Home » ਮਾਝਾ » ਭਾਰਤ-ਪਾਕ ਜੰਗ ਦੇ ਮਾਹੌਲ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਵਿੱਚ ਤਨਾਅ, ਪਿੰਡਾਂ ਵਲੋਂ ਪਲਾਇਣ ਸ਼ੁਰੂ।

ਭਾਰਤ-ਪਾਕ ਜੰਗ ਦੇ ਮਾਹੌਲ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਵਿੱਚ ਤਨਾਅ, ਪਿੰਡਾਂ ਵਲੋਂ ਪਲਾਇਣ ਸ਼ੁਰੂ।

SHARE ARTICLE

254 Views

ਖਾਲੜਾ 7 ਮਈ; ਭਾਰਤ ਅਤੇ ਪਾਕਿਸਤਾਨ ਵਿੱਚ ਬਣੇ ਜੰਗ ਦੇ ਮਾਹੌਲ ਨੂੰ ਮੁੱਖ ਰੱਖਦਿਆਂ ਸਰਹੱਦੀ ਪਿੰਡਾਂ ਦੇ ਲੋਕਾਂ ਵੱਲੋਂ ਪਲਾਇਨ ਸ਼ੁਰੂ ਕਰ ਦਿੱਤਾ ਗਿਆ ਹੈ ਖਾਲੜਾ ਕਸਬਾ ਤੋਂ ਅੱਗੇ ਪੈਂਦੇ ਸਰਹੱਦੀ ਪਿੰਡ ਥੇਹ ਕੱਲਾ ਅਤੇ ਗਿੱਲਪਨ ਵਿੱਚੋਂ ਕੁਝ ਪਰਿਵਾਰਾਂ ਵੱਲੋਂ ਆਪਣਾ ਘਰੇਲੂ ਸਮਾਨ ਅਤੇ ਡੰਗਰਾਂ ਨੂੰ ਪਿਛਲੇ ਪਿੰਡਾਂ ਦੇ ਵਿੱਚ ਖੜਿਆ ਜਾ ਰਿਹਾ ਹੈ , ਇਸ ਤਨਾਅ ਭਰੇ ਮਾਹੋਲ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਥੇਹ ਕੱਲਾ ਜੋ ਕਿ ਬਿਲਕੁਲ ਬਾਰਡਰ ਦੇ ਉੱਤੇ ਪੈਂਦਾ ਹੈ ਉਥੋਂ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁਰਦੁਆਰਾ ਜਨਮ ਅਸਥਾਨ ਪਿੰਡ ਪਹੂਵਿੰਡ ਵਿਖੇ ਪਹੁੰਚਾ ਦਿੱਤੇ ਗਏ ਹਨ। ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਹਮੇਸ਼ਾ ਹੀ ਇਸ ਤਨਾਅ ਨੂੰ ਝਲਦਿਆਂ ਹੋਇਆਂ ਆਪਣੇ ਘਰਾਂ ਨੂੰ ਖਾਲੀ ਕਰਕੇ ਪਿਛਾਹ ਜਾਣਾ ਪੈਂਦਾ ਹੈ ਅਤੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ