Home » ਮਾਝਾ » ਸਾਕਾ ਨੀਲਾ ਤਾਰਾ ਦੌਰਾਨ ਜ਼ਖਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ

ਸਾਕਾ ਨੀਲਾ ਤਾਰਾ ਦੌਰਾਨ ਜ਼ਖਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ

SHARE ARTICLE

141 Views

ਅੰਮ੍ਰਿਤਸਰ, 2 ਜੂਨ

ਜੂਨ 1984 ਸਾਕਾ ਨੀਲਾ ਤਾਰਾ ਸਮੇਂ ਫੌਜ ਦੀ ਗੋਲੀ ਨਾਲ ਜ਼ਖਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸੰਗਤ ਦਰਸ਼ਨ ਵਾਸਤੇ ਸੁਸ਼ੋਭਿਤ ਕੀਤਾ ਗਿਆ ਹੈ। ਜ਼ਖਮੀ ਪਾਵਨ ਸਰੂਪ ਦੇ 6 ਜੂਨ ਤੱਕ ਇੱਥੇ ਸੰਗਤ ਦਰਸ਼ਨ ਕਰ ਸਕੇਗੀ। ਇਸ ਸਬੰਧ ਵਿੱਚ ਅੱਜ ਇੱਥੇ ਗੁਰਮਤਿ ਪਰੰਪਰਾ ਅਨੁਸਾਰ ਗੁਰਬਾਣੀ ਦਾ ਕੀਰਤਨ ਤੇ ਅਰਦਾਸ ਕੀਤੀ ਗਈ ਅਤੇ ਪਾਵਨ ਸਰੂਪ ਨੂੰ ਸਿੱਖ ਸੰਗਤ ਤੇ ਦਰਸ਼ਨਾਂ ਵਾਸਤੇ ਸੁਸ਼ੋਭਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ, ਜਿਸ ਕਾਰਨ ਕਈ ਅੰਗ ਜ਼ਖਮੀ ਹੋ ਗਏ ਸਨ। ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੀ ਅਗਵਾਈ ਹੇਠ ਪੁਰਾਤਨ ਗ੍ਰੰਥਾਂ ਦੀ ਸਾਂਭ ਸੰਭਾਲ ਦੇ ਮਾਹਰਾਂ ਵੱਲੋਂ ਲੰਮਾ ਸਮਾਂ ਇਸ ਦੀ ਸੇਵਾ ਸੰਭਾਲ ਦਾ ਕਾਰਜ ਕੀਤਾ ਗਿਆ। ਹੁਣ ਪਿਛਲੇ ਕੁਝ ਸਾਲਾਂ ਤੋਂ ਇਸ ਨੂੰ ਘੱਲੂਘਾਰਾ ਸਪਤਾਹ ਸਮੇਂ ਸੰਗਤ ਦਰਸ਼ਨ ਵਾਸਤੇ ਲਿਆਂਦਾ ਜਾਂਦਾ ਹੈ। ਪਾਵਨ ਸਰੂਪ ਵਿੱਚ ਲੱਗੀ ਗੋਲੀ, ਜ਼ਖਮੀ ਹੋਏ ਅੰਗਾਂ ਦੇ ਹਿੱਸੇ ਅਤੇ ਹੋਰ ਸਮਾਨ ਵੀ ਸੰਭਾਲਿਆ ਗਿਆ ਹੈ, ਜੋ ਕਿ ਨਾਲ ਹੀ ਦਰਸ਼ਨਾ ਲਈ ਰੱਖੇ ਗਏ ਹਨ।

ਦੱਸਣਯੋਗ ਹੈ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਦਾ ਜਾਨੀ ਨੁਕਸਾਨ ਵੀ ਹੋਇਆ ਸੀ। ਕੰਪਲੈਕਸ ਵਿੱਚ ਸ੍ਰੀ ਅਕਾਲ ਤਖ਼ਤ ਸਮੇਤ ਕਈ ਇਮਾਰਤਾਂ ਨੁਕਸਾਨੀਆਂ ਗਈਆਂ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਮਨਾਈ ਜਾ ਰਹੀ ਹੈ। ਅੱਜ ਇਸ ਸਮਾਗਮ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ, ਸ੍ਰੀ ਅਕਾਲ ਤਖ਼ਤ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਤੇ ਹੋਰ ਪਤਵੰਤੇ ਅਤੇ ਸੰਗਤ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ