ਤਰਨ ਤਾਰਨ 4 ਮਈ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ (ਪੰਜਾਬ) ਵੱਲੋਂ ਗੁਰਬਾਣੀ ਰਸੀਏ, ਭਰਾ ਮਾਰੂ ਜੰਗ ਤੋਂ ਕੌਮ ਨੂੰ ਸੁਚੇਤ ਕਰਨ ਵਾਲੀ ਸ਼ਖਸ਼ੀਅਤ ਬਾਬਾ ਬੀਰ ਸਿੰਘ ਜੀ ਸ਼ਹੀਦ ਤਿੰਨਾਂ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਅਤੇ ਪ੍ਰਚਾਰਕ ਸਾਹਿਬਾਨ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ , ਦੁਮਾਲਾ, ਗੁਰਬਾਣੀ ਕੰਠ ਅਤੇ ਸਵਾਲ ਜਵਾਬ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਮਰਹਾਣਾ ਵਿਖੇ ਸਵੇਰੇ 8-45 ਤੋਂ ਲੈ ਕੇ 12-30 ਤਕ ਕਰਵਾਏ ਜਾ ਰਹੇ ਹਨ। ਇਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜੋਨਲ ਇੰਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੀ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਦਸਤਾਰ, ਦੁਮਾਲਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਦਸਤਾਰ, ਦੁਮਾਲਾ , ਬਾਜ, ਸ਼ੀਸ਼ਾ, ਪਿੰਨ ਆਪਣੀ ਲੈ ਕੇ ਆਉਣਗੇ। ਗੁਰਬਾਣੀ ਕੰਠ ਮੁਕਾਬਲਾ ਅਤੇ ਸਵਾਲ ਜਵਾਬ ਮੁਕਾਬਲਾ ਦਿੱਤੇ ਹੋਏ ਸਿਲੇਬਸ ਦੇ ਵਿੱਚੋਂ ਹੀ ਹੋਵੇਗਾ। ਉਹਨਾਂ ਨੇ ਇਲਾਕੇ ਦੀਆਂ ਸੰਗਤਾਂ, ਸਕੂਲ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਨੂੰ ਮਹਾਨ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ ਇਹਨਾਂ ਮੁਕਾਬਲਿਆਂ ਵਿੱਚ ਲੈ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਮਨਦੀਪ ਸਿੰਘ ਘੋਲੀਆਂ ਕਲਾਂ, ਸਿੱਖ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ, ਜਗਦੀਸ਼ ਸਿੰਘ ਭਿਖੀਵਿੰਡ, ਸਾਜਨ ਪ੍ਰੀਤ ਸਿੰਘ, ਤਾਜਵੀਰ ਸਿੰਘ, ਆਕਾਸ਼ਦੀਪ ਸਿੰਘ, ਸੁਖਮਨਦੀਪ ਸਿੰਘ, ਪ੍ਰਚਾਰਕ ਭਾਈ ਜੋਗਾ ਸਿੰਘ, ਅਤੇ ਹੈਡ ਗ੍ਰੰਥੀ ਗੁਰਦੁਆਰਾ ਰਾਠੀ ਕੇ ਭਾਈ ਜੋਗਾ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









