Home » ਮਾਝਾ » ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਬਾਊ ਅਸ਼ੋਕ ਕੁਮਾਰ ਧਵਨ ਆੜਤੀ ਖਾਲੜਾ ਵੱਲੋਂ ਲੰਗਰ ਲਗਾਏ

ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਬਾਊ ਅਸ਼ੋਕ ਕੁਮਾਰ ਧਵਨ ਆੜਤੀ ਖਾਲੜਾ ਵੱਲੋਂ ਲੰਗਰ ਲਗਾਏ

SHARE ARTICLE

66 Views

ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਬਾਊ ਅਸ਼ੋਕ ਕੁਮਾਰ ਧਵਨ ਆੜਤੀ ਖਾਲੜਾ ਵੱਲੋਂ ਲੰਗਰ ਲਗਾਏ l

 

ਭਿੱਖੀਵਿੰਡ ਖਾਲੜਾ 2 ਜਨਵਰੀ (ਨੀਟੂ ਅਰੋੜਾ/ ਜਗਤਾਰ ਸਿੰਘ) ਕਸਬਾ ਖਾਲੜਾ ਦੇ ਬਾਜ਼ਾਰ ਵਿਖੇ ਸੀਨੀਅਰ ਆਗੂ ਸ਼੍ਰੀ ਅਸ਼ੋਕ ਕੁਮਾਰ ਧਵਨ ਆੜਤੀ ਅਤੇ ਉਨਾਂ ਦੇ ਪਰਿਵਾਰ ਵੱਲੋਂ ਨਵੇਂ ਸਾਲ ਦੇ ਸ਼ੁੱਭ ਦਿਹਾੜੇ ਤੇ ਪੂਰੀ ਛੋਲੇ ਅਤੇ ਚਾਹ ਦਾ ਲੰਗਰ ਲਗਾਇਆ ਗਿਆ l ਜਿੱਥੇ ਵੱਡੇ ਗਿਣਤੀ ਵਿੱਚ ਸੰਗਤਾਂ ਨੇ ਲੰਗਰ ਛਕਿਆ ਅਤੇ ਪਰਮਾਤਮਾ ਅੱਗੇ ਨਵੇਂ ਵਰ੍ਹੇ ਦੀ ਆਮਦ ਤੇ ਸ਼ੁਭ ਕਾਮਨਾਵਾਂ ਦਿੱਤੀਆਂ l ਇਸ ਮੌਕੇ ਸ੍ਰੀ ਅਸ਼ੋਕ ਕੁਮਾਰ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਲੰਗਰ ਛਕਣ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜੀ ਆਇਆ ਆਖਿਆ l ਉਨਾਂ ਨਵੇਂ ਸਾਲ ਦੀ ਸਾਰੀਆਂ ਸੰਗਤਾਂ ਨੂੰ ਵਧਾਈ ਦਿੱਤੀ l ਇਸ ਮੌਕੇ ਉਨਾਂ ਦੇ ਸਪੁੱਤਰ ਲਵਲੀ ਧਵਨ ਆੜਤੀ ਖਾਲੜਾ , ਵੰਸ਼ ਧਵਨ ਖਾਲੜਾ , ਜਸਮੇਲ ਸਿੰਘ ਨੰਬਰਦਾਰ , ਸੁਖਦੇਵ ਸਿੰਘ ਮਨੀਮ , ਕਾਰਜ ਸਿੰਘ ਅਤੇ ਧਵਨ ਪਰਿਵਾਰ ਵੱਲੋਂ ਲੰਗਰ ਅਤੇ ਚਾਹ ਦੀ ਸੇਵਾ ਬਾਖੂਬੀ ਨਿਭਾਈ l ਲਵਲੀ ਧਵਨ ਨੇ ਲੰਗਰ ਵਿੱਚ ਸੇਵਾ ਨਿਭਾਉਣ ਵਾਲਿਆਂ ਦਾ ਧੰਨਵਾਦ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।