Home » ਨਵੀਂ ਦਿੱਲੀ » ਦਿੱਲੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਘੋਰ ਉਲੰਘਣਾ, ਕਮੇਟੀ ਪ੍ਰਬੰਧਕਾਂ ਨੂੰ ਤਖਤ ਸਾਹਿਬ ਤੇ ਸੱਦਣ ਦੀ ਮੰਗ: ਪੀਤਮਪੁਰਾ

ਦਿੱਲੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਘੋਰ ਉਲੰਘਣਾ, ਕਮੇਟੀ ਪ੍ਰਬੰਧਕਾਂ ਨੂੰ ਤਖਤ ਸਾਹਿਬ ਤੇ ਸੱਦਣ ਦੀ ਮੰਗ: ਪੀਤਮਪੁਰਾ

SHARE ARTICLE

118 Views

 

ਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਵਾਰ ਵਾਰ ਆਪਹੁਦਰੀ ਕਾਰਵਾਈਆਂ ਕਰਕੇ ਜਿੱਥੇ ਪੰਥ ਨੂੰ ਵੰਗਾਰ ਪਾਂਦੇ ਹਨ ਓਥੇ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁੱਜਦੀ ਹੈ । ਸ਼੍ਰੋਮਣੀ ਅਕਾਲੀ ਦਲ ਦੀ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਨੈਸ਼ਨਲ ਕੌਰ ਕਮੇਟੀ ਦੇ ਮੈਂਬਰ ਜਸਮੀਤ ਸਿੰਘ ਪੀਤਮਪੁਰਾ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਇਸੇ ਤਰ੍ਹਾਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ 21 ਮਈ 2025 ਨੂੰ ਜਾਰੀ ਕੀਤੇ ਗਏ ਆਦੇਸ਼ ਦੀ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਅਵਗਿਆ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਨੂੰ ਅਣਗੋਲਿਆ ਕੀਤਾ ਗਿਆ ਹੈ। ਇਹ ਅਵਗਿਆ 25 ਜੂਨ ਨੂੰ ਦਿੱਲੀ ਕਮੇਟੀ ਦੇ ਹੋਏ ਜਨਰਲ ਇਜਲਾਸ ਦੌਰਾਨ ਹੋਈ ਹੈ। ਕਿਉਂਕਿ ਪੰਥਕ ਸੇਵਾਵਾਂ ਉਤੇ ਲੱਗੀ ਰੋਕ ਦੇ ਬਾਵਜੂਦ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਭਾਈ ਬਲਦੇਵ ਸਿੰਘ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਇਸ ਇਜਲਾਸ ‘ਚ ਨਾਂ ਕੇਵਲ ਸ਼ਾਮਲ ਹੋਏ ਸਨ, ਸਗੋਂ ਸਰਕਾਰੀ ਦਖਲਅੰਦਾਜ਼ੀ ਨਾਲ ਮਨਮਰਜੀ ਰਾਹੀਂ ਕਰਵਾਏ ਗਏ ਚੋਣਾਂ ਵਿਚ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰੋਪੇ ਦਿੰਦਿਆਂ ਦੀਆਂ ਇਨ੍ਹਾਂ ਦੀ ਫੋਟੋਆਂ ਵੀ ਸੋਸ਼ਲ ਮੀਡੀਆ ਉਤੇ ਆਈਆਂ ਸਨ। ਦਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ 21 ਮਈ ਨੂੰ 3/222 ਰਾਹੀਂ ਜਾਰੀ ਕੀਤੇ ਗਏ ਆਦੇਸ਼ ਅਨੁਸਾਰ; “ਭਾਈ ਬਲਦੇਵ ਸਿੰਘ ਅਤੇ ਭਾਈ ਗੁਰਦਿਆਲ ਸਿੰਘ ਨੂੰ ਵੀ ਆਦੇਸ਼ ਕੀਤਾ ਜਾਂਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਹੁਕਮ ਅਦੂਲੀ ਕਰਨ ਦੇ ਮੱਦੇਨਜ਼ਰ ਇਹ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ, ਉਦੋਂ ਤੱਕ ਇਨ੍ਹਾਂ ਦੋਵਾਂ ਦੀਆਂ ਪੰਥਕ ਸੇਵਾਵਾਂ ਉੱਤੇ ਰੋਕ ਲਗਾਈ ਜਾਂਦੀ ਹੈ।” ਇਹ ਹੀ ਨਹੀਂ ਸਗੋਂ ਕਰਵਾਈ ਗਈ ਚੋਣਾਂ ਵਿਚ ਚਾਰ ਤਖਤ ਸਾਹਿਬਾਨ ਦੇ ਜੱਥੇਦਾਰ ਸਾਹਿਬਾਨਾਂ ਨੂੰ ਨਾ ਸੱਦ ਕੇ ਸਿਰਫ ਤਖਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਜਿਨ੍ਹਾਂ ਦੀ ਪੰਥਕ ਸੇਵਾਵਾਂ ਤੇ ਰੋਕ ਲਗਾਈ ਗਈ ਹੈ, ਨੂੰ ਸੱਦ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਦੀ ਤੋਹੀਨ ਕੀਤੀ ਹੈ ਇਸ ਲਈ ਕਮੇਟੀ ਪ੍ਰਬੰਧਕਾਂ ਨੂੰ ਤੁਰੰਤ ਸ੍ਰੀ ਅਕਾਲ ਤਖਤ ਸਾਹਿਬ ਤੇ ਸੱਦ ਕੇ ਇਸ ਉਲੰਘਣਾ ਦੀ ਪੁੱਛਗਿਚ ਕਰਣ ਦੇ ਨਾਲ ਮਿਸਾਲੀ ਸਜ਼ਾ ਲਗਾਣੀ ਚਾਹੀਦੀ ਹੈ ਜਿਸ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਕੌਈ ਉਲੰਘਣਾ ਨਾ ਕਰ ਸਕੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News