Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ

ਦਿੱਲੀ ਗੁਰਦੁਆਰਾ ਕਮੇਟੀ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ

SHARE ARTICLE

21 Views

ਨਵੀਂ ਦਿੱਲੀ, 8 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਮਰਹੂਮ ਪੰਥਕ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਉਹਨਾਂ ਵੱਲੋਂ ਪੰਥ ਵਾਸਤੇ ਪਾਏ ਯੋਗਦਾਨ ਦਾ ਕੋਈ ਸਾਨੀ ਨਹੀਂ ਹੈ। ਦੋਵਾਂ ਆਗੂਆਂ ਨੇ ਸਰਦਾਰ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਪੰਥ ਦੇ ਇਕ ਵੱਡੇ ਆਗੂ ਸਨ ਜੋ ਸਰਪੰਚ ਦੇ ਅਹੁਦੇ ਤੋਂ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁਦਿਆਂ ਤੱਕ ਆਪਣੀ ਕਾਬਲੀਅਤ ਸਦਕਾ ਪਹੁੰਚੇ। ਉਹਨਾਂ ਕਿਹਾ ਕਿ ਇਹ ਸਰਦਾਰ ਢੀਂਡਸਾ ਦੀ ਸ਼ਖਸੀਅਤ ਸੀ ਜਿਸਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਪ੍ਰਭਾਵਤ ਕੀਤਾ ਤੇ ਅੱਜ ਸ੍ਰੀ ਮੋਦੀ ਨੇ ਉਹਨਾਂ ਦੇ ਭੋਗ ’ਤੇ ਆਪਣਾ ਸ਼ੋਕ ਸੰਦੇਸ਼ ਭੇਜ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਉਹਨਾਂ ਕਿਹਾ ਕਿ ਸਰਦਾਰ ਢੀਂਡਸਾ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਬਹੁਤ ਚੰਗੇ, ਗੂੜੇ ਤੇ ਨਿੱਘੇ ਸੰਬੰਧ ਸਨ ਤੇ ਉਹ ਹਮੇਸ਼ਾ ਕਮੇਟੀ ਨੂੰ ਗੁਰਧਾਮਾਂ ਦੀ ਸੰਭਾਲ ਤੇ ਮਨੁੱਖਤਾ ਦੀ ਸੇਵਾ ਵਾਸਤੇ ਸਹੀ ਮਾਰਗ ਦਰਸ਼ਨ ਦਿੰਦੇ ਸਨ।
ਉਹਨਾਂ ਕਿਹਾ ਕਿ ਸਰਦਾਰ ਢੀਂਡਸਾ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥ ਦੀ ਭਲਾਈ ਵਾਸਤੇ ਕੰਮ ਕੀਤਾ ਤੇ ਹਮੇਸ਼ਾ ਸਿੱਖ ਕੌਮ ਨੂੰ ਇਹੀ ਸੰਦੇਸ਼ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਸਾਡੇ ਵਾਸਤੇ ਸਰਵਉੱਚ ਹੈ ਤੇ ਉਸਦੀ ਅਗਵਾਈ ਹੇਠ ਹੀ ਅਸੀਂ ਪੰਥ ਦੀ ਸੇਵਾ ਵਾਸਤੇ ਤਤਪਰ ਹਾਂ। ਉਹਨਾਂ ਕਿਹਾ ਕਿ ਸਰਦਾਰ ਢੀਂਡਸਾ ਦੇ ਯੋਗਦਾਨ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਤੇ ਜਿੰਨਾ ਕੁਝ ਵੀ ਕਿਹਾ ਜਾਵੇ ਉਹ ਥੋੜ੍ਹਾ ਹੈ। ਉਹਨਾਂ ਕਿਹਾ ਕਿ ਪੰਥ ਨੇ ਅਜਿਹਾ ਆਗੂ ਗੁਆ ਲਿਆ ਹੈ ਜਿਸਦੀ ਸਿਆਣਪ ਹਮੇਸ਼ਾ ਰੜਕਦੀ ਰਹੇਗੀ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ (ਬੈਲਜੀਅਮ) ਵਿਖ਼ੇ ਤੀਜੇ ਘੱਲੂਘਾਰੇ ਦੀ 41ਵੀ ਵਰ੍ਹੇ ਗੰਢ ਅਤੇ ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਯਾਦ ‘ਚ ਹੋਏ ਸਮਾਗਮ 👉 ਗੁਰਧਾਮਾਂ ਦੀ ਰਾਖੀ ਅਤੇ ਖਾਲਸਾ ਰਾਜ ਦੀ ਸਥਾਪਨਾ ਲਈ ਦਿੱਤੀਆਂ ਸ਼ਹਾਦਤਾਂ ਸਾਡੇ ਲਰੀ ਪ੍ਰੇਰਨਾ ਸ੍ਰੋਤ: ਪੰਥਕ ਆਗੂ ਯੂਰਪ