ਸ੍ਰੀ ਆਨੰਦਪੁਰ ਸਾਹਿਬ, 4 ਜੂਨ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਸਬੰਧੀ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰ ਕੇ ਸਤਿਕਾਰ ਭੇਟ ਕੀਤਾ ਜਾਵੇਗਾ।
ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ ਤੇ ਅਰੰਭਤਾ ਦੀ ਅਰਦਾਸ ਉਨ੍ਹਾਂ ਖੁਦ ਕੀਤੀ। ਅਰਦਾਸ ਵਿੱਚ ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਖ਼ਾਲਸਾ ਪੰਥ ਵਿਚਕਾਰ ਏਕਤਾ ਤੇ ਇਤਫ਼ਾਕ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਬੇਨਤੀ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਿੰਦਰ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਦਿਲਬਾਗ ਸਿੰਘ ਗ੍ਰੰਥੀ, ਹਰਦੇਵ ਸਿੰਘ ਨਿੱਜੀ ਸਹਾਇਕ, ਮੀਤ ਮੈਨੇਜਰ ਜਸਬੀਰ ਸਿੰਘ, ਹਰਪ੍ਰੀਤ ਸਿੰਘ ਸੂਚਨਾ ਅਫ਼ਸਰ, ਦਵਿੰਦਰ ਸਿੰਘ ਖਜ਼ਾਨਚੀ, ਹਰਜਿੰਦਰ ਸਿੰਘ ਭੈਣੀ, ਸਰਬਜੀਤ ਸਿੰਘ ਇੰਚਾਰਜ ਆਦਿ ਹਾਜ਼ਰ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।