀ ਸਮਾਗਮ ਮੌਕੇ ਕੀਤਾ ਸੰਬੋਧਨ; ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ