ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ-ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜਿਲਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਡੱਲ, ਵਾਂ ਤਾਰਾ ਸਿੰਘ ਅਤੇ ਠੱਠੀ ਜੈਮਲ ਸਿੰਘ ਦਾ ਦੌਰਾ
ਦੋਵਾਂ ਮੰਤਰੀਆਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ
ਖੇਮਕਰਨ ਦੇ ਬਾਜ਼ਾਰਾਂ ਦਾ ਦੌਰਾ ਕਰਕੇ ਆਮ ਲੋਕਾਂ ਅਤੇ ਦੁਕਾਨਦਾਰਾਂ ਨਾਲ ਵੀ ਕੀਤੀ ਗੱਲਬਾਤ
ਭਿੱਖੀਵਿੰਡ ਖਾਲੜਾ 10 ਮਈ ਗੁਰਪ੍ਰੀਤ ਸਿੰਘ ਸੈਡੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਿਲਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਡੱਲ, ਵਾਂ ਤਾਰਾ ਸਿੰਘ ਅਤੇ ਠੱਠੀ ਜੈਮਲ ਸਿੰਘ ਦਾ ਦੌਰਾ ਕੀਤਾ। ਇਸ ਦੌਰਾਨ ਦੋਵਾਂ ਮੰਤਰੀਆਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵੀ ਵਧਾਇਆ। ਕੈਬਨਿਟ ਮੰਤਰੀਆਂ ਵੱਲੋਂ ਖੇਮਕਰਨ ਦੇ ਬਾਜ਼ਾਰਾਂ ਦਾ ਦੌਰਾ ਕਰਕੇ ਇੱਥੇ ਆਮ ਲੋਕਾਂ ਅਤੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ। ਸਰਕਾਰ ਵੱਲੋਂ ਸਾਡੀਆਂ ਸੈਨਾਵਾਂ ਨੂੰ ਵੀ ਹਰ ਪ੍ਰਕਾਰ ਦੀ ਮੱਦਦ ਦਿੱਤੀ ਜਾ ਰਹੀ ਹੈ।
ਇਸ ਮੌਕੇ ਮੰਤਰੀ ਸਾਹਿਬਾਨਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਕਿਸੇ ਵੀ ਪ੍ਰਕਾਰ ਦੀ ਘਬਰਾਹਟ ਵਿੱਚ ਨਾ ਆਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਕਿਸੇ ਵੀ ਮੁਸ਼ਕਲ ਘੜੀ ਲਈ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਨੇ ਹਰ ਪ੍ਰਕਾਰ ਦੀ ਤਿਆਰੀ ਕੀਤੀ ਹੋਈ ਹੈ। ਇਸ ਮੌਕੇ ਲੋਕਾਂ ਨੇ ਵੀ ਬੜੇ ਹੌਂਸਲੇ ਨਾਲ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀਆਂ ਤਿਆਰੀਆਂ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਲੋਕ ਆਪਣੀਆਂ ਰੱਖਿਆ ਸੈਨਾਵਾਂ ਨਾਲ ਡੱਟ ਕੇ ਖੜ੍ਹੇ ਹਨ।
ਉਹਨਾਂ ਕਿਹਾ ਕਿ ਪਾਕਿਸਤਾਨ ਵਲੋਂ ਸਾਡੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਹਿੱਤ ਭੇਜੇ ਜਾ ਰਹੇ ਡਰੋਨ/ਮਿਜ਼ਾਇਲਾਂ, ਜਿੰਨ੍ਹਾਂ ਨੂੰ ਭਾਰਤੀ ਫੌਜ ਵਲੋਂ ਹਵਾ ਵਿੱਚ ਹੀ ਨਕਾਰਾ ਕਰ ਦਿੱਤਾ ਜਾਂਦਾ ਹੈ, ਦੇ ਡਿੱਗੇ ਮਲਬੇ ਨੂੰ ਵੇਖਣ ਲਈ ਪਿੰਡ ਵਾਸੀਆਂ ਵੱਲੋਂ ਨਾ ਪੁਜਿਆ ਜਾਵੇ, ਕਿਉਂਕਿ ਡਰੋਨ /ਮਿਜ਼ਾਇਲਾਂ ਦੇ ਡਿੱਗੇ ਮਲਬੇ ਚੋਂ ਕੁੱਝ ਅੰਸ਼ ਧਮਾਕਾਖੇਜ਼ ਵੀ ਹੋਣ ਦੀਆਂ ਸੰਭਾਵਨਾਵਾਂ ਰੱਦ ਨਹੀਂ ਕੀਤੀਆਂ ਜਾ ਸਕਦੀਆਂ।
ਉਹਨਾਂ ਕਿਹਾ ਕਿ ਧਮਾਕਾਖੇਜ਼ ਸਮੱਗਰੀ ਦੇ ਫਟਣ ਨਾਲ ਮੌਕੇ ਤੇ ਮੌਜੂਦ ਲੋਕਾਂ ਦਾ ਜਾਨੀ ਨੁਕਸਾਨ ਹੋਣ ਦਾ ਖਤਰਾ ਮੌਜੂਦ ਰਹਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕਿਸੇ ਵੀ ਜਗਾ ਡਰੋਨ /ਮਿਜ਼ਾਇਲ ਡਿੱਗਣ ਦੀ ਸੂਰਤ ‘ਚ ਪੁਲੀਸ ਜਾਂ ਸੈਨਾ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਜੰਗੀ ਤਣਾਓ ਦੌਰਾਨ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਟਾਨ ਵਾਂਗ ਖੜੀ ਹੈ।
ਇਸ ਮੌਕੇ ਐਮ.ਐਲ.ਏ ਸ੍ਰ ਸਰਵਣ ਸਿੰਘ ਧੁੰਨ, ਡਾਇਰੈਕਟਰ ਪੀਐਸਪੀਸੀਐਲ ਸ੍ਰੀ ਜਸਵੀਰ ਸਿੰਘ ਸੁਰ ਸਿੰਘ, ਚੇਅਰਮੈਨ ਪੰਜਾਬ ਵੇਅਰ ਹਾਉਸ ਗੁਰਦੇਵ ਸਿੰਘ ਲਾਖਣਾ, ਚੇਅਰਮੈਨ ਪੰਜਾਬ ਖਾਦੀ ਬੋਰਡ ਤੇ ਪੇਂਡੂ ਉਦਯੋਗ ਬਲਜੀਤ ਸਿੰਘ ਖਹਿਰਾ, ਜਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਦਿਲਬਾਗ ਸਿੰਘ ਰੱਤਾਗੁਦਾ, ਚੇਅਰਮੈਨ ਰਣਜੀਤ ਕੁਮਾਰ, ਚੇਅਰਮੈਨ ਭਗਵੰਤ ਸਿੰਘ ਕੰਬੋਕੇ, ਤੇ ਬਲਾਕ ਪ੍ਰਧਾਨ ਦਲੇਰ ਸਿੰਘ ਪੱਤੂ ਗੁਰਪ੍ਰੀਤ ਸਿੰਘ ਵਾਂ ਰਣਬੀਰ ਸਿੰਘ ਭਿੱਖੀਵਿੰਡ, ਰੂਪ ਸੰਧੂ, ਪਿੰਡਾਂ ਦੇ ਪੰਚ-ਸਰਪੰਚ ਤੇ ਆਮ ਲੋਕ ਹਾਜਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









