Home » ਮਾਝਾ » ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ ਬੱਚਿਆਂ ਲਈ ਖਾਣ ਪੀਣ ਦਾ ਪ੍ਰਬੰਧ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਭਰਪੂਰ ਸਹਿਯੋਗ ਦੇਣ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਵਿਸ਼ੇਸ਼ ਧੰਨਵਾਦ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ ਬੱਚਿਆਂ ਲਈ ਖਾਣ ਪੀਣ ਦਾ ਪ੍ਰਬੰਧ ਕਰਨ ਵਾਲੀਆਂ ਸ਼ਖਸੀਅਤਾਂ ਅਤੇ ਭਰਪੂਰ ਸਹਿਯੋਗ ਦੇਣ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਵਿਸ਼ੇਸ਼ ਧੰਨਵਾਦ

SHARE ARTICLE

238 Views

ਭਿਖੀਵਿੰਡ 15 ਜੂਨ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਸ਼ਰਨ ਸਿੰਘ ਕਸੇਲ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ “ਨੌ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ” ਸੱਤ ਜੂਨ ਤੋਂ ਲੈ ਕੇ 15 ਜੂਨ ਤੱਕ ਗੁਰਦੁਆਰਾ ਬਾਬਾ ਰਾਮੂ ਜੀ ਪਿੰਡ ਦਿਆਲਪੁਰਾ ਵਿਖੇ ਲਗਾਇਆ ਗਿਆ ਜਿਸ ਵਿੱਚ ਅੰਤਰਰਾਸ਼ਟਰੀ ਦਸਤਾਰ ਕੋਚਾਂ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ , ਜਗਦੀਸ਼ ਸਿੰਘ ਭਿਖੀਵਿੰਡ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਹਰਮਨਦੀਪ ਸਿੰਘ ਭਿੱਖੀਵਿੰਡ ਵੱਲੋਂ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ ਦੀ ਕਮਾਂਡ ਹੇਠ ਸਿਖਲਾਈ ਦਿੱਤੀ ਗਈ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੜਕੇ ਅਤੇ ਲੜਕੀਆਂ ਵੱਲੋਂ ਵੱਖ-ਵੱਖ ਤਰੀਕੇ ਦੀਆਂ ਦਸਤਾਰਾਂ ਸਜਾਉਣ ਦੇ ਨੁਕਤੇ ਦਸਤਾਰ ਕੋਚਾਂ ਦੇ ਪਾਸੋਂ ਸਿੱਖੇ ਗਏ। ਬੱਚਿਆਂ ਦੇ ਲਈ ਹਰ ਰੋਜ਼ ਖਾਣ ਪੀਣ ਦਾ ਪ੍ਰਬੰਧ ਪਰਵਿੰਦਰ ਸਿੰਘ ਹੈਪੀ ਸੀਟ ਕਵਰ, ਹਰਪਾਲ ਸਿੰਘ ਵਿੱਕੀ, ਡਾਕਟਰ ਹਰਪ੍ਰੀਤ ਸਿੰਘ ਹੈਪੀ, ਗੁਰਜੰਟ ਸਿੰਘ ਆਰ ਵੀ ਇੰਟਰਪ੍ਰਾਈਜਿਜ , ਭਾਈ ਭਗਵੰਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੂੜਚੰਦ, ਸੁਖਵਿੰਦਰ ਸਿੰਘ ਸਾਬੀ ਟੈਲੀਕੋਮ, ਸਤਨਾਮ ਸਿੰਘ ਜਰਨਲ ਸਟੋਰ ਅਤੇ ਪ੍ਰਭਜੀਤ ਸਿੰਘ ਕੋ- ਆਪਰੇਟਿਵ ਸੈਕਟਰੀ ਦਿਆਲਪੁਰਾ ਅਤੇ ਇਨਾਮਾਂ ਦੀ ਸੇਵਾ ਭਾਈ ਮਹਿਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਰਸਾਲ ਸਿੰਘ ਕੈਸ਼ੀਅਰ ਵੱਲੋਂ ਕੀਤੀ ਗਈ। ਇਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਜਰਮਨ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜ਼ੋਨਲ ਇੰਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਪੁਰ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕਿ ਅੱਜ ਬੱਚਿਆਂ ਦੇ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਬੱਚਿਆਂ ਦੀ ਚਾਰ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚੋਂ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸੀਲਡਾਂ, ਸੁਖਮਨੀ ਸਾਹਿਬ ਸਟੀਕ, ਸਰਟੀਫਿਕੇਟ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਭਰਪੂਰ ਜਾਣਕਾਰੀ ਲਿਖਤ ਭਾਈ ਗੁਰਸ਼ਰਨ ਸਿੰਘ ਦੇ ਕੇ ਸਨਮਾਨ ਕੀਤਾ ਗਿਆ ਬਾਕੀ ਸਾਰੇ ਬੱਚਿਆਂ ਨੂੰ ਮੈਡਲ ਅਤੇ ਧਾਰਮਿਕ ਸਾਹਿਤ ਦੇ ਕੇ ਹੌਸਲਾ ਹੋਸਲਾ ਅਫ਼ਜ਼ਾਈ ਕੀਤੀ ਗਈ। ਸਹਿਯੋਗ ਦੇਣ ਵਾਲੀ ਹਰੇਕ ਸ਼ਖਸ਼ੀਅਤ ਅਤੇ ਦਸਤਾਰ ਕੋਚਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਹਿਲ ਸਿੰਘ ਅਤੇ ਭਾਈ ਸੁਖਦੇਵ ਸਿੰਘ ਬੂੜ ਚੰਦ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਹਰੇਕ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸਰਬੱਤ ਸੰਗਤ ਨੇ ਇੱਕ ਗਰੁੱਪ ਫੋਟੋ ਲਈ ਅਤੇ ਅਖੀਰ ਤੇ ਜੈਕਾਰਿਆਂ ਦੀ ਗੂੰਜ਼ ਵਿੱਚ ਕੈਂਪ ਦੀ ਸਮਾਪਤੀ ਕੀਤੀ ਗਈ। ਸਾਰੀਆਂ ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News