Home » ਨਵੀਂ ਦਿੱਲੀ » ਸਿੱਖ ਬੀਬੀਆਂ ਦੀ ਸ਼ਹਾਦਤਾਂ ਦੀ ਗਾਥਾ ‘ਕੌਰਨਾਮਾ-2’ ਜਰਨਲ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ 12 ਜੁਲਾਈ ਨੂੰ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

ਸਿੱਖ ਬੀਬੀਆਂ ਦੀ ਸ਼ਹਾਦਤਾਂ ਦੀ ਗਾਥਾ ‘ਕੌਰਨਾਮਾ-2’ ਜਰਨਲ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ 12 ਜੁਲਾਈ ਨੂੰ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

SHARE ARTICLE

146 Views

ਨਵੀਂ ਦਿੱਲੀ, 10 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ਕਿਤਾਬ ‘ਕੌਰਨਾਮਾ-2’ ਖਾਲਸਤਾਨ ਕਮਾਂਡੋ ਫੋਰਸ ਦੇ ਦੂਜੇ ਮੁੱਖੀ ਸ਼ਹੀਦ ਜਰਨਲ ਭਾਈ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ ਪਿੰਡ ਪੰਜਵੜ੍ਹ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਵਿੱਚ ਜਾਰੀ ਕੀਤੀ ਜਾਵੇਗੀ। ਇਹ ਕਿਤਾਬ ਸਿੱਖ ਸੰਘਰਸ਼ ਦੇ ਸ਼ਹੀਦਾਂ ਦੇ ਵਾਰਸਾਂ ਵੱਲੋਂ ਸੰਗਤ ਦੇ ਸਨਮੁੱਖ ਕੀਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਖਾਲਸਤਾਨ ਲਹਿਰ ਦੇ ਆਗੂ ਤੇ ਚਿੰਤਕ ਭਾਈ ਦਲਜੀਤ ਸਿੰਘ ਖਾਲਸਾ ਬਿੱਟੂ ਤੇ ਪੰਚ ਪ੍ਰਧਾਨੀ ਜਥੇ ਦੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਸਾਂਝੇ ਤੌਰ ’ਤੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ। ਉਹਨਾਂ ਦੱਸਿਆ ਕਿ ਖਾਲਸਤਾਨ ਕਮਾਂਡੋ ਫੋਰਸ ਮੁੱਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਹਿਰ ਦੀਆਂ ਸ਼ਹੀਦ ਸਿੰਘਣੀਆਂ ਬਾਰੇ ਤੱਥ ਇਕੱਠੇ ਕਰਕੇ ਲਿਖਣ ਦਾ ਕੰਮ ਸੀਨੀਅਰ ਪੱਤਰਕਾਰ ਬਲਜਿੰਦਰ ਸਿੰਘ ਕੋਟਭਾਰਾ ਨੂੰ ਸੌਪਿਆ ਗਿਆ ਸੀ, ਜੋ ਉਹਨਾਂ ਦਿਨ ਰਾਤ ਦੀ ਸਖ਼ਤ ਮਿਹਨਤ ਸਦਕਾ ਪੂਰ ਚੜਾਇਆ ਤੇ ਇਹ ਦਸਤਾਵੇਜੀ ਰੂਪੀ ਕਿਤਾਬ ਵੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਨੂੰ ਸਮਪ੍ਰਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਕਿਤਾਬ ‘ਕੌਰਨਾਮਾ’ ਦੇ ਪਹਿਲੇ ਭਾਗ ਵਾਂਗ ‘ਕੌਰਨਾਮਾ-2’ ਵਿੱਚ ਜ਼ਿਕਰ ਸ਼ਹੀਦ ਸਿੰਘਣੀਆਂ ਦੀਆਂ ਸਾਖ਼ੀਆਂ ਨੂੰ, ਪਹਿਲੇ ਹਿੱਸੇ ਸ਼ਹੀਦ ਖਾੜਕੂ ਬੀਬੀਆਂ, ਦੂਜੇ ਹਿੱਸੇ ਖਾੜਕੂ ਲਹਿਰ ਦੀਆਂ ਹਿਮਾਇਤੀ ਜਾਂ ਖਾੜਕੂਆਂ ਦੇ ਪਰਿਵਾਰਾਂ ਦੀਆਂ ਸ਼ਹੀਦ ਬੀਬੀਆਂ ਤੇ ਤੀਜੇ ਹਿੱਸੇ ਵਿੱਚ ਸ਼ਹੀਦ ਕੀਤੀਆਂ ਗਈਆਂ ਘਰੇਲੂ ਬੀਬੀਆਂ ਜੋ ਕੇਵਲ ਸਿੱਖ ਹੋਣ ਕਾਰਣ ਹੀ ਮੌਤ ਦੇ ਘਾਟ ਉਤਾਰ ਦਿੱਤੀਆਂ, ਨੂੰ ਤਿੰਨ ਹਿੱਸਿਆਂ ਵਿਚ ਵੰਡੀਆਂ ਹੋਇਆ ਹੈ। ਭਾਈ ਦਲਜੀਤ ਸਿੰਘ ਖਾਲਸਾ ਜੀ ਨੇ ਕਿਹਾ ਕਿ ਇਸ ਕਾਰਜ ਦੇ ਜਾਰੀ ਰਹਿਣ ਦੀ ਪੂਰੀ ਉਮੀਦ ਹੈ ਤਾਂ ਕਿ ਹਰ ਇਕ ਯੋਧੇ ਦੀ ਕੁਰਬਾਨੀ ਦਾ ਇਤਿਹਾਸ ਲਿਖਿਆ ਜਾਵੇ। ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਗੁਰਵਿੰਦਰ ਸਿੰਘ ਬਠਿੰਡਾ, ਭਾਈ ਜੀਵਨ ਸਿੰਘ ਗਿੱਲ ਕਲਾਂ, ਭਾਈ ਰਾਮ ਸਿੰਘ ਢਿਪਾਲੀ, ਭਾਈ ਭਗਵਾਨ ਸਿੰਘ ਸੰਧੂ ਖੁਰਦ ਨੇ ਵੱਧ ਤੋਂ ਵੱਧ ਸੰਗਤ ਨੂੰ ਇਸ ਬਰਸੀ ਮੌਕੇ ਦਰਸ਼ਨ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਮਹਾਨ ਇਤਿਹਾਸ ਨੂੰ ਯਾਦ ਕਰੀਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ