Home » ਨਵੀਂ ਦਿੱਲੀ » ਮਾਰਕ ਕਾਰਨੇ ਵੱਲੋਂ ਨਰਿੰਦਰ ਮੋਦੀ ਨੂੰ ਜੀ-7 ਸਮਾਗਮ ਵਿੱਚ ਸ਼ਾਮਲ ਹੋਣ ਲਈ ਸਦਾ, ਸਿੱਖ ਜੱਥੇਬੰਦੀਆਂ ਨੇ ਭਾਰੀ ਵਿਰੋਧ ਕਰਣ ਦੀ ਕੱਸੀ ਤਿਆਰੀ

ਮਾਰਕ ਕਾਰਨੇ ਵੱਲੋਂ ਨਰਿੰਦਰ ਮੋਦੀ ਨੂੰ ਜੀ-7 ਸਮਾਗਮ ਵਿੱਚ ਸ਼ਾਮਲ ਹੋਣ ਲਈ ਸਦਾ, ਸਿੱਖ ਜੱਥੇਬੰਦੀਆਂ ਨੇ ਭਾਰੀ ਵਿਰੋਧ ਕਰਣ ਦੀ ਕੱਸੀ ਤਿਆਰੀ

SHARE ARTICLE

142 Views

ਨਵੀਂ ਦਿੱਲੀ 7 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੇ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-7 ਸਮਾਗਮ ਵਿੱਚ ਸ਼ਾਮਲ ਹੋਣ ਲਈ ਫੋਨ ਕਰਕੇ ਕੈਨੇਡਾ ਆਉਣ ਦਾ ਸੱਦਾ ਦੇਣ ਨੂੰ ਕੈਨੇਡੀਅਨ ਸਿੱਖ ਜਥੇਬੰਦੀਆਂ ਨੇ ਸਿੱਖਾਂ ਨਾਲ ਧੋਖਾ ਦੱਸਿਆ ਹੈ। ਮੋਦੀ ਨੇ ਇਹ ਸੱਦਾ ਕਬੂਲ ਕਰਕੇ ਕਾਰਨੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ, ਜੋ ਉਸ ਨੇ ਹਾਲੇ ਤੱਕ ਨਹੀਂ ਸੀ ਦਿੱਤੀ। ਭਾਈ ਨਰਿੰਦਰ ਸਿੰਘ ਖਾਲਸਾ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਇਸ ਮੌਕੇ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਇੱਕ ਪਾਸੇ ਭਾਰਤੀ ਜ਼ੁਲਮ ਤੋਂ ਕੈਨੇਡਾ ਦੇ ਸਿੱਖ ਤੰਗ ਹਨ, ਭਾਰਤ ਵੱਲੋਂ ਭਾਈ ਨਿੱਝਰ ਮਾਮਲੇ ‘ਚ ਸਹਿਯੋਗ ਵੀ ਨਹੀਂ ਦਿੱਤਾ ਜਾ ਰਿਹਾ ਜਦਕਿ ਇਸ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦੇ ਸਬੂਤ ਹਨ ਪਰ ਦੂਜੇ ਪਾਸੇ ਇਹ ਸਭ ਅਣਗੌਲ ਕੇ ਮੋਦੀ ਨੂੰ ਸੱਦਾ ਭੇਜਿਆ ਗਿਆ ਹੈ। ਵਿਸ਼ਵ ਸਿੱਖ ਸੰਸਥਾ ਨੇ ਕਿਹਾ ਕਿ ਇਹ ਸੱਦਾ ਉਸ ਦਿਨ ਭੇਜਿਆ ਗਿਆ, ਜਦੋਂ ਸਿੱਖ 6 ਜੂਨ ਨੂੰ 1984 ਦੇ ਭਾਰਤੀ ਫ਼ੌਜੀ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰ ਰਹੇ ਹਨ। ਦੱਸਣਯੋਗ ਹੈ ਕਿ ਭਾਈ ਨਿੱਝਰ ਨੂੰ 18 ਜੂਨ ਨੂੰ ਸ਼ਹੀਦ ਕੀਤਾ ਗਿਆ ਸੀ ਜਦਕਿ ਇਹ ਜੀ-7 ਸਮਾਗਮ 15 ਤੋਂ 17 ਜੂਨ ਤੱਕ ਚੱਲੇਗਾ। ਸਿੱਖ ਜਥੇਬੰਦੀਆਂ ਨੇ ਸਮਾਗਮ ਦੇ ਬਾਹਰ ਰੋਸ ਪ੍ਰਦਰਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ