ਫਰੈਕਫੋਰਟ 18 ਅਪ੍ਰੈਲ : ਫਰੈਕਫੋਰਟ ਦੇ ਅੰਤਰਰਾਸ਼ਟਰੀ ਹਵਾਈ ਜਹਾਜ਼ਾਂ ਦੇ ਅੱਡੇ ਤੇ ਟੈਕਸੀ ਮਾਲਕਾਂ ਤੇ ਚਾਲਕਾਂ ਨੇ ਵੱਖ ਵੱਖ ਦੂਜੇ ਦੇਸ਼ਾਂ ਦੇ ਲੋਕਾਂ ਨਾਲ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਖਾਲਸੇ ਪੰਥ ਦੇ 326ਵੇਂ ਪ੍ਰਗਟ ਦਿਹਾੜੇ ਦੀ ਪਵਿੱਤਰ ਖੁਸ਼ੀ ’ਚ, ਵਿਸ਼ੇਸ਼ ਲੰਗਰ ਸੇਵਾ, ਮਿਠਾਈ ਅਤੇ ਚਾਹ ਦੀ ਵਿਵਸਥਾ ਕੀਤੀ ਗਈ । ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਸਾਹਿਬ ਜੀ ਦੇ ਸੁਨਹਿਰੀ ਸਿਧਾਂਤ ਕਿਰਤ ਕਰੋ, ਨਾਮ ਜੱਪੋ , ਵੰਡ ਛੱਕੋ ਦੀ ਸਾਂਝ ਪਾਈ ਗਈ ਦੂਸਰੀਆਂ ਕੌਮਾਂ ਦੇ ਲੋਕਾਂ ਨੇ ਬਹੁਤ ਪਿਆਰ ਨਾਲ ਲੰਗਰ ਛੱਕਿਆਂ ਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਇਹ ਸੇਵਾ ਟੈਕਸੀ ਦੇ ਸੇਵਾਦਾਰਾਂ ਵਲੋਂ ਨਿਸ਼ਕਾਮ ਭਾਵਨਾ ਨਾਲ ਕੀਤੀ ਗਈ ਇਸ ਵਿੱਚ ਸਹਿਯੋਗ ਕਰਨ ਵਾਲਿਆ ਦਾ ਗੁਰਚਰਨ ਸਿੰਘ ਗੁਰਾਇਆ ਨੇ ਦਵਿੰਦਰ ਸਿੰਘ ਬਾਜਵਾ, ਇਕਬਾਲ ਸਿੰਘ ,ਗੁਰਵਿੰਦਰ ਸਿੰਘ , ਗੁਰਧਿਆਨ ਸਿੰਘ , ਅਮਰੀਕ ਸਿੰਘ ਮੀਕਾ , ਕੁਲਦੀਪ ਸਿੰਘ ਸੋਨੀ ਤੇ ਸਮੂਹ ਟੈਕਸੀ ਮਾਲਕਾ ਤੇ ਚਾਲਕਾਂ ਦਾ ਸਹਿਯੋਗ ਕਰਨ ਵਾਲੇ ਵੀਰਾਂ ਦਾ ਧੰਨਵਾਦ ਕੀਤਾ ਗਿਆ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।