Home » ਸੰਸਾਰ » ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਦਫ਼ਤਰ ਅਤੇ ਵਾਹਨਾਂ ‘ਤੇ ਗੋਲੀਬਾਰੀ 👉 ਨੁਕਸਾਨ ਤੋਂ ਰਿਹਾ ਬਚਾਅ, ਜਾਂਚ ਜਾਰੀ

ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਦਫ਼ਤਰ ਅਤੇ ਵਾਹਨਾਂ ‘ਤੇ ਗੋਲੀਬਾਰੀ 👉 ਨੁਕਸਾਨ ਤੋਂ ਰਿਹਾ ਬਚਾਅ, ਜਾਂਚ ਜਾਰੀ

SHARE ARTICLE

10 Views

ਕੈਨੇਡਾ 21 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਖੇਤਰ ਵਿੱਚ ਦਿਨ-ਬ-ਦਿਨ ਵਿਗੜਦੀ ਅਮਨ ਕਾਨੂੰਨ ਦੀ ਹਾਲਤ ਵਿਚ ਉਦੋਂ ਇੱਕ ਹੋਰ ਅਧਿਆਇ ਜੁੜ ਗਿਆ ਜਦੋਂ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ, ਸਕਾਟ ਰੋਡ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਟਰੱਕਿੰਗ ਕਾਰੋਬਾਰੀ ਦਫ਼ਤਰ ਅਤੇ ਵਾਹਨਾਂ ‘ਤੇ ਅਣਪਛਾਤੇ ਅਨਸਰਾਂ ਨੇ ਗੋਲੀਬਾਰੀ ਕਰ ਦਿੱਤੀ। ਮਿਲੀਆਂ ਰਿਪੋਰਟਾਂ ਅਨੁਸਾਰ ਇਸ ਗੋਲੀਬਾਰੀ ਵਿੱਚ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ ਹੈ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਕੈਨੇਡਾ ਦੀ ਖੁਫੀਆ ਏਜੰਸੀਆਂ ਵਲੋਂ ਜਾਰੀ ਕੀਤੀ ਗਈ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਅਤੇ ਜਾਸੂਸੀ ਗਤੀਵਿਧੀਆਂ ਵਿਆਪਕ, ਸੂਝਵਾਨ ਅਤੇ ਨਿਰੰਤਰ ਜਾਰੀ ਹਨ। ਵਿਦੇਸ਼ੀ ਦਖਲਅੰਦਾਜ਼ੀ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੀ ਹੱਦ ਸਪੱਸ਼ਟ ਹੋਈ ਹੈ । ਭਾਰਤੀ ਅਧਿਕਾਰੀ, ਜਿਨ੍ਹਾਂ ਵਿੱਚ ਉਨ੍ਹਾਂ ਦੇ ਕੈਨੇਡਾ-ਅਧਾਰਤ ਪ੍ਰੌਕਸੀ ਏਜੰਟ ਸ਼ਾਮਲ ਹਨ, ਕਈ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ, ਇਹ ਗਤੀਵਿਧੀਆਂ ਧੋਖੇਬਾਜ਼, ਗੁਪਤ ਜਾਂ ਧਮਕੀ ਭਰੀਆਂ ਹੁੰਦੀਆਂ ਹਨ, ਤਾਂ ਉਹਨਾਂ ਨੂੰ ਵਿਦੇਸ਼ੀ ਦਖਲਅੰਦਾਜ਼ੀ ਮੰਨਿਆ ਜਾਂਦਾ ਹੈ। ਨਰਿੰਦਰ ਮੋਦੀ ਦੇ ਦੁਬਾਰਾ ਚੁਣੇ ਜਾਣ ਨਾਲ, ਭਾਰਤ ਦਾ ਰਾਜਨੀਤਿਕ ਰਸਤਾ ਇੱਕ ਹਿੰਦੂ-ਰਾਸ਼ਟਰਵਾਦੀ ਨੀਤੀ ਏਜੰਡੇ ਦੀ ਨਿਰੰਤਰਤਾ ਹੋਵੇਗਾ । ਰਘਬੀਰ ਸਿੰਘ ਨਿਝਰ ਨੇ ਜਾਂਚ ਅਧਿਕਾਰੀਆਂ ਕੋਲ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਪਾਸੋਂ ਕੁਝ ਸਮੇਂ ਤੋਂ ਭਾਰਤੀ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੇ 5 ਲੱਖ ਡਾਲਰ ਦੀ ਫਰੌਤੀ ਮੰਗੀ ਜਾ ਰਹੀ ਸੀ ਤੇ ਨਾ ਦੇਣ ਤੇ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਜਿਕਰਯੋਗ ਹੈ ਕਿ ਸ. ਰਘਬੀਰ ਸਿੰਘ ਨਿਝਰ, ਮਰਹੂਮ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿਝਰ ਦੇ ਚਚੇਰੇ ਭਰਾ ਹਨ ਤੇ ਸਥਾਨਕ ਸਿੱਖ ਸਿਆਸਤ ਵਿਚ ਸਰਗਰਮ ਹਨ, ਕੁਝ ਅਰਸਾ ਪਹਿਲਾਂ ਇਨ੍ਹਾਂ ਦੀ ਰਿਹਾਇਸ਼ ‘ਤੇ ਵੀ ਗੋਲੀਬਾਰੀ ਹੋ ਚੁੱਕੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਦੀਪ ਸਿੰਘ ਨਿਝਰ ਦਾ ਗੁਰਦੁਆਰੇ ਦੇ ਪ੍ਰਧਾਨ ਹੁੰਦਿਆਂ 2 ਵਰ੍ਹੇ ਪਹਿਲਾਂ 18 ਜੂਨ 2023 ਨੂੰ ਗੁਰਦੁਆਰੇ ਦੀ ਪਾਰਕਿੰਗ ਵਿਚ ਹੀ ਗੋਲੀਆਂ ਮਾਰਕੇ ਸ਼ਹੀਦ ਕਰ ਦਿੱਤਾ ਗਿਆ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News