Home » ਸੰਸਾਰ » ਜੇ ਭਾਰਤ ਹਮਲੇ ਬੰਦ ਕਰੇ ਤਾਂ ਅਸੀਂ ਤਣਾਅ ਘਟਾਉਣ ਬਾਰੇ ਵਿਚਾਰ ਕਰਾਂਗੇ: ਪਾਕਿ ਵਿਦੇਸ਼ ਮੰਤਰੀ

ਜੇ ਭਾਰਤ ਹਮਲੇ ਬੰਦ ਕਰੇ ਤਾਂ ਅਸੀਂ ਤਣਾਅ ਘਟਾਉਣ ਬਾਰੇ ਵਿਚਾਰ ਕਰਾਂਗੇ: ਪਾਕਿ ਵਿਦੇਸ਼ ਮੰਤਰੀ

SHARE ARTICLE

208 Views

ਇਸਲਾਮਾਬਾਦ, 10 ਮਈ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਭਾਰਤ ਹੋਰ ਹਮਲੇ ਨਹੀਂ ਕਰਦਾ ਤਾਂ ਉਨ੍ਹਾਂ ਦਾ ਮੁਲਕ ਤਣਾਅ ਘਟਾਉਣ ਬਾਰੇ ਵਿਚਾਰ ਕਰ ਸਕਦਾ ਹੈ।

ਡਾਰ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਨੇ ਕੋਈ ਹਮਲਾ ਕੀਤਾ ਤਾਂ ‘ਅਸੀਂ ਵੀ ਜਵਾਬ ਦੇਵਾਂਗੇ।’ ਡਾਰ ਨੇ ਪਾਕਿਸਤਾਨ ਦੇ ਜੀਓ ਨਿਊਜ਼ ਨੂੰ ਦੱਸਿਆ ਕਿ ਜਦੋਂ ਦੋ ਘੰਟੇ ਪਹਿਲਾਂ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਨਵੀਂ ਦਿੱਲੀ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਰੂਬੀਓ ਨੂੰ ਵੀ ਇਹੀ ਸੁਨੇਹਾ ਦਿੱਤਾ ਸੀ। ਡਾਰ ਨੇ ਕਿਹਾ, ‘‘ਅਸੀਂ ਜਵਾਬ ਦਿੱਤਾ ਕਿਉਂਕਿ ਸਾਡੀ ਸਹਿਣ ਸ਼ਕਤੀ ਖ਼ਤਮ ਹੋ ਗਈ ਹੈ। ਜੇ ਉਹ ਇਥੇ ਰੁਕ ਜਾਂਦੇ ਹਨ ਤਾਂ ਅਸੀਂ ਵੀ ਰੁਕਣ ਬਾਰੇ ਵਿਚਾਰ ਕਰਾਂਗੇ।’’ -ਏਪੀ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News