Home » ਨਵੀਂ ਦਿੱਲੀ » ਦਲਜੀਤ ਦੁਸਾਂਝ ਵਰਗੇ ਮਹਾਨ ਕਲਾਕਾਰ ਨਾਲ ਕੀਤੀ ਜਾ ਰਹੀ ਹੈ ਬੇਇਨਸਾਫੀ: ਪਰਮਜੀਤ ਸਿੰਘ ਵੀਰਜੀ

ਦਲਜੀਤ ਦੁਸਾਂਝ ਵਰਗੇ ਮਹਾਨ ਕਲਾਕਾਰ ਨਾਲ ਕੀਤੀ ਜਾ ਰਹੀ ਹੈ ਬੇਇਨਸਾਫੀ: ਪਰਮਜੀਤ ਸਿੰਘ ਵੀਰਜੀ

SHARE ARTICLE

151 Views

ਨਵੀਂ ਦਿੱਲੀ 30 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਪਰਮਜੀਤ ਸਿੰਘ ਵੀਰ ਜੀ ਨੇ ਪੰਜਾਬੀ ਅਦਾਕਾਰ ਸ. ਦਲਜੀਤ ਸਿੰਘ ਦੁਸਾਂਝ ਦੀ ਨਵੀਂ ਆ ਰਹੀ ਫਿਲਮ ‘ਸਰਦਾਰ ਜੀ 3’ ਉੱਤੇ ਲਾਈ ਗਈ ਰੋਕ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਦਸਿਆ ਕਿ ਹਾਨੀਆ ਆਮਿਰ ਕਾਰਨ ਸੱਜੇ-ਪੱਖੀ ਵਿਚਾਰਧਾਰਾ ਵਾਲੇ ਲੋਕਾਂ ਵੱਲੋਂ ਫਿਲਮ ਦੇ ਵਿਰੋਧ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਹ ਇਕ ਛੋਟੀ ਸੋਚ ਦਾ ਪ੍ਰਗਟਾਵਾ ਅਤੇ ਸਿੱਖਾਂ ਦੇ ਅਕਸ ਨੂੰ ਖਰਾਬ ਕਰਣ ਦੀ ਚਿੰਤਾਜਨਕ ਕੋਸ਼ਿਸ਼ ਹੈ । ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਦੁਸਾਂਝ ਇੱਕ ਅਜਿਹਾ ਕਲਾਕਾਰ ਹੈ ਜੋ ਸਿੱਖੀ, ਪੰਜਾਬੀਅਤ ਅਤੇ ਗੁਰਮੁਖੀ ਲਿਪੀ ਦੀ ਸੱਭਿਆਚਾਰਕ ਪਛਾਣ ਨੂੰ ਗੌਰਵ ਨਾਲ ਪੇਸ਼ ਕਰਦਾ ਆ ਰਿਹਾ ਹੈ। ਉਹਨਾਂ ਯਾਦ ਕਰਵਾਇਆ ਕਿ ਦਲਜੀਤ ਦੁਸਾਂਝ ਨੇ 1984 ਦੇ ਸਿੱਖ ਨਸਲਕੁਸ਼ੀ ਦੇ ਦਰਦ ਨੂੰ ਆਪਣੀ ਫਿਲਮਾਂ ਰਾਹੀਂ ਜਗਤ ਅੱਗੇ ਪੇਸ਼ਕਾਰੀ ਕੀਤੀ, ਜਿਵੇਂ ਜਸਵੰਤ ਸਿੰਘ ਖਾਲੜਾ ਤੇ ਬਣੀ ‘ਪੰਜਾਬ 95’ ਵਿੱਚ ਵਧੇਰੇ ਕੱਟ ਲਗਾਏ ਗਏ ਸਨ । ਉਨ੍ਹਾਂ ਵਲੋਂ ਕੀਤੀਆਂ ਗਈਆਂ ਕਈ ਫਿਲਮਾਂ ਨੇ ਸਿੱਖ ਕੌਮ ਦੀ ਹਕੀਕਤ ਅਤੇ ਇਤਿਹਾਸ ਨੂੰ ਨਵੀਂ ਪੀੜ੍ਹੀ ਦੇ ਸ਼ਾਹਮਣੇ ਲਿਆਂਦਾ ਹੈ । ਉਨ੍ਹਾਂ ਕਿਹਾ ਕਿ ਦਲਜੀਤ ਦੁਸਾਂਝ ਨੇ ਮੈਟ ਗੈਲਾ ਵਿੱਚ ਪੱਗ, ਕਿਰਪਾਨ, ਗੁਰਮੁਖੀ ਲਿਪੀ ਅਤੇ ਪੰਜਾਬ ਦੇ ਨਕਸ਼ੇ ਨਾਲ ਜਾ ਕੇ ਸਿੱਖੀ ਅਤੇ ਪੰਜਾਬੀ ਪਹਿਚਾਨ ਨੂੰ ਵਿਸ਼ਵ ਭਰ ਵਿੱਚ ਸਨਮਾਨ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਸ ਫਿਲਮ ਅਤੇ ਦਲਜੀਤ ਦੁਸਾਂਝ ਤੇ ਹਮਲਾ ਕਰਨਾ ਬੇਇਨਸਾਫ਼ੀ ਜਾਪਦਾ ਹੈ, ਖਾਸ ਕਰਕੇ ਜਦੋਂ ਉਨ੍ਹਾਂ ਨੇ ਸਬੂਤਾਂ ਸਹਿਤ ਸਪੱਸ਼ਟ ਕੀਤਾ ਹੈ ਕਿ ਇਹ ਫਿਲਮ ਦੁਖਦਾਈ ਪਹਿਲਗਾਮ ਘਟਨਾ ਤੋਂ ਬਹੁਤ ਪਹਿਲਾਂ, ਫਰਵਰੀ ਵਿੱਚ ਸ਼ੂਟ ਕੀਤੀ ਗਈ ਸੀ, ਜਿਸ ਦੌਰਾਨ ਇੱਕ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਵੀ ਹੋਇਆ ਸੀ। ਅੰਤ ਵਿਚ ਵੀਰ ਜੀ ਨੇ ਦਲਜੀਤ ਦੁਸਾਂਝ ਦੀ ਦੇਸ਼ ਭਗਤੀ ‘ਤੇ ਸਵਾਲ ਉਠਾਉਣ ਵਾਲੀ ਆਲੋਚਨਾ ਦੇ ਵਿਰੁੱਧ ਵਿਰੋਧ ਕਰਦਿਆਂ ਇਸਨੂੰ ਦਲਜੀਤ ਦੁਸਾਂਝ ਵਰਗੇ ਮਹਾਨ ਕਲਾਕਾਰ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ