Home » Blog » 41ਵੇਂ ਘਲੂਘਾਰਾ ਦਿਵਸ ਮੌਕੇ ਅਰਦਾਸ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ , ਟਲਆਿ ਟਕਰਾਅ

41ਵੇਂ ਘਲੂਘਾਰਾ ਦਿਵਸ ਮੌਕੇ ਅਰਦਾਸ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ , ਟਲਆਿ ਟਕਰਾਅ

SHARE ARTICLE

98 Views
ਅੰਮ੍ਰਿਤਸਰ, 6 ਜੂਨ

ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾਣ ਕਾਰਨ ਇਹ ਸਮਾਗਮ ਸ਼ਾਂਤੀ ਪੂਰਵਕ ਢੰਗ ਨਾਲ ਅਤੇ ਬਿਨਾਂ ਕਿਸੇ ਵਿਰੋਧ ਦੇ ਸੰਪੰਨ ਹੋ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਜਦੋਂ ਕਿ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ ਹੈ। ਇਸ ਮੌਕੇ ਸਿੱਖ ਜਥੇਬੰਦੀਆਂ ਤੇ ਕਾਰਕੂਨਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਉਨ੍ਹਾਂ ਸ਼ਹੀਦਾਂ ਅਤੇ ਅਕਾਲ ਤਖਤ ਦੀ ਇਮਾਰਤ ਦੀ ਢਹਿ ਢੇਰੀ ਹੋਈ ਦੀਆਂ ਤਸਵੀਰਾਂ ਹੱਥਾਂ ਵਿੱਚ ਚੁੱਕੀਆਂ ਹੋਈਆਂ ਸਨ। ਇਸ ਮੌਕੇ ਸ੍ਰੀ ਅਕਾਲ ਤਖਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਤੀਨਿਧ ਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਦੱਸਣ ਯੋਗ ਹੈ ਕਿ ਦਮਦਮੀ ਟਕਸਾਲ ਵੱਲੋਂ ਜਥੇਦਾਰ ਗੜਗੱਜ ਨੂੰ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਸ੍ਰੀ ਅਕਾਲ ਤਖਤ ਤੋਂ ਅੱਜ ਕੌਮ ਦੇ ਨਾਂ ਸੰਦੇਸ਼ ਦਿੰਦੇ ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਟਕਸਾਲ ਉਸ ਦਾ ਵਿਰੋਧ ਕਰੇਗੀ।

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਵੱਲੋਂ ਧਾਮੀ ਦੀ ਸ਼ਲਾਘਾ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਕਾਲ ਤਖਤ ਵਿਖੇ ਹੋਇਆ ਸਮਾਗਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ਹੈ। ਉਨ੍ਹਾਂ ਇਸ ਸਮਾਗਮ ਦੀ ਸਫਲਤਾ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਗਮ ਸਮੇਂ ਪਹਿਲੀ ਵਾਰ ਅਜਿਹਾ ਸੀ ਕਿ ਸਾਰੀਆਂ ਸਿੱਖ ਧਿਰਾਂ ਇੱਥੇ ਮੌਜੂਦ ਸਨ ਅਤੇ ਸਮਾਗਮ ਪੂਰਨ ਰੂਪ ਵਿੱਚ ਸ਼ਾਂਤੀ ਪੂਰਵਕ ਨਿਬੜਿਆ ਹੈ। ਉਨ੍ਹਾਂ ਕਿਹਾ ਕਿ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਬਰਸੀ ਦਾ ਮੁੱਖ ਸਮਾਗਮ ਸ੍ਰੀ ਅਕਾਲ ਤਖਤ ਵਿਖੇ ਹੁੰਦਾ ਹੈ ਅਤੇ ਇੱਕ ਸਮਾਗਮ ਚੌਂਕ ਮਹਿਤਾ ਸਥਿਤ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਹੁੰਦਾ ਹੈ। ਸ੍ਰੀ ਅਕਾਲ ਤਖਤ ਵਿਖੇ ਸਮਾਗਮ ਦੀ ਸਮਾਪਤੀ ਉਪਰੰਤ ਉਹ ਚੌਂਕ ਮਹਿਤਾ ਲਈ ਰਵਾਨਾ ਹੋ ਗਏ ਸਨ ਜਿੱਥੇ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਕੁਝ ਨੌਜਵਾਨਾਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ ਜਿਨ੍ਹਾਂ ਵੱਲੋਂ ਹੁੜਦੰਗ ਮਚਾਉਣ ਅਤੇ ਗਲਤ ਹਰਕਤਾਂ ਕੀਤੀਆਂ ਗਈਆਂ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਕੋਲੋਂ 2 ਨਕਲੀ ਪਿਸਤੌਲਾਂ ਵੀ ਮਿਲੀਆਂ ਹਨ। ਇੱਕ ਨੌਜਵਾਨ, ਜੋ ਪੂਰੀ ਤਰ੍ਹਾਂ ਸੁਰਤ ਵਿੱਚ ਨਹੀਂ ਸੀ ,ਵੱਲੋਂ ਸ੍ਰੀ ਅਕਾਲ ਤਖਤ ਦੇ ਪਿਛਲੇ ਪਾਸੇ ਕਮਰੇ ਦਾ ਸ਼ੀਸ਼ੇ ਵਾਲਾ ਦਰਵਾਜ਼ਾ ਵੀ ਤੋੜ ਦਿੱਤਾ ਗਿਆ।
khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ