Home » ਸੰਸਾਰ » ਜਰਮਨੀ » ਪੰਥਕ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਜੀ ਦਾ ਯੂਰਪ ਦੀ ਧਰਤੀ ਤੇ ਪਹੁੰਚਣ ਦੌਰਾਨ ਕੀਤਾ ਗਿਆ ਨਿੱਘਾ ਸਵਾਗਤ।

ਪੰਥਕ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਜੀ ਦਾ ਯੂਰਪ ਦੀ ਧਰਤੀ ਤੇ ਪਹੁੰਚਣ ਦੌਰਾਨ ਕੀਤਾ ਗਿਆ ਨਿੱਘਾ ਸਵਾਗਤ।

SHARE ARTICLE

651 Views

ਜਰਮਨੀ 28 ਮਈ : ਸਿੱਖ ਕੌਮ ਦੇ ਮਹਾਨ ਵਿਦਵਾਨ ਗੁਰੂ ਪੰਥ ਅਤੇ ਗ੍ਰੰਥ ਨੂੰ ਸਮਰਪਿਤ ਪਰਚਾਰਕ ਭਾਈ ਸਰਬਜੀਤ ਸਿੰਘ ਜੀ ਧੁੰਦਾ ਜੋ ਕਿ ਅੱਜ ਆਪਣੇ ਯੂਰਪ ਦੌਰੇ ਤੇ ਸਿੱਖੀ ਪ੍ਰਚਾਰ ਕਰਨ ਲਈ ਪਹੁੰਚੇ ਇਸ ਵਕਤ ਉਹਨਾਂ ਦਾ ਨਿੱਘਾ ਸਵਾਗਤ ਗੁਰਸਿੱਖ ਪਿਆਰਿਆਂ ਵਲੋਂ ਇੰਟਰਨੈਸ਼ਨਲ ਏਅਰਪੋਰਟ ਫਰੈਂਕਫਰਟ ਵਿਖੇ ਕੀਤਾ ਗਿਆ। ਭਾਈ ਧੂੰਦਾ ਜੀ ਵੱਲੋਂ ਯੂਰਪ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕਥਾ ਗੁਰਬਾਣੀ ਵਖਿਆਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਭਾਈ ਧੂੰਦਾ ਹੋਰਾਂ ਵੱਲੋਂ ਗੁਰਬਾਣੀ ਵਖਿਆਨ ਦੌਰਾਨ ਜਿੱਥੇ ਸੰਗਤਾਂ ਨੂੰ ਪੰਥਕ ਰਹਿਤ ਮਰਿਆਦਾ ਉੱਤੇ ਪਹਿਰਾ ਦੇਣ ਦਾ ਜ਼ੋਰ ਦਿੱਤਾ ਜਾਂਦਾ ਹੈ ਉਥੇ ਸੰਗਤਾਂ ਨੂੰ ਖੁਦ ਗੁਰਬਾਣੀ ਪੜ੍ਹ ਕੇ ਉਸ ਵਿੱਚੋਂ ਆਤਮਕ ਗਿਆਨ ਨੂੰ ਪ੍ਰਾਪਤ ਕਰਦਿਆਂ ਵਹਿਮਾਂ ਭਰਮਾਂ ਕਰਮਕਾਂਡਾਂ ਅਤੇ ਡੇਰਾਵਾਦ ਤੋਂ ਬਚ ਕੇ ਇੱਕ ਅਕਾਲ ਪੁਰਖ ਵਾਹਿਗੁਰੂ ਜੀ ਦੇ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾਂਦਾ ਹੈ। ਦੇਸ਼ਾਂ ਵਿਦੇਸ਼ਾਂ ਵਿੱਚ ਅਨੇਕਾਂ ਨੌਜਵਾਨ ਜੋ ਕਿ ਭਾਈ ਧੁੰਦਾ ਜੀ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਪਤਿਤਪੁਣੇ ਦਾ ਤਿਆਗ ਕਰ ਨਸ਼ਿਆਂ ਨੂੰ ਛੱਡ ਕੇ ਗੁਰਸਿੱਖੀ ਵਾਲੇ ਮਾਰਗ ਨੂੰ ਅਪਣਾ ਰਹੇ ਹਨ। ਉਹਨਾਂ ਦੇ ਨਾਲ ਭਾਈ ਮਨਪ੍ਰੀਤ ਸਿੰਘ ਲਿਟਾਂ ਵੀ ਪਹੁੰਚੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ