Home » ਨਵੀਂ ਦਿੱਲੀ » ਸਿੱਖਾਂ ਦੇ ਕਿਸੇ ਵੀ ਗੁਰਦੁਆਰੇ ਜਾਂ ਤਖ਼ਤ ਉੱਤੇ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ- ਜਥੇਦਾਰ ਗੜਗੱਜ

ਸਿੱਖਾਂ ਦੇ ਕਿਸੇ ਵੀ ਗੁਰਦੁਆਰੇ ਜਾਂ ਤਖ਼ਤ ਉੱਤੇ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ- ਜਥੇਦਾਰ ਗੜਗੱਜ

SHARE ARTICLE

8 Views

ਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਚੱਲ ਰਹੀ ਸਿੱਖੀ ਧਰਮ ਪ੍ਰਚਾਰ ਲਹਿਰ ‘ਖੁਆਰ ਹੋਏ ਸਭ ਮਿਲੈਂਗੇ’ ਤਹਿਤ ਦਿੱਲੀ ਦੀਆਂ ਸਿੰਘ ਸਭਾਵਾਂ ਵੱਲੋਂ ਸ਼ਹਿਰ ਵਿੱਚ ਦੋ ਦਿਨ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਸਮੂਹ ਗੁਰ ਅਸਥਾਨਾਂ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੁੱਖ ਗ੍ਰੰਥੀ ਸਾਹਿਬਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਜਥੇਦਾਰ ਗੜਗੱਜ ਦੇ ਦਿੱਲੀ ਪੁੱਜਣ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਕਾਸਪੁਰੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਉਦੇ ਵਿਹਾਰ ਚੰਦਰ ਵਿਹਾਰ, ਗੁਰਦੁਆਰਾ ਕਲਗੀਧਰ ਖ਼ਾਲਸਾ ਸੇਵਕ ਸਭਾ ਸੁਭਾਸ਼ ਨਗਰ ਦੀਆਂ ਪ੍ਰਬੰਧਕ ਕਮੇਟੀਆਂ ਨੇ ਖੁਆਰ ਹੋਏ ਸਭ ਮਿਲੈਂਗੇ ਲਹਿਰ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਵੇਰ ਅਤੇ ਸੰਧਿਆ ਵੇਲੇ ਦੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਅੰਦਰ ਸਥਾਨਕ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਜਥੇਦਾਰ ਦੇ ਗੁਰਮਤਿ ਵਿਚਾਰ ਸੁਣੇ। ਇਨ੍ਹਾਂ ਸਮਾਗਮਾਂ ਮੌਕੇ ਦਿੱਲੀ ਦੀ ਸਿੱਖ ਸੰਗਤ ਤੇ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਭਰਵਾਂ ਸੁਆਗਤ ਕੀਤਾ ਗਿਆ ਅਤੇ ਸਿਰੋਪਾਓ ਨਾਲ ਸਨਮਾਨ ਦਿੱਤਾ ਗਿਆ। ਗੁਰਮਤਿ ਸਮਾਗਮਾਂ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਕਜੁੱਟ ਹੋ ਕੇ ਸਿੱਖ ਸ਼ਕਤੀ ਨੂੰ ਤਕੜੇ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹਿਣ ਦਾ ਸਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਗੁਰੂ ਸਾਹਿਬ ਤੋਂ ਥਾਪੜਾ ਲੈ ਕੇ ਇਕਜੁੱਟਤਾ ਨਾਲ ਉੱਚੀ ਤੋਂ ਉੱਚੀ ਮੰਜ਼ਲ ਤੇ ਚੁਣੌਤੀ ਨੂੰ ਹਮੇਸ਼ਾ ਹੀ ਸਰ ਕੀਤਾ ਹੈ, ਇਸ ਲਈ ਜ਼ਰੂਰੀ ਹੈ ਕਿ ਅਸੀਂ ਸਦਾ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹੀਏ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜ ਕਰੀਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੰਕਲਪ ਅਨੁਸਾਰ ਸਮੁੱਚਾ ਖ਼ਾਲਸਾ ਪੰਥ ਇੱਕ ਪਰਿਵਾਰ ਹੈ ਤੇ ਸਿੱਖ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀ ਹਨ, ਇਸ ਲਈ ਸਾਡੇ ਵਿਚਕਾਰ ਕੋਈ ਵਖਰੇਵੇਂ ਨਹੀਂ ਹਨ ਤੇ ਲੋੜ ਹੈ ਕਿ ਅਸੀਂ ਇੱਕ ਪਰਿਵਾਰ ਦੀ ਭਾਵਨਾ ਤਹਿਤ ਰਹੀਏ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਦੂਜੇ ਦੇ ਦੁਖ ਸੁਖ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਲੋੜਵੰਦ ਪਰਿਵਾਰਾਂ ਦੀ ਦਸਵੰਧ ਰਾਹੀਂ ਸਿੱਧੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖ ਇਕਜੁੱਟ ਹੋਣ ਤਾਂ ਅਸੀਂ ਹਰ ਤਾਕਤ ਹਾਸਲ ਕਰ ਸਕਦੇ ਹਾਂ ਪਰ ਜੇਕਰ ਇਕੱਠੇ ਨਹੀਂ ਤਾਂ ਖੁਆਰ ਹੋਵਾਂਗੇ। ਜਥੇਦਾਰ ਗੜਗੱਜ ਨੇ ਦਿੱਲੀ ਵਿਖੇ ਸਮਾਗਮ ਕਰਵਾਉਣ ਲਈ ਸਮੂਹ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News