ਕਈ ਪਟਰੋਲ ਪੰਪ ਵਾਲਿਆਂ ਕੋਲੋਂ ਮੁਕਿਆ ਪਟਰੋਲ
ਪੰਜਾਬਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹੜਤਾਲ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਪਾਂ ਉਪਰ ਲੱਗੀਆਂ ਲੰਬੀਆਂ ਲਾਈਨਾਂ ਕਈ ਪੰਪਾਂ ਉਪਰ ਪਟਰੋਲ ਮੁਕਿਆ ।ਲੋਕਾਂ ਵਿਚ ਹਫੜਾ ਦਫੜੀ ਮੱਚੀ ਪਈ ਤੜਕੇ ਤੜਕੇ ਉੱਠ ਕੇ ਲੰਬੀਆਂ ਲਾਈਨਾਂ ਵਿੱਚ ਲੱਗ ਕੇ ਤੇਲ ਪਵਾਉਣਾ ਪਿਆ।ਜੇਕਰ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਮ ਆਦਮੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦਾ ਹੈ। ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਫਲ, ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਇਲਾਵਾ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਪੈਟਰੋਲ ਪੰਪਾਂ ਉਪਰ ਲੰਬੀਆਂ ਲਾਈਨਾਂ ਲੱਗੀਆਂ ਦੇਖਣ ਨੂੰ ਮਿਲੀਆਂ।
ਟਰੱਕ ਡਰਾਈਵਰ ਕਿਉਂ ਕਰ ਰਹੇ ਹਨ ਵਿਰੋਧ?: ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਬੱਸ ਅਤੇ ਟਰੱਕ ਡਰਾਈਵਰ ਸੜਕਾਂ ‘ਤੇ ਉਤਰ ਆਏ ਹਨ। ਨਵੇਂ ਕਾਨੂੰਨ ਅਨੁਸਾਰ ਹਿੱਟ ਐਂਡ ਰਨ ਕੇਸ ਵਿੱਚ ਜੇਕਰ ਬੱਸ ਜਾਂ ਟਰੱਕ ਡਰਾਈਵਰ ਦੀ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਕਿਸੇ ਦੀ ਮੌਤ ਹੋ ਜਾਂਦੀ ਹੈ ਅਤੇ ਡਰਾਈਵਰ ਪੁਲਿਸ ਜਾਂ ਮੈਜਿਸਟਰੇਟ ਨੂੰ ਦੱਸੇ ਬਿਨਾਂ ਭੱਜ ਜਾਂਦਾ ਹੈ ਤਾਂ ਉਸ ਨੂੰ 10 ਸਾਲ ਦੀ ਕੈਦ ਦੀ ਵਿਵਸਥਾ ਹੈ। 7 ਲੱਖ ਰੁਪਏ ਦਾ ਜੁਰਮਾਨਾ ਨਵੀਂ ਵਿਵਸਥਾ ਸਾਰੇ ਦੋਪਹੀਆ ਵਾਹਨ, ਕਾਰ, ਬੱਸ, ਟਰੱਕ ਅਤੇ ਟੈਂਕਰ ਡਰਾਈਵਰਾਂ ‘ਤੇ ਲਾਗੂ ਹੋਵੇਗੀ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।