Home » ਸੰਸਾਰ » ਯੂਰਪ » ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ (ਯੂਕੇ) ਵਲੋਂ ਗਿ: ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ ਦਾ ਵਿਸ਼ੇਸ਼ ਸਨਮਾਨ

ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ (ਯੂਕੇ) ਵਲੋਂ ਗਿ: ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ ਦਾ ਵਿਸ਼ੇਸ਼ ਸਨਮਾਨ

SHARE ARTICLE

291 Views

ਸਾਊਥਾਲ 30 ਮਈ (ਇੰਗਲੈਂਡ) ਸਿੱਖ ਕੌਂਮ ਦੀ ਮਹਾਨ, ਮਾਣਮੱਤੀ ਅਤਿ ਸਤਿਕਾਰਯੋਗ ਸਖਸ਼ੀਅਤ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਫਤਿਹਗੜ ਸਾਹਿਬ ਵਾਲੇ ਜਿਨ੍ਹਾਂ ਨੂੰ ਹਾਲ ਹੀ ਵਿੱਚ ਸਿੱਖਾਂ ਦੇ ਕੇਂਦਰੀ ਅਸਥਾਨ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਭਾਈ ਮਨਸੁੱਖ ਜੀ ਅਵਾਰਡ ਨਾਲ ਅਤੇ ਭਾਈ ਸਾਹਿਬ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਹੈ, ਬੜੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਸਨਮਾਨ ਪ੍ਰਾਪਤੀ ਤੋਂ ਬਾਅਦ ਭਾਈ ਸਾਹਿਬ ਜੀ ਪਹਿਲੇ ਪ੍ਰਚਾਰ ਦੌਰੇ ਤੇ ਇੰਗਲੈਂਡ ਵਿੱਚ ਆਏ ਹੋਏ ਹਨ । ਇਸ ਦੌਰਾਨ ਸਿੱਖ ਮਿਸ਼ਨਰੀ ਸੁਸਾਇਟੀ ਯੂਕੇ ਵਿਖੇ ਰੱਖੇ ਗਏ ਵਿਸ਼ੇਸ਼ ਸਮਾਗਮ ਵਿੱਚ ਹਾਜ਼ਰੀ ਭਰਨ ਉਪਰੰਤ ਉਹਨਾਂ ਨੂੰ ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਯੂਕੇ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਭੇਂਟ ਕੀਤਾ ਗਿਆ। ਭਾਈ ਬਲਵਿੰਦਰ ਸਿੰਘ ਪੱਟੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਦੀ ਕੌਂਮ ਬਹੁਤ ਵੱਡੀ ਦੇਣ ਹੈ ਉਹਨਾਂ ਨੇ ਵਿਰਸੇ ਦੇ ਵਾਰਿਸ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੇ ਦਰਸਾਏ ਮਾਰਗ ਤੇ ਚੱਲਣ ਅਤੇ ਉਹਨਾਂ ਪ੍ਰਤੀ ਸ਼ਰਧਾ ਭਾਵਨਾ ਪੈਦਾ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਸਿੱਖ ਮਿਸ਼ਨਰੀ ਸੁਸਾਇਟੀ ਦੇ ਜਨਰਲ ਸੈਕਟਰੀ ਸ੍ਰ ਗੁਰਬਚਨ ਸਿੰਘ ਅਠਵਾਲ ਸ੍ਰ ਹਰਬੰਸ ਸਿੰਘ ਕੁਲਾਰ ਸ੍ਰ ਚਰਨਜੀਤ ਸਿੰਘ ਸ੍ਰ ਅਮਰਜੀਤ ਸਿੰਘ ਢਿੱਲੋਂ ਭਾਈ ਬਲਵਿੰਦਰ ਸਿੰਘ ਪੱਟੀ ਸ੍ਰ ਜਗਜੀਤ ਸਿੰਘ ਸ੍ਰ ਹਰਦੀਪ ਸਿੰਘ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ