Home » ਸੰਸਾਰ » ਜਰਮਨੀ » ਪਹਿਲਗਾਮ ਹਮਲੇ ਵਿੱਚ ਬੇਕਸੂਰ ਜਾਨਾਂ ਦਾ ਨੁਕਸਾਨ ਦੁਖਦਾਈ – ਵਰਲਡ ਸਿੱਖ ਪਾਰਲੀਮੈਂਟ ਦੱਖਣੀ ਏਸ਼ੀਆ ਖਿੱਤੇ ਵਿੱਚ ਸ਼ਾਂਤੀ ਲਈ ਸਿੱਖਾਂ ਦੇ ਅਜ਼ਾਦ ਰਾਜ ਖਾਲਿਸਤਾਨ ਦੀ ਸਥਾਪਨਾ ਜ਼ਰੂਰੀ

ਪਹਿਲਗਾਮ ਹਮਲੇ ਵਿੱਚ ਬੇਕਸੂਰ ਜਾਨਾਂ ਦਾ ਨੁਕਸਾਨ ਦੁਖਦਾਈ – ਵਰਲਡ ਸਿੱਖ ਪਾਰਲੀਮੈਂਟ ਦੱਖਣੀ ਏਸ਼ੀਆ ਖਿੱਤੇ ਵਿੱਚ ਸ਼ਾਂਤੀ ਲਈ ਸਿੱਖਾਂ ਦੇ ਅਜ਼ਾਦ ਰਾਜ ਖਾਲਿਸਤਾਨ ਦੀ ਸਥਾਪਨਾ ਜ਼ਰੂਰੀ

SHARE ARTICLE

141 Views

ਫਰੈਕਫੋਰਟ 30 ਅਪ੍ਰੈਲ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰ ਸਿੰਘ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਮਨਬੀਰ ਸਿੰਘ ਸੰਧੂ ਭਾਈ ਭਗਤ ਸਿੰਘ ਕਨੇਡਾ ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ , ਜਸਵਿੰਦਰ ਸਿੰਘ ਹਾਲੈਡ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਭਾਰਤੀ ਕਬਜ਼ੇ ਹੇਠਲੇ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਦੁਖਦਾਈ ਹਮਲੇ ਵਿੱਚ ਬੇਕਸੂਰ ਜਾਨਾਂ ਦੇ ਚਲੇ ਜਾਣ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕਰਦੀ ਹੈ। ਕਿਸੇ ਵੀ ਬੇਕਸੂਰ ਮਨੁੱਖੀ ਜਾਨ ਦਾ ਜਾਣਾ ਹਮੇਸ਼ਾ ਇੱਕ ਦੁਖਾਂਤ ਹੁੰਦਾ ਹੈ ਤੇ ਇਸ ਹਮਲੇ ਨੇ ਸਿੱਖਾਂ ਨੂੰ ਸੰਨ 2000 ਵਿੱਚ ਵਾਪਰੇ ਚਿੱਠੀਸਿੰਘਪੁਰਾ ਕਤਲੇਆਮ ਦੌਰਾਨ 35 ਬੇਗੁਨਾਹ ਸਿੱਖਾਂ ਦੇ ਦਰਦਨਾਕ ਕਤਲ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਭਾਰਤ ਸਰਕਾਰ ਵੱਲੋਂ ਇਸ ਹਮਲੇ ਦੀ ਕੋਈ ਭਰੋਸੇਯੋਗ ਅਤੇ ਪਾਰਦਰਸ਼ੀ ਜਾਂਚ ਕੀਤੇ ਬਿਨਾਂ, ਜਲਦਬਾਜ਼ੀ ਵਿੱਚ ਅਤੇ ਇੱਕਪਾਸੜ ਤੌਰ ‘ਤੇ ਪਾਕਿਸਤਾਨ ‘ਤੇ ਦੋਸ਼ ਲਾਉਣ ਅਤੇ ਹਮਲੇ ਦੀ ਆੜ ਹੇਠ ਸਿੰਧੂ ਜਲ ਸੰਧੀ ਵਰਗੇ ਅਹਿਮ ਸਮਝੌਤੇ ਨੂੰ ਮੁਲਤਵੀ ਕਰਨ ਦੇ ਫੈਸਲੇ ਦੀ ਵਰਲਡ ਸਿੱਖ ਪਾਰਲੀਮੈਂਟ ਸਖ਼ਤ ਨਿੰਦਾ ਕਰਦੀ ਹੈ।

ਭਾਰਤ ਵਿੱਚ ਵੱਡੀਆਂ ਹਿੰਸਕ ਘਟਨਾਵਾਂ ਦਾ ਇਤਿਹਾਸਕ ਤੌਰ ‘ਤੇ ਉੱਚ-ਪੱਧਰੀ ਵਿਦੇਸ਼ੀ ਦੌਰਿਆਂ ਜਾਂ ਚੋਣਾਂ ਨਾਲ ਮੇਲ ਖਾਂਦਾ ਰਿਹਾ ਹੈ। ਮਾਰਚ 2000 ਵਿੱਚ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਭਾਰਤ ਦੌਰੇ ਸਮੇਂ ਚਿੱਠੀਸਿੰਘਪੁਰਾ ਵਿੱਚ 35 ਬੇਗੁਨਾਹ ਸਿੱਖਾਂ ਦਾ ਕਤਲੇਆਮ ਅਤੇ ਫਰਵਰੀ 2019 ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਵਾਮਾ ਹਮਲਾ ਇਸ ਦੀਆਂ ਪ੍ਰਮੁੱਖ ਉਦਾਹਰਣਾਂ ਹਨ, ਜਿਨ੍ਹਾਂ ਦੇ ਦੋਸ਼ੀ ਅੱਜ ਤੱਕ ਨਹੀਂ ਫੜੇ ਗਏ ਗਏ ਅਤੇ ਜਿਨ੍ਹਾਂ ਨੂੰ ਸਿਆਸੀ ਲਾਹੇ ਲਈ ਵਰਤਿਆ ਗਿਆ। ਇਸ ਵਾਰ ਵੀ, ਇਹ ਹਮਲਾ ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਦੇ ਭਾਰਤ ਦੌਰੇ ਦੌਰਾਨ ਹੋਇਆ ਹੈ, ਜੋ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਅਤੇ ਜਿਸਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ।

ਮੌਜੂਦਾ ਹਮਲੇ ਤੋਂ ਬਾਅਦ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ‘ਅੱਤਵਾਦੀ’ ਕਹਿ ਕੇ ਤੰਗ-ਪ੍ਰੇਸ਼ਾਨ ਕਰਨਾ ਅਤੇ ਉਨ੍ਹਾਂ ‘ਤੇ ਲਾਏ ਜਾ ਰਹੇ ਦੋਸ਼, ਉਨ੍ਹਾਂ ਨੂੰ ਰਿਹਾਇਸ਼ਾਂ ਖਾਲੀ ਕਰਨ ਲਈ ਮਜਬੂਰ ਕਰਨਾ, ਭਾਰਤ ਅੰਦਰ ਘੱਟ ਗਿਣਤੀਆਂ ਪ੍ਰਤੀ ਵਧ ਰਹੀ ਨਫ਼ਰਤ ਅਤੇ ਅਸਹਿਣਸ਼ੀਲਤਾ ਦਾ ਸਪੱਸ਼ਟ ਪ੍ਰਮਾਣ ਹੈ। ਹਿੰਦੁਤਵੀਆਂ ਵੱਲੋਂ ਕਸ਼ਮੀਰੀਆਂ ਨੂੰ ਮੁਸਲਮਾਨ ਹੋਣ ਕਰਕੇ ਨਿਸ਼ਾਨਾ ਬਣਾਉਣ ਦੀਆਂ ਕਾਰਵਾਈਆਂ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹਨ ਜਿਨ੍ਹਾਂ ਦਾ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਸਥਾਨ ਨਹੀਂ ਹੈ।

ਪਹਿਲਗਾਮ ਵਿੱਚ ਵਾਪਰੀ ਇਸ ਘਟਨਾ ਨੂੰ ਕਸ਼ਮੀਰ ਦੇ ਮੌਜੂਦਾ ਦੁਖਦਾਈ ਹਾਲਾਤਾਂ ਅਤੇ ਉੱਥੋਂ ਦੇ ਲੋਕਾਂ ਦੇ ਦਹਾਕਿਆਂ ਦੇ ਸੰਘਰਸ਼ ਤੋਂ ਵੱਖ ਕਰ ਕੇ ਨਹੀਂ ਦੇਖਿਆ ਜਾ ਸਕਦਾ । ਅੱਜ ਕਸ਼ਮੀਰ ਦੇ ਅੰਦਰੂਨੀ ਹਾਲਾਤ ‘ਤੇ ਗੌਰ ਕੀਤਾ ਜਾਵੇ ਤਾਂ ਉੱਥੇ 5 ਲੱਖ ਦੇ ਕਰੀਬ ਫੌਜ ਮੌਜੂਦ ਹੈ ਅਤੇ ਕਸ਼ਮੀਰ ਦੀ ਸਥਾਨਕ ਆਬਾਦੀ, ਖਾਸ ਕਰਕੇ ਨੌਜਵਾਨਾਂ ਨੂੰ ਲਗਾਤਾਰ ਭਾਰਤੀ ਫੌਜ ਦੇ ਜ਼ੁਲਮਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਦੂਸਰਿਆਂ ਉੱਤੇ ਅੱਤਵਾਦ ਦਾ ਦੋਸ਼ ਮੜ੍ਹਨ ਵਾਲੀ ਭਾਰਤ ਦੀ ਹਿੰਦੂਵਾਦੀ ਸਰਕਾਰ ਉੱਤੇ ਕੌਮਾਂਤਰੀ ਪੱਧਰ ‘ਤੇ ਸਿੱਖ ਕਾਰਕੁਨਾਂ ਦੇ ਦਮਨ ਅਤੇ ਕਤਲਾਂ ਵਿੱਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲੱਗ ਰਹੇ ਹਨ, ਜੋ ਭਾਰਤ ਦੇ ਜਮਹੂਰੀਅਤ ਅਤੇ ਕਾਨੂੰਨ ਦੇ ਰਾਜ ਦੇ ਦਾਅਵਿਆਂ ਨੂੰ ਖੋਖਲਾ ਕਰਦੇ ਹਨ। ਭਾਰਤ ਦੀ ਮੌਜੂਦਾ ਹਿੰਦੂਵਾਦੀ ਸਰਕਾਰ ਇਸ ਦੁਖਦਾਈ ਘਟਨਾ ਨੂੰ ਆਉਣ ਵਾਲੀਆਂ ਚੋਣਾਂ, ਖਾਸ ਕਰਕੇ ਬਿਹਾਰ ਵਿੱਚ, ਵੋਟਾਂ ਦੇ ਧਰੁਵੀਕਰਨ ਲਈ ਵਰਤ ਰਹੀ ਹੈ।

ਭਾਰਤੀ ਮੀਡੀਆ ਵੱਲੋਂ ਇਸ ਘਟਨਾ ਨੂੰ ‘ਹਿੰਦੂਆਂ ਦੀ ਨਸਲਕੁਸ਼ੀ’ ਵਜੋਂ ਪ੍ਰਚਾਰਨਾ ਬੇਹੱਦ ਇਤਰਾਜ਼ਯੋਗ ਅਤੇ ਬੇਈਮਾਨੀ ਹੈ, ਖਾਸ ਕਰਕੇ ਜਦੋਂ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰਨਾਂ ਸ਼ਹਿਰਾਂ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਸਰਕਾਰੀ ਸਰਪ੍ਰਸਤੀ ਹੇਠ ਕਤਲੇਆਮ ਕੀਤਾ ਗਿਆ ਸੀ, ਜਿਸਨੂੰ ਭਾਰਤੀ ਸਰਕਾਰਾਂ ਨੇ ਅੱਜ ਤੱਕ ਨਾ ਤਾਂ ‘ਸਿੱਖ ਨਸਲਕੁਸ਼ੀ’ ਮੰਨਿਆ ਹੈ ਅਤੇ ਨਾ ਹੀ ਪੀੜਤਾਂ ਨੂੰ ਪੂਰਾ ਇਨਸਾਫ਼ ਦਿੱਤਾ ਹੈ। ਇਹ ਦੋਹਰੇ ਮਾਪਦੰਡ ਸਪੱਸ਼ਟ ਹਨ ਅਤੇ ਭਾਰਤੀ ਰਾਜ ਦੇ ਪੱਖਪਾਤੀ ਰਵੱਈਏ ਨੂੰ ਉਜਾਗਰ ਕਰਦੇ ਹਨ।

ਵਰਲਡ ਸਿੱਖ ਪਾਰਲੀਮੈਂਟ ਭਾਰਤ ਦੀ ਬ੍ਰਾਹਮਣਵਾਦੀ ਸਰਕਾਰ ਵੱਲੋਂ ਜੰਗ ਦੀਆਂ ਧਮਕੀਆਂ ਦੇਣ ਦਾ ਸਖਤ ਵਿਰੋਧ ਕਰਦੀ ਹੈ। ਜੇਕਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਛਿੜਦੀ ਹੈ, ਤਾਂ ਇਸਦਾ ਸਭ ਤੋਂ ਵੱਧ ਖਮਿਆਜ਼ਾ ਗੁਰੂਆਂ ਦੀ ਧਰਤੀ ਪੰਜਾਬ ਅਤੇ ਉੱਥੇ ਵਸਦੇ ਸਿੱਖਾਂ ਨੂੰ ਭੁਗਤਣਾ ਪਵੇਗਾ । ਸਿੱਖ ਕੌਮ ਸ਼ਾਂਤੀ, ਮਨੁੱਖੀ ਸਨਮਾਨ ਅਤੇ ਗੱਲਬਾਤ ਰਾਹੀਂ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ ।

ਵਰਲਡ ਸਿੱਖ ਪਾਰਲੀਮੈਂਟ ਕੌਮਾਂਤਰੀ ਭਾਈਚਾਰੇ, ਖਾਸ ਕਰਕੇ ਸੰਯੁਕਤ ਰਾਸ਼ਟਰ ਨੂੰ ਅਪੀਲ ਕਰਦੀ ਹੈ ਕਿ ਉਹ ਕਸ਼ਮੀਰ ਦੀ ਗੰਭੀਰ ਸਥਿਤੀ ਦਾ ਨੋਟਿਸ ਲੈਣ ਅਤੇ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਕਸ਼ਮੀਰ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਗੱਲਬਾਤ ਅਤੇ ਕੂਟਨੀਤੀ ਦੀ ਲੋੜ ਨੂੰ ਪਛਾਣਦੇ ਹੋਏ ਦਬਾਅ ਬਣਾਉਣ। ਸਾਡੀ ਅਪੀਲ ਹੈ ਕਿ ਭਾਰਤ ਦੀ ਹਿੰਦੂਵਾਦੀ ਸਰਕਾਰ ਵੱਲੋਂ ਹੰਕਾਰ ਵਿੱਚ ਆ ਕੇ ਜੰਗ ਦੇ ਇਸ ਪਾਗਲਪਨ ਅਤੇ ਖੇਤਰੀ ਤਣਾਅ ਦੇ ਵਧਣ ਨੂੰ ਰੋਕਣ ਲਈ ਆਪਣੀ ਪੂਰੀ ਨੈਤਿਕ ਅਤੇ ਕੂਟਨੀਤਕ ਤਾਕਤ ਦੀ ਵਰਤੋਂ ਕਰਨ। ਮਨੁੱਖਤਾ ਦੇ ਭਲੇ ਲਈ ਇਹ ਲਾਜ਼ਮੀ ਹੈ ਕਿ ਵਿਵਾਦਾਂ ਦਾ ਹੱਲ ਗੱਲਬਾਤ ਅਤੇ ਸ਼ਾਂਤੀਪੂਰਨ ਤਰੀਕਿਆਂ ਰਾਹੀਂ ਕੱਢਿਆ ਜਾਵੇ, ਨਾ ਕਿ ਹਥਿਆਰਾਂ ਅਤੇ ਫੌਜੀ ਕਾਰਵਾਈਆਂ ਨਾਲ।

ਅਸੀਂ ਪੰਜਾਬ ਵਸਦੇ ਸਿੱਖਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਭਾਰਤ ਸਰਕਾਰ ਵੱਲੋਂ ਮੀਡੀਆ ਰਾਹੀਂ ਜੰਗ ਲਾਉਣ ਦੇ ਕੀਤੇ ਜਾ ਰਹੇ ਪ੍ਰਚਾਰ ਦਾ ਪ੍ਰਭਾਵ ਨਾ ਕਬੂਲਣ ਅਤੇ ਜੰਗ ਜਾਂ ਹਮਲੇ ਦੀ ਕਿਸੇ ਵੀ ਕਾਰਵਾਈ ਦਾ ਡਟ ਕੇ ਵਿਰੋਧ ਕਰਨ ਅਤੇ ਪਾਕਿਸਤਾਨ ਖਿਲਾਫ ਕਿਸੇ ਵੀ ਕਾਰਵਾਈ ਦਾ ਹਿੱਸਾ ਨਾ ਬਨਣ । ਖਾਸ ਕਰਕੇ ਪੰਜਾਬ ਦੀ ਧਰਤੀ ਤੋਂ ਪਾਕਿਸਤਾਨ ਉਤੇ ਕਿਸੇ ਵੀ ਸੰਭਾਵੀ ਹਮਲੇ ਦਾ ਡਟ ਕੇ ਵਿਰੋਧ ਕਰਨ । ਦੱਖਣੀ ਏਸ਼ੀਆ ਖਿੱਤੇ ਵਿੱਚ ਸਦੀਵੀ ਸ਼ਾਂਤੀ ਲਈ ਦੋਨਾਂ ਦੇਸ਼ਾਂ ਵਿਚਾਲੇ ਸਿੱਖਾਂ ਦੇ ਅਜ਼ਾਦ ਰਾਜ ਖਾਲਿਸਤਾਨ ਦੀ ਸਥਾਪਨਾ ਜ਼ਰੂਰੀ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ