Home » ਸੰਸਾਰ » ਜਰਮਨੀ » ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਾਲਿਆਂ ਦਾ ਜਰਮਨੀ ਪਹੁੰਚਣ ਤੇ ਫਰੈਂਕਫੋਰਟ ਦੇ ਹਵਾਈ ਅੱਡੇ ਤੇ ਕੀਤਾ ਨਿੱਘਾ ਸਵਾਗਤ ।

ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਾਲਿਆਂ ਦਾ ਜਰਮਨੀ ਪਹੁੰਚਣ ਤੇ ਫਰੈਂਕਫੋਰਟ ਦੇ ਹਵਾਈ ਅੱਡੇ ਤੇ ਕੀਤਾ ਨਿੱਘਾ ਸਵਾਗਤ ।

SHARE ARTICLE

193 Views

ਜਰਮਨੀ 12 ਜੂਨ ,: ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਜਰਮਨੀ ਵੱਲੋ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 13 ਤੋੰ 15 ਜੂਨ ਦਿਨ ਸ਼ੁੱਕਰ, ਸ਼ਨੀ, ਐਤਵਾਰ ਨੂੰ ਹੋ ਰਿਹਾ ਹੈ। ਇਸ ਸਮਾਗਮ ਵਿੱਚ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਸ਼੍ਰੀ ਫਤਹਿਗੜ੍ਹ ਸਾਹਿਬ ਜੋ ਗੁਰ-ਉਪਦੇਸ ਦਿੜ੍ਰ ਕਰਾਉਣ ਲਈ ਅੱਜ ਫਰੈਂਕਫੋਰਟ ਹਵਾਈ ਅੱਡੇ ਤੇ ਪਹੁੰਚੇ, ਇਸ ਸਮੇ ਉਨ੍ਹਾ ਦਾ ਸਵਾਗਤ ਕਰਦੇ ਹੋਏ ਗ੍ਰੰਥੀ ਸਾਹਿਬਾਨ ਭਾਈ ਚਮਕੌਰ ਸਿੰਘ ਸਭਰਾਅ, ਭਾਈ ਗੁਰਨਿਸ਼ਾਨ ਸਿੰਘ ਪੱਟੀ ਅਤੇ ਸੰਸਥਾ ਦੇ ਮੈਂਬਰ ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਸ਼ੰਮੀ ਆਦਿ ਨੇ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਅਤੇ ਸਿੱਖ ਐਸੋਸੀਏਸ਼ਨ ਵੱਲੋ ਜੀ ਆਇਆ ਨੂੰ ਆਖਦਿਆਂ ਨਿੱਘਾ ਸਵਾਗਤ ਕੀਤਾ ਅਤੇ ਗੁਰਦੁਆਰਾ ਸਾਹਿਬ ਪੁੱਜਣ ਤੇ ਸਮੂਹ ਸਾਧ ਸੰਗਤ ਵਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਦੇ ਸਮੁੱਚੇ ਪ੍ਰਬੰਧਕਾਂ ਪ੍ਰਧਾਨ ਮਾਸਟਰ ਦਲੇਰ ਸਿੰਘ , ਚੈਅਰਮੈਨ ਕਰਨੈਲ ਸਿੰਘ ਅਕਬਰਪੁਰਾ, ਸੈਕਟਰੀ ਬਾਵਾ ਸਿੰਘ , ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਖਜ਼ਾਨਚੀ ਹਰਪ੍ਰੀਤ ਸਿੰਘ ਸੰਮੀ ਆਦਿ ਨੇ ਜੀ ਆਇਆ ਨੂੰ ਆਖਿਆ ਅਤੇ ਸਮੂਹ ਸਾਧ ਸੰਗਤ ਨੂੰ ਬੇਨਤੀ ਕੀਤੀ ਆਓ ਇਨ੍ਹਾ ਸਮਾਗਮਾਂ ਵਿੱਚ ਗੁਰਦੁਆਰਾ ਸਿੱਖ ਸੈਂਟਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ਾਂ ਪ੍ਰਪਾਤ ਕਰੀਏ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ