ਅੰਮ੍ਰਿਤਸਰ, 21 ਮਈ
ਸ੍ਰੀ ਅਕਾਲ ਤਖਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ। ਇਸ ਦੌਰਾਨ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਆਪਣੀ ਖਿਮਾ ਯਾਚਨਾ ਕੀਤੀ ਹੈ ਅਤੇ ਅਕਾਲ ਤਖ਼ਤ ਵੱਲੋਂ ਇਸ ਖਿਮਾ ਯਾਚਨਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਗਈ ਹੈ। ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਤੇ ਹੋਰ ਸਿੱਖ ਆਗੂ ਵੀ ਪੇਸ਼ ਹੋਏ ਹਨ। ਅਕਾਲ ਤਖਤ ਵਿਖੇ ਹੋਈ ਅੱਜ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ। ਇਕੱਤਰਤਾ ਉਪਰੰਤ ਅਕਾਲ ਤਖਤ ਤੋਂ ਦੋ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









