ਨਵੀਂ ਦਿੱਲੀ 3 ਜੂਨ (ਮਨਪ੍ਰੀਤ ਸਿੰਘ ਖਾਲਸਾ):- ਰਾਮਗੜੀਆ ਬਰਾਦਰੀ ਵਲੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਮਗੜੀਆ ਕੋ ਓਪਰੇਟਿਵ ਬੈੰਕ ਪਹਾੜ ਗੰਜ ਦੀ ਸ਼ਾਖਾ ਵਿਖ਼ੇ ਸਤਿਕਾਰ ਅਤੇ ਸ਼ਰਧਾ ਨਾਮ ਮਨਾਇਆ ਗਿਆ । ਇਸ ਮੌਕੇ ਉਨ੍ਹਾਂ ਵਲੋਂ ਬੈੰਕ ਦੇ ਬਾਹਰ ਮਿੱਠੇ ਜਲ ਦੀ ਛੱਬੀਲ ਲਗਾਈ ਗਈ ਸੀ । ਇਸ ਬਾਰੇ ਜਾਣਕਾਰੀ ਦੇਂਦਿਆ ਰਾਮਗੜੀਆ ਬੈੰਕ ਦੇ ਚੇਅਰਮੈਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਦਸਿਆ ਕਿ ਸਿੱਖ ਪੰਥ ਵਿਚ ਪਹਿਲੀ ਸ਼ਹਾਦਤ ਪੰਜਵੇ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ਜ਼ੁਲਮ ਵਿਰੁੱਧ ਆਵਾਜ਼ ਚੁੱਕਦਿਆਂ ਦਿੱਤੀ ਸੀ ਤੇ ਉਨ੍ਹਾਂ ਵਲੋਂ ਦਿੱਤੀ ਗਈ ਅਦੁੱਤੀ ਸ਼ਹਾਦਤ ਨੇ ਪੀਰੀ ਦੇ ਨਾਲ ਮੀਰੀ ਨੂੰ ਜੋੜਨ ਥੰਮ ਬਨਿਆ ਸੀ । ਉਨ੍ਹਾਂ ਕਿਹਾ ਕਿ ਪੰਥ ਇਸ ਸਮੇਂ ਸਾਕਾ ਨੀਲਾ ਤਾਰਾ ਦੇ ਸ਼ਹੀਦੀ ਦਿਹਾੜੇ ਮਨਾ ਰਿਹਾ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਤੱਤਕਾਲੀ ਸਰਕਾਰ ਵਲੋਂ ਸਿੱਖ ਪੰਥ ਦੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ 36 ਹੋਰ ਗੁਰੂਧਾਮਾਂ ਉਪਰ ਢਾਹੇ ਗਏ ਕਹਿਰ ਨੂੰ ਆਪਣੀ ਪੀੜੀ ਨਾਲ ਸਾਂਝਾ ਕਰਦੇ ਰਹਿਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਨੂੰ ਆਪਣਾ ਇਤਿਹਾਸ ਪਤਾ ਲਗਦਾ ਰਹੇ । ਇਸ ਮੌਕੇ ਵਾਈਸ ਚੇਅਰਮੈਨ ਸਰਦਾਰ ਅਮਰਜੀਤ ਸਿੰਘ, ਡੀ ਆਈ ਆਰ ਬਲਦੇਵ ਸਿੰਘ, ਗੁਰਚਰਨ ਸਿੰਘ ਗੱਤਕਾ ਮਾਸਟਰ, ਹਰਜੀਤ ਸਿੰਘ ਪੱਪਾ, ਸੁਰਿੰਦਰ ਪਾਲ ਸਿੰਘ, ਗੁਰਸ਼ਰਨ ਸਿੰਘ ਸੰਧੂ, ਹਰਵਿੰਦਰ ਸਿੰਘ, ਸੱਤਪਾਲ ਸਿੰਘ, ਰਜਿੰਦਰ ਸਿੰਘ ਰੂਬੀ, ਸੁਖਦੇਵ ਸਿੰਘ ਰਾਇਤ, ਗੁਰਮੀਤ ਸਿੰਘ ਦੇ ਨਾਲ ਬੀਬੀ ਰਵਿੰਦਰ ਕੌਰ ਬਤਰਾ, ਸਰਬਜੀਤ ਕੌਰ ਅਤੇ ਦਲਬੀਰ ਕੌਰ ਹਾਜਿਰ ਸਨ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।