Home » ਨਵੀਂ ਦਿੱਲੀ » ਵਿਕਰਮਜੀਤ ਸਾਹਨੀ ਨੇ ਦਿਲਜੀਤ ਦੋਸਾਂਝ ਦੇ ਹਕ਼ ਵਿਚ ਕੀਤੀ ਆਵਾਜ਼ ਬੁਲੰਦ

ਵਿਕਰਮਜੀਤ ਸਾਹਨੀ ਨੇ ਦਿਲਜੀਤ ਦੋਸਾਂਝ ਦੇ ਹਕ਼ ਵਿਚ ਕੀਤੀ ਆਵਾਜ਼ ਬੁਲੰਦ

SHARE ARTICLE

157 Views

ਨਵੀਂ ਦਿੱਲੀ 29 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਸ਼ਹੂਰ ਕਲਾਕਾਰ ਦਿਲਜੀਤ ਦੋਸਾਂਝ ਦੀ ਦੇਸ਼ ਭਗਤੀ ‘ਤੇ ਸਵਾਲ ਉਠਾਉਣ ਵਾਲੀ ਆਲੋਚਨਾ ਦਾ ਵਿਰੁੱਧ ਵਿਰੋਧ ਕਰਦਿਆਂ ਇਸਨੂੰ ਦੋਸਾਂਝ ਵਰਗੇ ਮਹਾਨ ਕਲਾਕਾਰ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ। ਫਿਲਮ ‘ਸਰਦਾਰ ਜੀ 3’ ਦੇ ਹਵਾਲੇ ਨਾਲ ਪੈਦਾ ਹੋ ਵਿਵਾਦ ਦਾ ਹਵਾਲਾ ਦਿੰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਸ ਫਿਲਮ ਅਤੇ ਦਿਲਜੀਤ ਦੋਸਾਂਝ ਦੀ ਦੇਸ਼ ਭਗਤੀ ‘ਤੇ ਹਮਲਾ ਕਰਨਾ ਬੇਇਨਸਾਫ਼ੀ ਜਾਪਦਾ ਹੈ, ਖਾਸ ਕਰਕੇ ਜਦੋਂ ਉਨ੍ਹਾਂ ਨੇ ਸਬੂਤਾਂ ਸਹਿਤ ਸਪੱਸ਼ਟ ਕੀਤਾ ਹੈ ਕਿ ਇਹ ਫਿਲਮ ਦੁਖਦਾਈ ਪਹਿਲਗਾਮ ਘਟਨਾ ਤੋਂ ਬਹੁਤ ਪਹਿਲਾਂ, ਫਰਵਰੀ ਵਿੱਚ ਸ਼ੂਟ ਕੀਤੀ ਗਈ ਸੀ, ਜਿਸ ਦੌਰਾਨ ਇੱਕ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਵੀ ਹੋਇਆ ਸੀ। ਉਹਨਾ ਅਪੀਲ ਕੀਤੀ ਕਿ ਸਾਨੂੰ ਕਿਸੇ ਬਾਰੇ ਨਿਰਣਾ ਕਰਦੇ ਸਮੇਂ ਸਮਾਂ-ਸੀਮਾ ਜਾਂ ਤੱਥਾਂ ਨੂੰ ਉਲਝਾਉਣਾ ਨਹੀਂ ਚਾਹੀਦਾ। ਡਾ. ਸਾਹਨੀ ਨੇ ਦਿਲਜੀਤ ਦੋਸਾਂਝ ਦੀ ਜਨਤਕ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਲਈ ਵੀ ਪ੍ਰਸ਼ੰਸਾ ਕਰਦਿਆਂ ਫਿਲਮ ਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦੇ ਉਨ੍ਹਾਂ ਦੇ ਫੈਸਲੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਕੇ ਅਤੇ ਭਾਰਤੀ ਸਿਨੇਮਾਘਰਾਂ ਵਿੱਚ ਫਿਲਮ ਰਿਲੀਜ਼ ਨਾ ਕਰਨ ਦਾ ਫੈਸਲਾ ਕਰਕੇ ਦੇਸ਼ ਪ੍ਰਤੀ ਸ਼ਾਨਦਾਰ ਭਾਵਨਾ ਦਾ ਪ੍ਰਗਟਾ ਕੀਤਾ ਹੈ।
ਭਾਰਤੀ ਸੱਭਿਆਚਾਰ ਦੇ ਵਿਸ਼ਵਵਿਆਪੀ ਰਾਜਦੂਤ ਵਜੋਂ ਦਿਲਜੀਤ ਦੀ ਅਨਮੋਲ ਭੂਮਿਕਾ ਦਾ ਹਵਾਲਾ ਦਿੰਦੇ ਹੋਏ, ਡਾ. ਸਾਹਨੀ ਨੇ ਕਿਹਾ ਕਿ ਕਲਾਕਾਰ ਦੀ ਨਾਗਰਿਕਤਾ ਰੱਦ ਕਰਨ ਅਤੇ ਉਸਦੇ ਸੰਗੀਤ ‘ਤੇ ਪਾਬੰਦੀ ਲਗਾਉਣ ਦੇ ਐਫ ਡਬਲਊ ਆਈ ਸੀ ਈ ਦੇ ਸੱਦੇ ਨੂੰ ਬਹੁਤ ਉਲਾਰ ਅਤੇ ਅਣਉਚਿਤ ਫੈਸਲਾ ਦੱਸਦਿਆਂ ਉਹਨਾ ਕਿਹਾ ਕਿ ਕੋਚੇਲਾ ਤੋਂ ਲੈ ਕੇ ਮੈੱਟ ਗਾਲਾ ਤੱਕ, ਦਿਲਜੀਤ ਨੇ ਭਾਰਤ ਨੂੰ ਮਾਣ ਦਿਵਾਇਆ ਹੈ। ਉਸ ਨੇ ਹਮੇਸ਼ਾ ਕਿਹਾ ਹੈ ਕਿ ਉਹ ਇੱਕ ਮਾਣਮੱਤਾ ਭਾਰਤੀ ਅਤੇ ਮਾਣਮੱਤਾ ਪੰਜਾਬੀ ਹੈ। ਸਾਨੂੰ ਆਪਣੇ ਸੱਭਿਆਚਾਰਕ ਨਾਇਕਾਂ ਦਾ ਜਸ਼ਨ ਮਨਾਉਣਾ ਚਾਹੀਦਾ ਹੈ ਅਤੇ ਗਲਤ ਜਾਣਕਾਰੀ ਅਤੇ ਤਰਕਹੀਣਤਾ ‘ਤੇ ਉਨ੍ਹਾਂ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ