Home » ਮਾਝਾ » ਗਿਆਨੀ ਰਘਬੀਰ ਸਿੰਘ ਦਾ ਹਾਈ ਕੋਰਟ ਜਾਣਾ ਪੰਥਕ ਪ੍ਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਣੌਤੀ – ਬ੍ਰਹਮਪੁਰਾ

ਗਿਆਨੀ ਰਘਬੀਰ ਸਿੰਘ ਦਾ ਹਾਈ ਕੋਰਟ ਜਾਣਾ ਪੰਥਕ ਪ੍ਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਣੌਤੀ – ਬ੍ਰਹਮਪੁਰਾ

SHARE ARTICLE

155 Views

ਗਿਆਨੀ ਰਘਬੀਰ ਸਿੰਘ ਦਾ ਹਾਈ ਕੋਰਟ ਜਾਣਾ ਪੰਥਕ ਪ੍ਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਿੱਧੀ ਚੁਣੌਤੀ – ਬ੍ਰਹਮਪੁਰਾ

 

ਤਰਨ ਤਾਰਨ 30 ਜੂਨ  (ਗੁਰਪ੍ਰੀਤ ਸਿੰਘ ਸੈਡੀ) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਸਾਬਕਾ ਵਿਧਾਇਕ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ, ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਨੂੰ ਸਿੱਖ ਪੰਥ ਦੀਆਂ ਪ੍ਰੰਪਰਾਵਾਂ ਅਤੇ ਸੰਸਥਾਵਾਂ ਦੀ ਪ੍ਰਭੂਸੱਤਾ ‘ਤੇ ਇੱਕ ਸੋਚਿਆ-ਸਮਝਿਆ ਹਮਲਾ ਕਰਾਰ ਦਿੱਤਾ ਹੈ।

ਸ੍ਰ. ਬ੍ਰਹਮਪੁਰਾ ਨੇ ਕਿਹਾ, “ਇਹ ਬਹੁਤ ਹੀ ਮੰਦਭਾਗਾ ਅਤੇ ਹੈਰਾਨੀਜਨਕ ਹੈ ਕਿ ਸਿੱਖ ਪੰਥ ਦੇ ਸਭ ਤੋਂ ਸਤਿਕਾਰਤ ਅਹੁਦਿਆਂ ‘ਤੇ ਬਿਰਾਜਮਾਨ ਰਹੀ ਸ਼ਖ਼ਸੀਅਤ ਅੱਜ ਪੰਥਕ ਮਸਲਿਆਂ ਦੇ ਹੱਲ ਲਈ ਦੁਨਿਆਵੀ ਅਦਾਲਤਾਂ ਦਾ ਦਰਵਾਜ਼ਾ ਖੜਕਾ ਰਹੀ ਹੈ। ਇਹ ਕਾਰਵਾਈ ਸਿੱਖ ਇਤਿਹਾਸ ਵਿੱਚ ਇੱਕ ਕਾਲੇ ਦਿਨ ਵਜੋਂ ਯਾਦ ਰੱਖੀ ਜਾਵੇਗੀ।

 

ਗਿਆਨੀ ਰਘਬੀਰ ਸਿੰਘ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਸਵਾਲ ਕੀਤਾ, “ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੇ ਫ਼ੈਸਲੇ ਦੁਨਿਆਵੀ ਅਦਾਲਤਾਂ ਵਿੱਚ ਕਦੋਂ ਤੋਂ ਚੁਣੌਤੀ ਦਿੱਤੇ ਜਾਣ ਲੱਗੇ? ਸਿੱਖ ਸੰਸਥਾਵਾਂ ਦੇ ਫ਼ੈਸਲੇ ਕੇਵਲ ਤਾਂ ਕੇਵਲ ਸਿੱਖ ਪੰਥ ਦੀ ਅਦਾਲਤ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਹੁੰਦੇ ਹਨ। ਕੀ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਪੰਥ ਦੇ ਨਿਆਂ ਪ੍ਰਬੰਧ, ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ, ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਭਰੋਸਾ ਨਹੀਂ ਰਿਹਾ?ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਤ੍ਰਾਸਦੀ ਹੈ ਕਿ ਜਿਹੜੇ ਗਿਆਨੀ ਰਘਬੀਰ ਸਿੰਘ ਕੱਲ੍ਹ ਤੱਕ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਪੰਥਕ ਰਵਾਇਤਾਂ ਦੇ ਰਖਵਾਲੇ ਸਨ, ਅੱਜ ਉਹ ਖ਼ੁਦ ਹੀ ਨਿੱਜੀ ਸਵਾਰਥਾਂ ਲਈ ਉਨ੍ਹਾਂ ਰਵਾਇਤਾਂ ਦਾ ਗਲਾ ਘੁੱਟ ਰਹੇ ਹਨ। ਉਨ੍ਹਾਂ ਦਾ ਇਹ ਦਾਅਵਾ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਹਟਾਇਆ ਗਿਆ, ਪੂਰੀ ਤਰ੍ਹਾਂ ਬੇਬੁਨਿਆਦ ਹੈ। ਸੱਚ ਤਾਂ ਇਹ ਹੈ ਕਿ ਉਨ੍ਹਾਂ ਵੱਲੋਂ ਦੁਨਿਆਵੀ ਅਦਾਲਤ ਵਿੱਚ ਜਾਣਾ ਖੁਦ ਇੱਕ ਅਜਿਹਾ ਕਦਮ ਹੈ ਜੋ ਪੰਥ ਨੂੰ ਕਮਜ਼ੋਰ ਕਰਦਾ ਹੈ ਅਤੇ ਪੰਥ-ਵਿਰੋਧੀ ਤਾਕਤਾਂ ਨੂੰ ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦਾ ਮੌਕਾ ਦਿੰਦਾ ਹੈ।ਸ੍ਰ. ਬ੍ਰਹਮਪੁਰਾ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਇੱਕ ਚੁਣੀ ਹੋਈ ਪੰਥਕ ਸੰਸਥਾ ਹੈ ਅਤੇ ਇਸਨੂੰ ਆਪਣੇ ਪ੍ਰਬੰਧਕੀ ਫ਼ੈਸਲੇ ਲੈਣ ਦਾ ਪੂਰਾ ਅਧਿਕਾਰ ਹੈ। ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਸ ਲਈ ਪੰਥਕ ਦਾਇਰੇ ਵਿੱਚ ਹੀ ਮੰਚ ਮੌਜੂਦ ਹਨ। ਹਾਈ ਕੋਰਟ ਦਾ ਰੁਖ਼ ਕਰਨਾ ਇਹ ਦਰਸਾਉਂਦਾ ਹੈ ਕਿ ਮਕਸਦ ਪੰਥਕ ਹਿੱਤਾਂ ਦੀ ਰਾਖੀ ਕਰਨਾ ਨਹੀਂ, ਬਲਕਿ ਅਹੁਦੇ ਨਾਲ ਚਿੰਬੜੇ ਰਹਿਣ ਅਤੇ ਪੰਥਕ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ।

 

ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਕਾਰਵਾਈਆਂ ਦੀ ਪਛਾਣ ਕਰਨ ਜੋ ਪੰਥ ਦੀ ਏਕਤਾ ਅਤੇ ਸਿਧਾਂਤਾਂ ਨੂੰ ਢਾਹ ਲਾਉਂਦੀਆਂ ਹਨ। ਸ੍ਰ. ਬ੍ਰਹਮਪੁਰਾ ਨੇ ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਆਪਣੀ ਪਟੀਸ਼ਨ ਵਾਪਸ ਲੈਣ ਅਤੇ ਪੰਥਕ ਪ੍ਰੰਪਰਾਵਾਂ ਅੱਗੇ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਅਤੇ ਸਰਵਉੱਚਤਾ ਨੂੰ ਬਹਾਲ ਰੱਖਣ ਦੀ ਸਲਾਹ ਦਿੱਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ