Home » ਨਵੀਂ ਦਿੱਲੀ » ਕਾਲਕਾ ਅਤੇ ਕਾਹਲੋਂ ਨੂੰ ਮੁੜ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਬਣਨ ਤੇ ਅਖੰਡ ਕੀਰਤਨੀ ਜੱਥੇ ਨੇ ਕੀਤਾ ਸਨਮਾਨਿਤ

ਕਾਲਕਾ ਅਤੇ ਕਾਹਲੋਂ ਨੂੰ ਮੁੜ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਬਣਨ ਤੇ ਅਖੰਡ ਕੀਰਤਨੀ ਜੱਥੇ ਨੇ ਕੀਤਾ ਸਨਮਾਨਿਤ

SHARE ARTICLE

132 Views

ਨਵੀਂ ਦਿੱਲੀ 29 ਜੂਨ (ਮਨਪ੍ਰੀਤ ਸਿੰਘ ਖਾਲਸਾ):- ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਤੋਂ ਪ੍ਰਧਾਨ ਅਤੇ ਸਕੱਤਰ ਬਣਨ ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਨਮਾਨਿਤ ਕੀਤਾ ਗਿਆ ਹੈ । ਇਸ ਬਾਰੇ ਗੱਲਬਾਤ ਕਰਦਿਆਂ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਦਸਿਆ ਕਿ ਕਮੇਟੀ ਦੇ ਜਨਰਲ ਇਜਲਾਸ ਦੀਆਂ ਚੋਣਾਂ ਵਿਚ ਹਰਮੀਤ ਸਿੰਘ ਕਾਲਕਾ ਨੂੰ ਮੁੜ ਤੋਂ ਕਮੇਟੀ ਦੇ ਪ੍ਰਧਾਨ ਅਤੇ ਜਗਦੀਪ ਸਿੰਘ ਕਾਹਲੋਂ ਨੂੰ ਜਨਰਲ ਸਕੱਤਰ ਦੀ ਸੇਵਾ ਸੋਪੀ ਗਈ ਹੈ ਜਿਸ ਕਰਕੇ ਜੱਥੇ ਦੇ ਸਿੰਘਾਂ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਕਮੇਟੀ ਦਫਤਰ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕਰਣ ਦੇ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਕੋਲੋਂ ਉੱਮੀਦ ਕਰਦੇ ਹਾਂ ਕਿ ਜਿਸ ਤਰ੍ਹਾਂ ਕਮੇਟੀ ਵਲੋਂ ਜੱਥੇ ਨੂੰ ਸਮਾਗਮ ਕਰਵਾਣ ਲਈ ਅਤੇ ਹੋਰ ਪੰਥਕ ਸੇਵਾਵਾਂ ਵਾਸਤੇ ਭਰਪੂਰ ਸਹਿਯੋਗ ਮਿਲਦਾ ਆ ਰਿਹਾ ਸੀ ਓਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ । ਇਸ ਮੌਕੇ ਭਾਈ ਅਰਵਿੰਦਰ ਸਿੰਘ ਰਾਜਾ ਜੀ ਦੇ ਨਾਲ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ, ਭਾਈ ਅਰੁਣਪਾਲ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਣਬੀਰ ਸਿੰਘ ਚਾਚਾ ਜੀ, ਭਾਈ ਗੁਰਮੀਤ ਸਿੰਘ ਮੈਕੇਨਿਕ, ਭਾਈ ਜਸਪ੍ਰੀਤ ਸਿੰਘ ਲਵਲੀ, ਭਾਈ ਗੁਰਮੀਤ ਸਿੰਘ ਵਿਕਾਸਪੁਰੀ, ਭਾਈ ਰਣਜੀਤ ਸਿੰਘ, ਹੀਰਾ ਜੀ ਅਤੇ ਹੋਰ ਬਹੁਤ ਸਾਰੇ ਸਿੰਘ ਹਾਜਿਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ