Home » ਨਵੀਂ ਦਿੱਲੀ » ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਏਗੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਗਮ

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਏਗੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਗਮ

SHARE ARTICLE

14 Views

ਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਸ਼ਿਸ਼ਟਾਚਾਰ ਭੇਟ ਕੀਤੀ, ਜਿਸ ਵਿੱਚ ਸਿੱਖ ਮਸਲਿਆਂ ਦੇ ਹੱਲ ਨਾਲ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸਮਾਗਮ ਮੌਕੇ ਕਈ ਕਾਰਜਕ੍ਰਮ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਕਰਨ ‘ਤੇ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਤਖ਼ਤ ਪਟਨਾ ਸਾਹਿਬ ਕੋਰੀਡੋਰ ਦੇ ਕੰਮ ਨੂੰ ਜਲਦ ਸ਼ੁਰੂ ਕਰਨ ਅਤੇ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਉਣ ‘ਤੇ ਵਿਚਾਰ ਹੋਇਆ, ਜਿਸਨੂੰ ਮੁੱਖ ਮੰਤਰੀ ਨੇ ਤੁਰੰਤ ਮਨਜ਼ੂਰੀ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਪਟਨਾ ਸਾਹਿਬ ਤੋਂ ਹੋਵੇਗੀ, ਜਿਸਦੀ ਸਾਰੀ ਵਿਵਸਥਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਦੇਖ-ਰੇਖ ਹੇਠ ਬਿਹਾਰ ਦਾ ਟੂਰਿਜ਼ਮ ਵਿਭਾਗ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਬਿਹਾਰ, ਉੱਤਰ ਪ੍ਰਦੇਸ਼ ਰਾਹੀਂ ਦਿੱਲੀ ਅਤੇ ਫਿਰ ਪੰਜਾਬ ਜਾਏਗੀ। ਜਿਸ ਵਿੱਚ ਪੰਜਾਬ ਦੀਆਂ ਕੁਝ ਧਾਰਮਿਕ ਜਥੇਬੰਦੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬਿਹਾਰ ਤੋਂ ਯਾਤਰਾ ਰਵਾਨਾ ਕਰਨ ਤੋਂ ਬਾਅਦ ਦਿੱਲੀ ਅਤੇ ਪੰਜਾਬ ਵਿੱਚ ਵੀ ਮੌਜੂਦ ਰਹਿਣਗੇ ਅਤੇ ਯਾਤਰਾ ਦਾ ਸਵਾਗਤ ਕਰਨਗੇ।
ਉਨ੍ਹਾਂ ਦੱਸਿਆ ਕਿ ਜਲਦ ਹੀ ਬਿਹਾਰ ਸਰਕਾਰ ਦੇ ਸੰਬੰਧਤ ਅਧਿਕਾਰੀਆਂ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਬੰਧਕਾਂ ਵਿਚਕਾਰ ਯਾਤਰਾ ਦੇ ਰੂਪ-ਰੇਖਾ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਸ਼ੁਰੂ ਹੋਵੇਗਾ। ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਭੇਟ ਦੌਰਾਨ ਤਖ਼ਤ ਪਟਨਾ ਸਾਹਿਬ ਨਾਲ ਜੁੜੇ ਹੋਰ ਕਈ ਸਿੱਖ ਮਸਲਿਆਂ ‘ਤੇ ਵੀ ਗੱਲਬਾਤ ਹੋਈ, ਜਿਨ੍ਹਾਂ ਨੂੰ ਤਰਜੀਹ ਦੇ ਕੇ ਹੱਲ ਕਰਨ ਦਾ ਭਰੋਸਾ ਮੁੱਖ ਮੰਤਰੀ ਨੇ ਦਿੱਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News