Home » ਮਾਝਾ » ਪਿੰਡ ਸਭਰਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ

ਪਿੰਡ ਸਭਰਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ 

SHARE ARTICLE

186 Views

ਪਿੰਡ ਸਭਰਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਹੋਈ ਮੌਤ

 

ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪਿੰਡ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਵੀ ਦਿੱਤੀ ਜਾਣਕਾਰੀ

 

ਪੱਤਰਕਾਰ ਹੈਪੀ ਸਭਰਾ

ਜਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਨੂੰ ਨਿਗਲ ਲਿਆ ਹੈ ਜਿਸ ਵਿੱਚ 22 ਸਾਲਾਂ ਨੌਜਵਾਨ ਲਵਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਿਕ ਨੌਜਵਾਨ ਲਵਪ੍ਰੀਤ ਸਿੰਘ ਦੇ ਪਿਤਾ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪੁਲਿਸ ਨਸ਼ੇ ਨੂੰ ਕੰਟਰੋਲ ਕਰਨ ਵਿੱਚ ਬਿਲਕੁਲ ਅਸਫਲ ਹੈ ਅਤੇ ਉਸੇ ਦੀ ਹੀ ਭੇਟ ਅੱਜ ਉਹਨਾਂ ਦਾ 22 ਸਾਲਾ ਪੁੱਤ ਲਵਪ੍ਰੀਤ ਸਿੰਘ ਭੇਟ ਚੜ ਗਿਆ ਹੈ ਪ੍ਰਤਾਪ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲਿਸ ਪ੍ਰਸ਼ਾਸਨ ਇਹਨਾਂ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਬਿਲਕੁਲ ਅਸਫਲ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ਤਾਂ ਯੁੱਧ ਨਸ਼ਿਆਂ ਵਿਰੁੱਧ ਦਾ ਨਾਰਾ ਦੇ ਰਹੀ ਹੈ ਪਰ ਦੂਜੇ ਪਾਸੇ ਜਮੀਨੀ ਹਕੀਕਤ ਕੁਝ ਹੋਰ ਹੀ ਦਿਖਾਈ ਦਿੰਦੀ ਹੈ ਕਿਉਂਕਿ ਪਿੰਡਾਂ ਵਿੱਚ ਅਜੇ ਵੀ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਨੌਜਵਾਨ ਇਸੇ ਤਰ੍ਹਾਂ ਹੀ ਟੀਕੇ ਲਾ ਕੇ ਮਰ ਰਹੇ ਹਨ। ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਪਿੰਡ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹਨਾਂ ਵਾਂਗ ਕਿਸੇ ਹੋਰ ਦਾ ਨੌਜਵਾਨ ਪੁੱਤ ਇਸ ਦੁਨੀਆਂ ਨੂੰ ਛੱਡ ਕੇ ਨਾ ਜਾਵੇ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ