Home » ਮਾਝਾ » ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ

ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ

SHARE ARTICLE

284 Views

ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ

 

ਖੇਮਕਰਨ 29 ਮਈ (ਗੁਰਪ੍ਰੀਤ ਸਿੰਘ ਸੈਡੀ)

ਵਿਧਾਇਕ ਸਰਵਣ ਸਿੰਘ ਧੁੰਨ ਨੇ ਅੱਜ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਪਹਿਲੀ ਮੀਟਿੰਗ ਦੌਰਾਨ ਆਹੁਦੇ ਦਾ ਚਾਰਜ ਸੰਭਾਲਿਆ ਅਤੇ ਵਿਭਾਗ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਹਿਕਾਰਤਾ ਵਿਭਾਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਸਹਿਕਾਰਤਾ ਦੇ ਰਾਹੀਂ ਕਿਸਾਨਾਂ ਦੀ ਆਮਦਨ ਵਧੇ ਅਤੇ ਸਹਿਕਾਰੀ ਖੇਤਰ ਮਜਬੂਤ ਹੋਵੇ, ਇਸ ਲਈ ਪਿਛਲੀਆਂ ਸਰਕਾਰਾਂ ਸਮੇਂ ਉਪਰਾਲੇ ਨਹੀਂ ਕੀਤੇ ਗਏ, ਪਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਹਿਕਾਰਤਾ ਲਹਿਰ ਨੂੰ ਨਵਾਂ ਹੁੰਗਾਰਾ ਦੇ ਰਹੀ ਹੈ । ਸਾਡੀਆਂ ਸਹਿਕਾਰੀ ਸਭਾਵਾਂ ਕਿਸਾਨਾਂ ਦੀਆਂ ਆਪਣੀਆਂ ਸਭਾਵਾਂ ਹਨ, ਇਹਨਾਂ ਸਭਾਵਾਂ ਨੂੰ ਹੋਰ ਕਿਸਾਨ ਪੱਖੀ ਬਣਾਉਣ ਲਈ ਇਹਨਾਂ ਵਿੱਚ ਵੱਖ-ਵੱਖ ਨਵੀਆਂ ਗਤੀ-ਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਨਵੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਨਾਲ ਜਿੱਥੇ ਇਹਨਾਂ ਸਭਾਵਾਂ ਦੀ ਆਮਦਨ ਵਧੇਗੀ, ਉਥੇ ਹੀ ਇਹ ਆਪਣੇ ਇਲਾਕੇ ਦੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਵੀ ਸੁਵਿਧਾਵਾਂ ਦੇਣਗੀਆਂ ਅਤੇ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।

ਇਸ ਮੌਕੇ ਉਹਨਾ ਸਰਕਾਰੀ ਅਧਿਕਾਰੀਆਂ ਵੱਲੋਂ ਮਿਲੇ ਸਵਾਗਤ ਅਤੇ ਮਾਣ ਸਤਿਕਾਰ ਦਾ ਉਨ੍ਹਾਂ ਨੇ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸ਼ੂਗਰਫੈੱਡ ਸ਼੍ਰੀਮਤੀ ਸੇਨੂ ਦੁੱਗਲ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀ ਵਿਮਲ ਸੇਤੀਆ ਵੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ