Home » ਪੰਜਾਬ » Mock drills in Punjab: ਪੰਜਾਬ ਵਿੱਚ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ

Mock drills in Punjab: ਪੰਜਾਬ ਵਿੱਚ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ

SHARE ARTICLE

246 Views

ਚੰਡੀਗੜ੍ਹ, 6 ਮਈ

ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਗ਼ੌਰਤਲਬ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਸਾਰੇ ਰਾਜਾਂ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਉਭਰ ਰਹੇ “ਨਵੇਂ ਅਤੇ ਗੁੰਝਲਦਾਰ ਖਤਰਿਆਂ” ਦੇ ਮੱਦੇਨਜ਼ਰ ਬੁੱਧਵਾਰ ਨੂੰ ਮੌਕ ਡ੍ਰਿਲ ਕਰਨ ਲਈ ਕਿਹਾ ਸੀ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਬੁੱਧਵਾਰ ਨੂੰ ਸੂਬੇ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਕੀਤੇ ਜਾਣਗੇ, ਜਿਨ੍ਹਾਂ ਵਿੱਚ ਫਿਰੋਜ਼ਪੁਰ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਟਿਆਲਾ, ਪਠਾਨਕੋਟ, ਬਰਨਾਲਾ ਅਤੇ ਮੁਹਾਲੀ ਜ਼ਿਲ੍ਹੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੌਕ ਡ੍ਰਿਲ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਗਈਆਂ ਹਨ। ਚੀਮਾ ਨੇ ਕਿਹਾ ਕਿ ਮੌਕ ਡ੍ਰਿਲ ਮਸ਼ਕਾਂ ਦੌਰਾਨ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਅਜਿਹੀ ਡ੍ਰਿਲ ਦਾ ਉਦੇਸ਼ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਕਿਸੇ ਵੀ ਹਮਲੇ ਦੀ ਸਥਿਤੀ ਵਿੱਚ ਲੋੜੀਂਦੀਆਂ ਚੌਕਸੀਆਂ ਵਰਤਣਾ ਹੈ।

ਇਸ ਦੌਰਾਨ, ਫਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਮੌਕ ਡ੍ਰਿਲ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ, ਮੰਗਲਵਾਰ ਸ਼ਾਮ 7 ਵਜੇ ਤੋਂ 7:15 ਵਜੇ ਤੱਕ ਸ਼ਹਿਰ ਅਤੇ ਫਿਰੋਜ਼ਪੁਰ ਛਾਉਣੀ ਖੇਤਰ ਵਿੱਚ ਛੇ ਸਿਵਲ ਡਿਫੈਂਸ ਸਾਇਰਨ ਵਜਾਏ ਜਾਣਗੇ। ਉਨ੍ਹਾਂ ਕਿਹਾ, “ਇਹ ਸਾਇਰਨ 7 ਮਈ ਦੇ ਮੌਕ ਡ੍ਰਿਲ ਦੀ ਤਿਆਰੀ ਲਈ ਵਜਾਏ ਜਾਣਗੇ।”

ਫਿਰੋਜ਼ਪੁਰ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਬੁੱਧਵਾਰ ਰਾਤ 9 ਵਜੇ ਤੋਂ 9:30 ਵਜੇ ਤੱਕ ਬਲੈਕਆਊਟ ਰਿਹਰਸਲ ਕੀਤੀ ਜਾਵੇਗੀ। ਅਧਿਕਾਰੀ ਨੇ ਕਿਹਾ ਕਿ ਇਸ ਸਬੰਧੀ ਪੁਲੀਸ ਗਸ਼ਤ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। -ਪੀਟੀਆਈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ