Home » ਨਵੀਂ ਦਿੱਲੀ » ਦਿਲਜੀਤ ਦੁਸਾਂਝ ਭਾਰਤ ਦਾ ਮਾਣ ਹੈ ਤੇ ਪ੍ਰਧਾਨ ਮੰਤਰੀ ਮੋਦੀ ਵੀ ਹਨ ਉਸਦੇ ਪ੍ਰਸ਼ੰਸਕ: ਕਾਹਲੋਂ

ਦਿਲਜੀਤ ਦੁਸਾਂਝ ਭਾਰਤ ਦਾ ਮਾਣ ਹੈ ਤੇ ਪ੍ਰਧਾਨ ਮੰਤਰੀ ਮੋਦੀ ਵੀ ਹਨ ਉਸਦੇ ਪ੍ਰਸ਼ੰਸਕ: ਕਾਹਲੋਂ

SHARE ARTICLE

155 Views

ਨਵੀਂ ਦਿੱਲੀ, 30 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ‌ ਕਿਹਾ ਹੈ ਕਿ ਪੰਜਾਬੀ ਦੇ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਭਾਰਤ ਦੀ ਕੌਮਾਂਤਰੀ ਪੱਧਰ ’ਤੇ ਪ੍ਰਤੀਨਿਧਤਾ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਉਹਨਾਂ ਦੇ ਪ੍ਰਸ਼ੰਸਕ ਹਨ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਹਲੋਂ ਨੇ ਕਿਹਾ ਕਿ ਦਿਲਜੀਤ ਦੁਸਾਂਝ ਕੌਮਾਂਤਰੀ ਪੱਧਰ ’ਤੇ ਭਾਰਤ ਦੀ ਪ੍ਰਤੀਨਿਧਤਾ ਕਰਦੇ ਹਨ। ਉਹ ਇਕ ਭਾਰਤੀ ਹਨ ਅਤੇ ਭਾਰਤੀ ਹੋਣ ਦਾ ਸਰਟੀਫਿਕੇਟ ਲੈਣ ਦੀ ਕਿਸੇ ਤੋਂ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਦਿਲਜੀਤ ਦੁਸਾਂਝ ਨੇ ਦੁਨੀਆਂ ਭਰ ਵਿਚ ਸੰਗੀਤ ਪ੍ਰੇਮੀਆਂ ਦੇ ਦਿਲ ਜਿੱਤੇ ਹਨ ਅਤੇ ਉਹਨਾਂ ਦੀ ਪ੍ਰਸਿੱਧੀ ਤੋਂ ਖਾਰ ਖਾ ਕੇ ਹੀ ਕੁਝ ਲੋਕ ਉਹਨਾਂ ਦਾ ਵਿਰੋਧ ਕਰ ਰਹੇ ਹਨ। ਸਰਦਾਰ ਕਾਹਲੋਂ ਨੇ ਸਪਸ਼ਟ ਕੀਤਾ ਕਿ ਦਿਲਜੀਤ ਦੁਸਾਂਝ ਦੀ ਫਿਲਮ ’ਸਰਦਾਰ ਜੀ 3’ ਭਾਰਤ ਵਿਚ ਰਿਲੀਜ਼ ਨਹੀਂ ਕੀਤੀ ਗਈ ਅਤੇ ਇਸ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਅਮੀਰ ਦੇ ਕੰਮ ਕਰਨ ’ਤੇ ਜਿਹਨਾਂ ਨੂੰ ਇਤਰਾਜ਼ ਹੈ, ਉਹ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣ ਕਿ ਇਹ ਫਿਲਮ ਪਹਿਲਗਾਮ ਹਮਲਾ ਹੋਣ ਤੋਂ ਕਿਤੇ ਪਹਿਲਾਂ ਸ਼ੁਟ ਕੀਤੀ ਗਈ ਸੀ। ਉਹਨਾਂ ਕਿਹਾ ਕਿ ਦਿਲਜੀਤ ਦੁਸਾਂਝ ਭਾਰਤ ਦੀ ਸਭਿਆਚਾਰਕ ਤੇ ਸੰਸਕ੍ਰਿਤਕ ਵਿਰਾਸਤ ਦੇ ਪ੍ਰਤੀਨਿਧ ਹਨ ਜਿਹਨਾਂ ਦੀ ਆਵਾਜ਼ ਤੇ ਸੰਗੀਤ ਨੇ ਦੁਨੀਆਂ ਭਰ ਵਿਚ ਕਰੋੜਾਂ ਲੋਕਾਂ ਨੂੰ ਆਪਣਾ ਪ੍ਰਸ਼ੰਸਕ ਬਣਾਇਆ ਹੈ। ਉਹਨਾਂ ਕਿਹਾ ਕਿ ਦਿਲਜੀਤ ਦੁਸਾਂਝ ਭਾਰਤ ਦਾ ਮਾਣ ਹੈ ਤੇ ਹਮੇਸ਼ਾ ਰਹੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ