Home » ਨਵੀਂ ਦਿੱਲੀ » ਇੰਡੀਅਨ ਓਵਰਸੀਜ਼ ਕਾਂਗਰਸ ਯੂਐਸਏ ਨੇ ਕੀਤਾ ਦਲਜੀਤ ਦੁਸਾਂਝ ਦਾ ਸਮਰਥਨ: ਗਿਲਚੀਆਂ

ਇੰਡੀਅਨ ਓਵਰਸੀਜ਼ ਕਾਂਗਰਸ ਯੂਐਸਏ ਨੇ ਕੀਤਾ ਦਲਜੀਤ ਦੁਸਾਂਝ ਦਾ ਸਮਰਥਨ: ਗਿਲਚੀਆਂ

SHARE ARTICLE

152 Views

ਨਵੀਂ ਦਿੱਲੀ 2 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਇੰਡੀਅਨ ਓਵਰਸੀਜ਼ ਕਾਂਗਰਸ ਯੂ ਐਸ ਏ ਦੇ ਪ੍ਰਧਾਨ ਸਰਦਾਰ ਮਹਿੰਦਰ ਸਿੰਘ ਗਿਲਚੀਆਂ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਹ ਗਾਇਕ ਤੇ ਕਲਾਕਾਰ ਦਲਜੀਤ ਦੁਸਾਂਝ ਦਾ ਸਮਰਥਨ ਕਰਦੇ ਹਨ ਤੇ ਉਹਨਾਂ ਦੇ ਕੀਤੇ ਜਾ ਰਹੇ ਵਿਰੋਧ ਦੀ ਸਖ਼ਤ ਨਿੰਦਾ ਕਰਦੇ ਹਨ। ਉਹਨਾਂ ਕਿਹਾ ਕਿ ਦਲਜੀਤ ਦੁਸਾਂਝ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਆਲਮ ਬਰਦਾਰ ਹੈ। ਉਸ ਨੇ ਪੰਜਾਬ ਦਾ ਵਿਸ਼ਵ ਭਰ ਵਿੱਚ ਨਾਂ ਉੱਚਾ ਕੀਤਾ ਹੈ ਤੇ ਸਿੱਖੀ ਸ਼ਾਨ ਨੂੰ ਉਭਾਰਿਆ ਹੈ। ਉਸ ਦਾ ਅਜੋਕਾ ਵਿਰੋਧ ਚਾਹੇ ਉਸਦੀ ਸਫਲਤਾ ਨਾਲ ਸਾੜਾ ਹੈ, ਪਰ ਅਸਲ ਵਿੱਚ ਇਹ ਸਮੁੱਚੇ ਪੰਜਾਬ ਦਾ ਵਿਰੋਧ ਹੈ । ਉਹਨਾਂ ਹੋਰ ਕਿਹਾ ਕਿ ਦਲਜੀਤ ਦੁਸਾਂਝ ਪੰਜਾਬ ਦੀ ਹਰ ਸਮੱਸਿਆ ਜਾਂ ਹਰ ਅੰਦੋਲਨ ਦੇ ਨਾਲ ਖਲੋਤਾ ਰਿਹਾ ਹੈ ਤੇ ਪੰਜਾਬ ਦੇ ਹੱਕਾਂ ਦੇ ਹੱਕ ਵਿੱਚ ਤਕੜਾ ਸਟੈਂਡ ਲੈਦਾ ਰਿਹਾ ਹੈ। ਉਸ ਨੇ ਵਿਸ਼ਵ ਭਰ ਵਿੱਚ ਪੰਜਾਬ ਦਾ ਹੀ ਨਹੀਂ ਪੂਰੇ ਹਿੰਦੁਸਤਾਨ ਦਾ ਨਾਂ ਉੱਚਾ ਕੀਤਾ ਹੈ। ਇਸ ਲਈ ਇੰਡੀਅਨ ਓਵਰਸੀਜ਼ ਕਾਂਗਰਸ ਉਸ ਦਾ ਸਮਰਥਨ ਕਰਦੀ ਹੈ ਅਤੇ ਇਸ ਸਮੇਂ ਉਸ ਦੇ ਨਾਲ ਖਲੋਤੀ ਹੈ। ਉਸ ਦੀ ਫਿਲਮ ‘ਸਰਦਾਰ ਜੀ 3 ਭਾਰਤ ਵਿੱਚ ਰਿਲੀਜ਼ ਹੋਣੀ ਚਾਹੀਦੀ ਹੈ ਤੇ ਪੰਜਾਬੀਆਂ ਨੂੰ ਇਸ ਦਾ ਵੱਧ ਚੜ ਕੇ ਸਵਾਗਤ ਕਰਨਾ ਚਾਹੀਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ