ਨਵੀਂ ਦਿੱਲੀ 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਸਤਿਕਾਰਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿੱਚ ਸਤਿਕਾਰਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਤਪਸ/36/ਹ/2025 ਮਿਤੀ 21/05/2025 ਰਾਹੀਂ ਸ. ਸੁਖਬੀਰ ਸਿੰਘ ਬਾਦਲ ਨੂੰ 10 ਦਿਨ ਦੇ ਅੰਦਰ ਅੰਦਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਸਨਮੁੱਖ ਪੇਸ਼ ਹੋ ਕੇ ਅਪਣਾ ਪੱਖ ਰੱਖਣ ਲਈ ਆਦੇਸ਼ ਦਿੱਤਾ ਗਿਆ ਸੀ। ਪਰ ਓਹ ਪੇਸ਼ ਨਹੀ ਹੋਏ ਸਨ । ਇਸ ਮਾਮਲੇ ਉਪਰ ਦੀਰਘ ਵਿਚਾਰ ਉਪਰੰਤ 10 ਦਿਨ ਦਾ ਸਮਾਂ ਹੋਰ ਦਿਤਾ ਗਿਆ ਸੀ । ਜਿਸਦਾ ਸਮਾਂ 10 ਜੂਨ 2025 ਨੂੰ ਪੂਰਾ ਹੋ ਗਿਆ ਸੀ । ਐਸ.ਜੀ.ਪੀ.ਸੀ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜਿੰਦਰ ਸਿੰਘ ਧਾਮੀ ਜੀ ਵਲੋਂ ਟੇਲੀਫੋਨ ਰਾਹੀਂ ਸਤਿਕਾਰਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਨੂੰ ਬੇਨਤੀ ਰੂਪ ਵਿਚ ਹੋਰ ਸਮੇਂ ਦੀ ਮੰਗ ਕੀਤੀ ਗਈ ਹੈ । ਇਸ ਲਈ ਉਪਰੋਕਤ ਬੇਨਤੀ ਤੇ ਵਿਚਾਰ ਕਰਦੇ ਹੋਏ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਸ੍ਰ. ਸੁਖਬੀਰ ਸਿੰਘ ਬਾਦਲ ਨੂੰ 20 ਦਿਨ ਦਾ ਸਮਾਂ ਹੋਰ ਦਿਤਾ ਜਾਂਦਾ ਹੈ। ਇਸ ਆਦੇਸ਼ ਦੀ ਉਲੰਘਣਾ ਹੋਣ ਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।