ਪੰਜਾਬ ਸਰਕਾਰ ਵਲੋਂ ਲਗਾਈ ਪਾਬੰਦੀ ਕਾਰਣ ਪੂਸਾ 44 ਅਤੇ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੇ ਬਿਜਾਈ ਨਾਂ ਕੀਤੀ ਜਾਵੇ : ਡਾਕਟਰ ਤੇਜਪਾਲ ਸਿੰਘ
ਜੁਆਇੰਟ ਡਾਇਰੈਕਟਰ ( ਨਕਦੀ ਫ਼ਸਲਾਂ) ਦੀ ਅਗਵਾਈ ਹੇਠ
ਉੱਚ ਪੱਧਰੀ ਟੀਮ ਵਲੋਂ ਵੱਖ ਵੱਖ ਬੀਜ ਵਿਕਰੇਤਾਵਾਂ ਦੀ ਕੀਤੀ ਚੈਕਿੰਗ
ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਪਕਣ ਵਿਚ ਵੱਧ ਸਮਾਂ ਲੈਣ ਵਾਲੀ ਪੂਸਾ 44 ਅਤੇ ਮੰਡੀਕਰਨ ਸਮੇਂ ਆਉਂਦੀ ਸਮੱਸਿਆ ਦੇ ਹੱਲ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਕਰਨ ਤੇ ਲਗਾਈ ਪਾਬੰਦੀ ਕਾਰਣ ਝੋਨੇ
ਦੀਆਂ ਕਿਸਮਾਂ ਦੀ ਵਿਕਰੀ ਬਾਰੇ
ਜਾਣਕਾਰੀ ਲੈਣ ਲਈ ਡਾ. ਤੇਜਪਾਲ
ਸਿੰਘ ਜੁਆਇੰਟ ਡਾਇਰੈਕਟਰ (ਨਕਦੀ ਫ਼ਸਲਾਂ) ਵਲੋਂ ਡਾਇਰੈਕਟਰ ਖੇਤੀਬਾੜੀ ਡਾ. ਜਸਵੰਤ ਸਿੰਘ ਦੇ ਆਦੇਸ਼ਾਂ ਤੇ ਅੱਜ ਬਲਾਕ ਨੌਸ਼ਹਿਰਾ ਪੰਨੂੰਆਂ ਜ਼ਿਲਾ ਤਰਨਤਾਰਨ ਵਿਚ ਵੱਖ ਵੱਖ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸੰਦੀਪ ਕੁਮਾਰ ਖੇਤੀਬਾੜੀ ਅਫ਼ਸਰ, ਮਲਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪੰਨੂੰਆਂ,ਗੁਰਵਿੰਦਰ ਸਿੰਘ ਖੇਤੀ ਵਿਕਾਸ ਅਫਸਰ ਪੀ ਪੀ ,ਪ੍ਰਭਸਿਮਰਨ ਸਿੰਘ ਖੇਤੀ ਵਿਕਾਸ ਅਫਸਰ ਇੰਫੋਰਸਮੈਂਟ,ਅਰਜੁਨ ਠਾਕੁਰ ਖੇਤੀ ਵਿਕਾਸ ਅਫਸਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਤੇਜਪਾਲ ਸਿੰਘ ਨੇ ਕਿਹਾ ਕਿ ਪੰਜਾਬ
ਸਰਕਾਰ ਵਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਕਰਨ ਲਗਾਈ ਪਾਬੰਦੀ ਹੋਣ ਕਾਰਨ ਕੋਈ ਵੀ ਬੀਜ ਵਿਕ੍ਰੇਤਾ ਗੈਰ ਪਰਮਾਣਤ ਕਿਸਮਾਂ ਦੇ ਬੀਜ ਦੀ ਵਿਕਰੀ ਨਹੀਂ ਕਰ ਸਕਦਾ।ਉਨਾਂ ਕਿਹਾ ਕਿ ਜੇਕਰ ਕੋਈ ਬੀਜ ਵਿਕ੍ਰੇਤਾ
ਪਾਬੰਦੀਸ਼ੁਦਾ ਕਿਸਮਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੀਤੀ ਗਈ ਚੈਕਿੰਗ ਦੌਰਾਨ
ਫਿਲਹਾਲ ਕਿਸੇ ਵੀ ਬੀਜ ਵਿਕ੍ਰੇਤਾ ਕੋਲ ਪੂਸਾ 44 ਅਤੇ ਹਾਈਬ੍ਰਿਡ ਬੀਜ ਨਹੀਂ ਪਾਇਆ ਗਿਆ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵਲੋ ਪ੍ਰਵਾਨਿਤ ਪੀ ਆਰ126,127,128,129,130,131
ਅਤੇ 132 ਕਿਸਮਾਂ ਦੀ ਬਿਜਾਈ ਕਰਨ ਲਈ ਜਾਗਰੂਕ
ਕੀਤਾ ਜਾ ਰਿਹਾ ਹੈ!ਉਨਾਂ ਬੀਜ ਵਿਕ੍ਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬੀਜ ਦੀ ਵਿਕਰੀ ਕਰਨ ਉਪਰੰਤ ਬਿੱਲ ਜ਼ਰੂਰ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਜ਼ਿਲਾ ਤਰਨਤਾਰਨ ਅੰਦਰ ਝੋਨੇ ਦੀ ਲਵਾਈ ਦਾ ਸਮਾਂ 5 ਜੂਨ ਤੋ ਨਿਰਧਾਰਤ ਕੀਤਾ ਗਿਆ ਹੈ । ਉਨਾਂ ਦੱਸਿਆ ਕਿ
ਖੇਤੀਬਾੜੀ ਵਿਭਾਗ ਵਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਨਾਂ ਕਰਨ ਲਈ ਪੂਰੀ ਸ਼ਖਤੀ ਕੀਤੀ ਜਾਵੇਗੀ ਅਤੇ ਇਸਦੇ ਬੀਜ ਨੂੰ ਵਿਕਣ ਨਹੀ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਸਮੂਹ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਹਰੇਕ ਕਿਸਾਨ ਨੂੰ ਬੀਜ ਦੀ ਵਿਕਰੀ ਕਰਨ ਉਪਰੰਤ ਬਿੱਲ ਹਰ ਹਾਲਤ ਵਿੱਚ ਕੱਟ ਕੇ ਦਿੱਤਾ ਜਾਵੇ ਅਤੇ ਜੇਕਰ ਕੋਈ
ਬੀਜ ਵਿਕ੍ਰੇਤਾ ਬਿੱਲ ਦੇਣ ਤੋਂ ਬਗੈਰ ਬੀਜ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਵਿਚ
ਲਾਇਸੰਸ ਰੱਦ ਵੀ ਕੀਤਾ ਜਾ ਸਕਦਾ । ਉਨ੍ਹਾ ਕਿਹਾ ਕਿ ਇਸ ਵਾਰ ਪੀ ਆਰ 126 ਝੋਨੇ ਦੀ ਕਿਸਮ ਤੋਂ ਕੋਈ
ਦਿੱਕਤ ਨਹੀ ਹੈ ਅਤੇ ਇਸ ਕਿਸਮ ਦੀ ਖਰੀਦ ਆਮ ਕਿਸਮਾਂ ਵਾਂਗ ਹੀ ਹੋਵੇਗੀ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।