ਇਰਾਨ : ਇਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੇ ਆਪਣੇ ਪਹਿਲੇ ਟੈਲੀਵਿਜ਼ਨ ਭਾਸ਼ਣ ਵਿੱਚ, ਜੋ ਇਰਾਨ-ਇਜ਼ਰਾਈਲ ਜੰਗਬੰਦੀ ਤੋਂ ਬਾਅਦ ਆਇਆ, ਅਮਰੀਕਾ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਜੇ ਅਮਰੀਕਾ ਨੇ ਭਵਿੱਖ ਵਿੱਚ ਕੋਈ ਹਮਲਾ ਕੀਤਾ ਤਾਂ ਈਰਾਨ ਮੱਧ-ਪੂਰਬ ਵਿੱਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਵੇਗਾ। ਖਮੇਨੀ ਨੇ ਕਿਹਾ, “ਇਸਲਾਮੀ ਗਣਰਾਜ ਨੇ ਅਮਰੀਕਾ ਦੇ ਮੂੰਹ ‘ਤੇ ਥੱਪੜ ਮਾਰਿਆ। ਅਸੀਂ ਖੇਤਰ ਵਿੱਚ ਇੱਕ ਮਹੱਤਵਪੂਰਨ ਅਮਰੀਕੀ ਅੱਡੇ ‘ਤੇ ਹਮਲਾ ਕੀਤਾ।” ਉਨ੍ਹਾਂ ਨੇ ਜ਼ੋਰ ਦਿੱਤਾ ਕਿ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਦੁਹਰਾਈ ਜਾ ਸਕਦੀ ਹੈ ਅਤੇ ਈਰਾਨ ਕੋਲ ਖੇਤਰ ਵਿੱਚ ਅਮਰੀਕੀ ਠਿਕਾਣਿਆਂ ਤੱਕ ਪਹੁੰਚ ਹੈ।
ਇਹ ਟਿੱਪਣੀਆਂ ਉਸ ਸਮੇਂ ਆਈਆਂ ਹਨ ਜਦੋਂ ਤਹਿਰਾਨ ਨੇ ਕਤਰ ਵਿੱਚ ਅਲ ਉਦੀਦ ਏਅਰ ਬੇਸ ‘ਤੇ 19 ਬੈਲਿਸਟਿਕ ਮਿਜ਼ਾਈਲਾਂ ਦਾਗੀਆਂ, ਜੋ ਕਿ ਅਮਰੀਕੀ ਹਮਲੇ ਦੇ ਜਵਾਬ ਵਿੱਚ ਕੀਤਾ ਗਿਆ ਸੀ। ਖਮੇਨੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਹਮਲਿਆਂ ਬਾਰੇ ਟਿੱਪਣੀਆਂ ਨੂੰ “ਵਧਾ-ਚੜ੍ਹਾ ਕੇ ਪੇਸ਼ ਕੀਤਾ ਗਿਆ” ਦੱਸਿਆ ਅਤੇ ਦਾਅਵਾ ਕੀਤਾ ਕਿ ਅਮਰੀਕਾ ਨੇ “ਇਸ ਯੁੱਧ ਤੋਂ ਕੁਝ ਵੀ ਹਾਸਲ ਨਹੀਂ ਕੀਤਾ”।
ਖਮੇਨੀ ਨੇ ਸਾਫ਼ ਕੀਤਾ ਕਿ surrender (ਆਤਮ ਸਮਰਪਣ) ਕਦੇ ਨਹੀਂ ਹੋਵੇਗੀ ਅਤੇ ਜੇਕਰ ਕੋਈ ਹਮਲਾ ਹੋਇਆ ਤਾਂ “ਦੁਸ਼ਮਣ ਨੂੰ ਜ਼ਰੂਰ ਭਾਰੀ ਕੀਮਤ ਚੁਕਾਉਣੀ ਪਵੇਗੀ”।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਮਰੀਕਾ ਨੇ ਇਸ ਲਈ ਦਖ਼ਲ ਦਿੱਤਾ ਕਿਉਂਕਿ “ਉਸਨੂੰ ਲੱਗਦਾ ਸੀ ਕਿ ਜੇਕਰ ਉਸਨੇ ਦਖ਼ਲ ਨਹੀਂ ਦਿੱਤਾ, ਤਾਂ ਜ਼ਾਇਓਨਿਸਟ ਰਾਜ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ”।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









