Home » ਨਵੀਂ ਦਿੱਲੀ » ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਨਿਤਨੇਮ ਕਲਾਸ ਦੇ ਬੱਚਿਆਂ ਨੂੰ ਸਨਮਾਨ

ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਨਿਤਨੇਮ ਕਲਾਸ ਦੇ ਬੱਚਿਆਂ ਨੂੰ ਸਨਮਾਨ

SHARE ARTICLE

164 Views

ਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿਛਲੇ 25 ਸਾਲਾਂ ਤੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਗੁਰਮਤ ਨਾਲ ਜੋੜਨ ਲਈ ਨਿਤਨੇਮ ਕਲਾਸਾਂ ਲਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਨੂੰ ਨਿਤਨੇਮ ਦੀਆਂ ਬਾਣੀਆਂ ਦੇ ਨਾਲ-ਨਾਲ ਅਰਦਾਸ, ਗੁਰੂ ਇਤਿਹਾਸ, ਕੀਰਤਨ, ਦਸਤਾਰ ਸਜਾਉਣ ਆਦਿ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਇਨ੍ਹਾਂ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਭਾਗ ਲੈ ਕੇ ਲਾਭ ਉਠਾਉਂਦੇ ਹਨ।
ਇਸ ਵਾਰ ਵੀ ਨਿਤਨੇਮ ਕਲਾਸ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ. ਹਰਮਨਜੀਤ ਸਿੰਘ, ਧਰਮ ਪ੍ਰਚਾਰ ਦੇ ਸੁੰਦਰ ਸਿੰਘ ਨਾਰੰਗ ਅਤੇ ਬੀਬੀ ਹਰਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।
ਸ. ਹਰਮਨਜੀਤ ਸਿੰਘ ਦਾ ਮੰਨਣਾ ਹੈ ਕਿ ਜੋ ਬੱਚੇ ਇਨ੍ਹਾਂ ਕਲਾਸਾਂ ਵਿੱਚ ਆ ਕੇ ਸਿੱਖਿਆ ਲੈਂਦੇ ਹਨ, ਉਹ ਕਦੇ ਵੀ ਸਿੱਖੀ ਤੋਂ ਦੂਰ ਨਹੀਂ ਜਾ ਸਕਦੇ ਕਿਉਂਕਿ ਜੇ ਬੱਚਿਆਂ ਨੂੰ ਬਚਪਨ ਤੋਂ ਹੀ ਆਪਣੇ ਗੌਰਵਮਈ ਵਿਰਸੇ ਦੀ ਜਾਣਕਾਰੀ ਮਿਲ ਜਾਏ ਅਤੇ ਉਹ ਮਾਤਭਾਸ਼ਾ ਨਾਲ ਜੁੜ ਜਾਣ ਤਾਂ ਉਹ ਕਦੇ ਵੀ ਰਾਹ ਭੁੱਲ ਨਹੀਂ ਸਕਦੇ। ਸ. ਹਰਮਨਜੀਤ ਸਿੰਘ ਨੇ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਮਤ ਨਾਲ ਜੋੜਣ ਲਈ ਕਾਰਜਕ੍ਰਮ ਕਰਵਾਏ ਜਾਣ।
ਉਨ੍ਹਾਂ ਨੇ ਬੀਬੀ ਹਰਜੀਤ ਕੌਰ ਦੀ ਖਾਸ ਤੌਰ ‘ਤੇ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਪਿਛਲੇ 25 ਸਾਲਾਂ ਤੋਂ ਇਹ ਕਲਾਸਾਂ ਲਗਾਈਆਂ ਹਨ ਅਤੇ ਇਸ ਵਾਰ ਆਪਣੀ ਤੰਦਰੁਸਤੀ ਠੀਕ ਨਾ ਹੋਣ ਦੇ ਬਾਵਜੂਦ ਲਗਾਤਾਰ ਆ ਕੇ ਬੱਚਿਆਂ ਦੀਆਂ ਕਲਾਸਾਂ ਲਗਾਈਆਂ।
ਇਸ ਮੌਕੇ ਤੇ ਉਹਨਾਂ ਵਾਲੰਟੀਅਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦੇਣ ਵਿੱਚ ਭੂਮਿਕਾ ਨਿਭਾਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ