Home » Blog » ਇੰਦਰਪ੍ਰੀਤ ਸਿੰਘ ਕੌਛੜ ਮਨੁੱਖਤਾ ਲਈ ਕੀਤੀਆਂ ਗਈਆਂ ਸੇਵਾਵਾਂ ਸਦਕਾ ਗੁਰਦਵਾਰਾ ਸਿੰਘ ਸਭਾ ਸਾਊਥਹਾਲ ਪ੍ਰਬੰਧਕਾਂ ਵਲੋਂ ਹੋਏ ਸਨਮਾਨਿਤ

ਇੰਦਰਪ੍ਰੀਤ ਸਿੰਘ ਕੌਛੜ ਮਨੁੱਖਤਾ ਲਈ ਕੀਤੀਆਂ ਗਈਆਂ ਸੇਵਾਵਾਂ ਸਦਕਾ ਗੁਰਦਵਾਰਾ ਸਿੰਘ ਸਭਾ ਸਾਊਥਹਾਲ ਪ੍ਰਬੰਧਕਾਂ ਵਲੋਂ ਹੋਏ ਸਨਮਾਨਿਤ

SHARE ARTICLE

38 Views

ਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਕੋ ਚੇਅਰਮੈਨ ਅਤੇ ਮੈਂਬਰ ਇੰਦਰਪ੍ਰੀਤ ਸਿੰਘ ਕੌਛੜ ਨੂੰ ਯੂਕੇ ਪਹੁੰਚਣ ਤੇ ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਗੁਰਦਵਾਰਾ ਸਿੰਘ ਸਭਾ ਪਾਰਕ ਅਵਨਿਊ ਸਾਊਥਹਾਲ ਲੰਡਨ ਵਿਖ਼ੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਜਾ ਰਹੇ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ । ਇਸ ਬਾਰੇ ਉਨ੍ਹਾਂ ਗੱਲਬਾਤ ਕਰਦਿਆਂ ਦਸਿਆ ਕਿ ਗੁਰਦਵਾਰਾ ਸਿੰਘ ਸਭਾ ਪਾਰਕ ਅਵਨਿਊ ਸਾਊਥਹਾਲ ਲੰਡਨ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੇ ਯੂਕੇ ਪਹੁੰਚਣ ਤੇ ਵਿਸ਼ੇਸ਼ ਤੌਰ ਸਦਾ ਦੇ ਕੇ ਗੁਰੂਘਰ ਵਿਚ ਹਾਜਰੀ ਭਰਣ ਲਈ ਕਿਹਾ ਗਿਆ ਅਤੇ ਪ੍ਰਬੰਧਕਾਂ ਨੂੰ ਉਨ੍ਹਾਂ ਬਾਰੇ ਅਤੇ ਉਨ੍ਹਾਂ ਵਲੋਂ ਮਨੁੱਖਤਾ ਲਈ ਕੀਤੀ ਗਈ ਸੇਵਾਵਾਂ ਅਤੇ ਮੌਜੂਦਾ ਚਲ ਰਹੀ ਸੇਵਾਵਾ ਨੂੰ ਮੁੱਖ ਰੱਖਦੇ ਹੋਇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੂੰ ਸੰਗਤਾ ਨਾਲ ਰੁਬਰੂ ਹੋਣ ਦਾ ਮੌਕਾ ਵੀ ਮਿਲਿਆ ਜਿਸ ਵਿਚ ਉਨ੍ਹਾਂ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿਤੀਆਂ ਅਤੇ ਦਿੱਲੀ ਕਮੇਟੀ ਵਲੋਂ ਕੀਤੀਆਂ ਜਾਂ ਰਹੀਆਂ ਸੇਵਾਵਾਂ ਅਤੇ ਪ੍ਰਚਾਰ ਪ੍ਰਸਾਰ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਉਨ੍ਹਾਂ ਨੇ ਵਿਦੇਸ਼ ਦੀ ਧਰਤੀ ਤੇ ਗੁਰੂਘਰ ਅਤੇ ਗੁਰੂਬਾਣੀ ਨਾਲ ਜੁੜੇ ਰਹਿਣ ਲਈ ਪ੍ਰਬੰਧਕਾਂ ਅਤੇ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ । ਜਿਕਰਯੋਗ ਹੈ ਕਿ ਸਾਊਥ ਹਾਲ ਦਾ ਗੁਰਦੁਆਰਾ ਸਿੰਘ ਸਭਾ ਪੂਰੇ ਯੌਰਪ ਅਤੇ ਇੰਗ੍ਲੈਂਡ ਦੀ ਸਿਰਮੌਰ ਸਿੰਘ ਸਭਾਵਾਂ ਵਿੱਚੋ ਇਕ ਗੁਰੂਘਰ ਹੈ ਇਸ ਗੁਰੂਘਰ ਅੰਦਰ ਹਰ ਰੋਜ਼ ਵੱਡੀ ਗਿਣਤੀ ਵਿਚ ਸੰਗਤਾ ਨਤਮਸਤਕ ਹੁੰਦਿਆਂ ਹਨ । ਇੰਦਰਪ੍ਰੀਤ ਸਿੰਘ ਕੌਛੜ ਵਲੋਂ ਕਰੋਨਾ ਕਾਲ ਵਿਚ ਮਨੁੱਖਤਾ ਲਈ ਕੀਤੀਆ ਗਈਆ ਸੇਵਾ ਉਪਰੰਤ ਦਿੱਲੀ ਦੇ ਵੱਖ ਵੱਖ ਇਲਾਕਿਆਂ ਅੰਦਰ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਪ੍ਰਚਾਰ ਵਾਸਤੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਰਾਹੀਂ ਵਡੀ ਗਿਣਤੀ ਵਿਚ ਸੰਗਤਾਂ ਨੂੰ ਗੁਰੂਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News